ਲੁਧਿਆਣਾ : ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਤੋਂ 155 ਕੁਇੰਟਲ ਕਣਕ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਲਈ ਭੇਜੀ ਗਈ।
ਗੁਰਦੁਆਰਾ ਟਾਹਲੀਆਣਾ ਤੋਂ 155 ਕੁਇੰਟਲ ਕਣਕ ਦਰਬਾਰ ਸਾਹਿਬ ਭੇਜੀ - ਹਲਕਾ ਰਾਏਕੋਟ
ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਟਾਹਲੀਆਣਾ ਸਾਹਿਬ ਪਾਤਸ਼ਾਹੀ 10ਵੀਂ ਤੋਂ 155 ਕੁਇੰਟਲ ਕਣਕ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਜੀਤ ਸਿੰਘ ਤਲਵੰਡੀ ਦੀ ਅਗਵਾਈ ਹੇਠ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਵਿਖੇ ਚੱਲ ਰਹੇ ਸ੍ਰੀ ਗੁਰੂ ਰਾਮਦਾਸ ਜੀ ਦੇ ਲੰਗਰਾਂ ਲਈ ਭੇਜੀ ਗਈ।
ਇਸ ਮੌਕੇ ਜਾਣਕਾਰੀ ਦਿੰਦਿਆਂ ਜਥੇਦਾਰ ਤਲਵੰਡੀ ਨੇ ਆਖਿਆ ਕਿ ਸ਼੍ਰੋਮਣੀ ਕਮੇਟੀ ਹਲਕਾ ਰਾਏਕੋਟ ਦੇ ਪਿੰਡਾਂ ਵਿੱਚੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਾੜ੍ਹੀ ਦੇ ਸੀਜ਼ਨ ਵਿੱਚ 155 ਕੁਇੰਟਲ ਕਣਕ ਕਿਸਾਨਾਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਕੱਠੀ ਕੀਤੀ ਗਈ ਹੈ, ਜਿਸ ਨੂੰ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਤਿੰਨ ਟਰੈਕਟਰਾਂ ਰਾਹੀਂ ਭੇਜਿਆ ਗਿਆ। ਇਸ ਮੌਕੇ ਜਥੇਦਾਰ ਤਲਵੰਡੀ ਨੇ ਇਸ ਸਾਲਾਨਾ ਰਸਦ ਵਿੱਚ ਯੋਗਦਾਨ ਪਾਉਣ ਵਾਲੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਜਥੇਦਾਰ ਤਲਵੰਡੀ ਅਤੇ ਮੈਨੇਜਰ ਗੁਰਸੇਵਕ ਸਿੰਘ ਨੇ ਰਸਦ ਲਈ ਕਣਕ ਇਕੱਠੀ ਕਰਨ ਵਾਲੇ ਸੇਵਾਦਾਰਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਬਾਈਟ-1— ਜੱਥੇ. ਜਗਜੀਤ ਸਿੰਘ ਤਲਵੰਡੀ(ਮੈਂਬਰ ਸ੍ਰੋਮਣੀ ਕਮੇਟੀ)