ਪੰਜਾਬ

punjab

ETV Bharat / state

ਲੁਧਿਆਣਾ ਵਿਚ ਭਾਰਤ ਬੰਦ ਦੇ ਮੱਦੇਨਜ਼ਰ 1500 ਪੁਲਿਸ ਮੁਲਾਜ਼ਮ ਤੈਨਾਤ

ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਈਟੀਵੀ ਭਾਰਤ ਵੱਲੋਂ ਲੁਧਿਆਣਾ ਵਿੱਚ ਬੰਦ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਲਾਅ ਐਂਡ ਆਰਡਰ ਦੀ ਸਥਿਤੀ ਬਾਰੇ ਡੀਸੀਪੀ ਲਾਅ ਐਂਡ ਆਰਡਰ ਅਸ਼ਵਨੀ ਕਪੂਰ ਨਾਲ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਪੁਲਿਸ ਨੇ ਪੂਰੀ ਤਰ੍ਹਾਂ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ।

ਲੁਧਿਆਣਾ 'ਚ ਲਾਅ ਐਂਡ ਆਰਡਰ ਦੀ ਸਥਿਤੀ ਲਈ 1500 ਮੁਲਾਜ਼ਮ ਤੈਨਾਤ
ਲੁਧਿਆਣਾ 'ਚ ਲਾਅ ਐਂਡ ਆਰਡਰ ਦੀ ਸਥਿਤੀ ਲਈ 1500 ਮੁਲਾਜ਼ਮ ਤੈਨਾਤ

By

Published : Dec 8, 2020, 4:06 PM IST

ਲੁਧਿਆਣਾ: ਭਾਰਤ ਬੰਦ ਦੇ ਸੱਦੇ ਨੂੰ ਲੈ ਕੇ ਕਿਸਾਨਾਂ ਨੂੰ ਪੂਰਨ ਸਮਰਥਨ ਮਿਲ ਰਿਹਾ ਹੈ। ਸ਼ਹਿਰ ਵਿੱਚ ਫ਼ਿਰੋਜ਼ਪੁਰ ਰੋਡ 'ਤੇ ਕਿਸਾਨਾਂ ਵੱਲੋਂ ਵੱਡਾ ਜਾਮ ਲਾਇਆ ਗਿਆ ਹੈ। ਇਸ ਦੌਰਾਨ ਈਟੀਵੀ ਭਾਰਤ ਵੱਲੋਂ ਸ਼ਹਿਰ ਵਿੱਚ ਬੰਦ ਦੀ ਸਥਿਤੀ ਦਾ ਜਾਇਜ਼ਾ ਲਿਆ ਗਿਆ। ਸ਼ਹਿਰ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਬਾਰੇ ਲੁਧਿਆਣਾ ਦੇ ਡੀਸੀਪੀ ਲਾਅ ਐਂਡ ਆਰਡਰ ਅਸ਼ਵਨੀ ਕਪੂਰ ਨਾਲ ਵੀ ਗੱਲਬਾਤ ਕੀਤੀ ਗਈ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਪੁਲਿਸ ਨੇ ਪੂਰੀ ਤਰ੍ਹਾਂ ਸੁਰੱਖਿਆ ਪ੍ਰਬੰਧ ਕੀਤੇ ਹੋਏ ਹਨ।

ਲੁਧਿਆਣਾ 'ਚ ਲਾਅ ਐਂਡ ਆਰਡਰ ਦੀ ਸਥਿਤੀ ਲਈ 1500 ਮੁਲਾਜ਼ਮ ਤੈਨਾਤ

ਡੀਸੀਪੀ ਨੇ ਕਿਹਾ ਕਿ ਪੁਲਿਸ ਨੇ ਲਾਡੋਵਾਲ ਟੋਲ ਪਲਾਜ਼ਾ ਤੋਂ ਲੈ ਕੇ ਜਗਰਾਉਂ ਤੱਕ ਦੇ ਇਲਾਕੇ ਨੂੰ ਕਵਰ ਕੀਤਾ ਗਿਆ ਹੈ ਅਤੇ ਕਿਸੇ ਅਣਸੁਖਾਵੀਂ ਘਟਨਾ ਨਾ ਵਾਪਰੇ ਇਸ ਲਈ 1500 ਪੁਲਿਸ ਮੁਲਾਜ਼ਮਾਂ ਦੀ ਫੋਰਸ ਤੈਨਾਤ ਕੀਤੀ ਗਈ ਹੈ, ਜਦਕਿ ਕੋਈ ਵੀ ਵਾਧੂ ਫ਼ੋਰਸ ਨਹੀਂ ਮੰਗਵਾਈ ਗਈ ਹੈ।

ਲੁਧਿਆਣਾ 'ਚ ਲਾਅ ਐਂਡ ਆਰਡਰ ਦੀ ਸਥਿਤੀ ਲਈ 1500 ਮੁਲਾਜ਼ਮ ਤੈਨਾਤ

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਇਸਦੇ ਨਾਲ ਹੀ ਸ਼ਹਿਰ ਦੀਆਂ ਵੱਖ-ਵੱਖ ਥਾਵਾਂ 'ਤੇ ਪੁਲਿਸ ਵੱਲੋਂ ਨਾਕੇਬੰਦੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਆਮ ਲੋਕਾਂ ਨੂੰ ਅਪੀਲ ਹੈ ਕਿ ਉਹ ਸ਼ਾਂਤੀ ਬਣਾਈ ਰੱਖਣ। ਉਨ੍ਹਾਂ ਕਿਹਾ ਕਿ ਲੁਧਿਆਣਾ ਸ਼ਹਿਰ ਵਿੱਚ ਕਿਤੋਂ ਵੀ ਕੋਈ ਅਣਸੁਖਾਵੀਂ ਘਟਨਾ ਨਹੀਂ ਵਾਪਰੀ ਪਰ ਇਸ ਦੇ ਬਾਵਜੂਦ ਪੁਲਿਸ ਵੱਲੋਂ ਪੂਰੀ ਤਿਆਰੀ ਕੀਤੀ ਗਈ ਹੈ। ਇਸਤੋਂ ਇਲਾਵਾ ਦੰਗਾ ਵਿਰੋਧੀ ਵਾਹਨਾਂ ਦੀ ਵੀ ਮੁੱਖ ਨਾਕਿਆਂ 'ਤੇ ਤਾਇਨਾਤੀ ਕੀਤੀ ਗਈ ਹੈ

ਡੀਸੀਪੀ ਅਸ਼ਵਨੀ ਕੁਮਾਰ ਨੇ ਕਿਹਾ ਕਿ ਲੋਕਾਂ ਨੂੰ ਇਹ ਅਪੀਲ ਕੀਤੀ ਜਾਂਦੀ ਹੈ ਕਿ ਬੰਦ ਦੇ ਮੱਦੇਨਜ਼ਰ ਘਰਾਂ ਤੋਂ ਬਾਹਰ ਨਾ ਨਿਕਲਣ। ਉਨ੍ਹਾਂ ਕਿਹਾ ਕਿ ਦੁਪਹਿਰ 3-4 ਵਜੇ ਤੋਂ ਬਾਅਦ ਭਾਰਤ ਬੰਦ ਸਮਾਪਤ ਕੀਤੇ ਜਾਣ ਦੀ ਉਨ੍ਹਾਂ ਨੂੰ ਉਮੀਦ ਹੈ।

ABOUT THE AUTHOR

...view details