ਲੁਧਿਆਣਾ: ਬੀਤੇ ਦਿਨ ਲੁਧਿਆਣਾ 'ਚ 18 ਸਾਲ ਦੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਤੋਂ ਪਹਿਲਾਂ ਨੌਜਵਾਨ ਵੱਲੋਂ ਇੱਕ ਭਾਵੁਕ ਸੁਸਾਈਡ ਨੋਟ ਵੀ ਲਿਖਿਆ ਗਿਆ। ਜਿਸ 'ਚ ਉਸ ਨੇ ਆਪਣੇ ਮਾਤਾ-ਪਿਤਾ ਲਈ ਲਿਖਿਆ ਕਿ 'ਮੈਂ ਚੰਗਾ ਪੁੱਤ ਨਹੀਂ ਬਣ ਸਕਿਆ' ਇਸ ਦੇ ਨਾਲ ਹੀ ਉਸ ਨੇ ਆਪਣੀ ਪ੍ਰੇਮਿਕਾ ਦੇ ਨਾਮ ਵੀ ਸੁਨੇਹਾ ਦਿੱਤਾ ਹੈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
18 ਸਾਲ ਦੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਲਿਖਿਆ 'ਮੈਂ ਚੰਗਾ ਪੁੱਤ ਨਹੀਂ ਬਣ ਸਕਿਆ'
ਲੁਧਿਆਣਾ 'ਚ 18 ਸਾਲ ਦੇ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ। ਨੌਜਵਾਨ ਨੇ ਖ਼ੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੀ ਪ੍ਰੇਮਿਕਾ ਦੇ ਨਾਮ ਸੁਨੇਹਾ ਲਿਖਿਆ ਹੈ ਅਤੇ ਨਾਲ ਕਿਹਾ ਕਿ 'ਮੈਂ ਚੰਗਾ ਪੁੱਤ ਨਹੀਂ ਬਣ ਸਕਿਆ'। ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਲੁਧਿਆਣਾ ਦੇ ਡਾਬਾ ਰੋਡ 'ਤੇ ਰਹਿਣ ਵਾਲਾ ਸੀ ਅਤੇ ਮ੍ਰਿਤਕ ਦਾ ਨਾਂ ਅਨਮੋਲਪ੍ਰੀਤ ਸੀ। ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਮੁਤਾਬਕ ਉਹ ਗੁਰਦੁਆਰਾ ਆਲਮਗੀਰ ਸਾਹਿਬ ਗਏ ਹੋਏ ਸਨ। ਜਦੋਂ ਉਨ੍ਹਾਂ ਨੇ ਘਰ ਆ ਕੇ ਦਰਵਾਜ਼ਾ ਖੋਲ੍ਹਿਆ ਤਾਂ ਉਨ੍ਹਾਂ ਨੇ ਦੇਖਿਆ ਕਿ ਪੁੱਤਰ ਨੇ ਖ਼ੁਦਕੁਸ਼ੀ ਕਰ ਲਈ ਹੈ। ਪੁੱਤਰ ਦੀ ਖ਼ੁਦਕੁਸ਼ੀ ਤੋਂ ਪਰਿਵਾਰ ਵਿੱਚ ਮਾਹੌਲ ਗਮਜ਼ਦਾ ਹੈ। ਉਥੇ ਹੀ ਪਰਿਵਾਰ ਨੂੰ ਸਮਝ ਨਹੀਂ ਆ ਰਿਹਾ ਕਿ ਉਹਨਾਂ ਦੇ ਪੁੱਤਰ ਨੇ ਇੰਨਾਂ ਵੱਡਾ ਕਦਮ ਕਿਉਂ ਚੁੱਕਿਆ। ਉਥੇ ਹੀ ਮ੍ਰਿਤਕ ਦੇ ਲਾਸ਼ ਕੋਲੋ ਇੱਕ ਸੁਸਾਈਡ ਨੋਟ ਵੀ ਮਿਲਿਆ ਹੈ।
- World IVF Day: ਬੇਔਲਾਦ ਜੋੜਿਆਂ ਲਈ ਵਰਦਾਨ ਹੈ IVF, ਜਾਣੋ ਇਸ ਦਿਨ ਦਾ ਇਤਿਹਾਸ
- ਜੂਨਾਗੜ੍ਹ 'ਚ ਇਮਾਰਤ ਢਹਿਣ ਕਾਰਨ 4 ਲੋਕਾਂ ਦੀ ਮੌਤ, ਮਰਨ ਵਾਲਿਆਂ 'ਚ ਇੱਕੋ ਪਰਿਵਾਰ ਦੇ 4 ਮੈਂਬਰ ਸ਼ਾਮਿਲ
- Firozepur Floods: ਵਿਧਾਇਕ ਨੇ ਕਿਹਾ ਧੁੱਸੀ ਬੰਨ੍ਹ ਨੂੰ ਕੋਈ ਖ਼ਤਰਾ ਨਹੀਂ, ਪਿੰਡ ਵਾਸੀਆਂ ਨੇ ਕਿਹਾ- ਪਾਣੀ ਦਾ ਵਹਾਅ ਤੇਜ਼, ਸਤਲੁਜ ਕੰਢੇ ਵਸੇ ਪਿੰਡਾਂ ਨੂੰ ਖ਼ਤਰਾ
ਕਿਓਂ ਕੀਤੀ ਖ਼ੁਦਕੁਸ਼ੀ, ਪੁਲਿਸ ਕਰੇਗੀ ਹਰ ਪਹਿਲੂ ਤੋਂ ਜਾਂਚ : ਇਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਏਸੀਪੀ ਸੰਦੀਪ ਵਡੇਰਾ ਨੇ ਦੱਸਿਆ ਕਿ ਅਨਮੋਲਪ੍ਰੀਤ ਸਿੰਘ ਦੇ ਮਾਮਲੇ ਵਿੱਚ ਪੂਰੀ ਤਰ੍ਹਾਂ ਜਾਂਚ ਪੜਤਾਲ ਕੀਤੀ ਜਾ ਰਹੀ ਹੈ, ਫਿਲਹਾਲ 174 ਤਹਿਤ ਮਾਮਲਾ ਦਰਜ ਕੀਤਾ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਹੈ, ਰਿਪੋਰਟ ਆਉਣ ਤੋਂ ਬਾਅਦ ਜੋ ਵੀ ਕਾਰਵਾਈ ਹੋਈ ਉਸ ਅਧਾਰ 'ਤੇ ਜਾਂਚ ਤੋਂ ਬਾਅਦ ਕਾਰਵਾਈ ਅਮਲ ਵਿਚ ਲਾਉਂਦੀ ਜਾਵੇਗੀ। ਉਥੇ ਹੀ ਇਸ ਮਾਮਲੇ ਸਬੰਧੀ ਏਸੀਪੀ ਨੇ ਇਹ ਵੀ ਕਿਹਾ ਕਿ ਲੜਕੇ ਦੀ ਮਾਨਸਿਕ ਸਥਿਤੀ ਬਾਰੇ ਤਾਂ ਕੁਝ ਕਹਿ ਨਹੀਂ ਸਕਦੇ, ਉਨ੍ਹਾਂ ਕਿਹਾ ਕਿ ਉਸ ਨੇ ਖੁਦਕੁਸ਼ੀ ਪੱਤਰ ਵਿੱਚ ਆਪਣੇ ਮਾਤਾ-ਪਿਤਾ ਨੂੰ ਸੰਬੋਧਨ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਚੰਗਾ ਬੇਟਾ ਨਹੀਂ ਬਣ ਸਕਿਆ। ਇਸ ਸੋਚ ਪਿੱਛੇ ਕਿ ਅਧਾਰ ਹੋਵੇਗਾ ਇਹ ਵੀ ਜਾਂਚ ਦਾ ਵਿਸ਼ਾ ਹੈ, ਕਿ ਉਸ ਨੂੰ ਪੜ੍ਹਾਈ ਲਈ ਕੋਈ ਪ੍ਰੈਸ਼ਰ ਸੀ ਜਾਂ ਫਿਰ ਘਰੇਲੂ ਦਬਾਅ ਸੀ।