ਲੁਧਿਆਣਾ: ਸ਼ਹਿਰ ਵਿੱਚ ਕੋਰੋਨਾ ਵਾਇਰਸ ਦਾ ਪਹਿਲਾ ਪਾਜ਼ਿਟਿਵ ਮਾਮਲਾ ਸਾਹਮਣੇ ਆਇਆ ਹੈ। 55 ਸਾਲਾ ਮਹਿਲਾ ਵਿੱਚ ਕੋਰੋਨਾ ਵਾਇਰਸ ਪਾਜ਼ੀਟਿਵ ਪਾਇਆ ਗਿਆ ਹੈ ਜਿਸ ਦਾ ਇਲਾਜ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਚੱਲ ਰਿਹਾ ਹੈ।
ਲੁਧਿਆਣਾ 'ਚ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਪਹਿਲਾ ਪਾਜ਼ੀਟਿਵ ਮਾਮਲਾ - ਲੁਧਿਆਣਾ 'ਚ ਕੋਰੋਨਾ ਦਾ ਪਾਜ਼ੀਟਿਵ ਮਾਮਲਾ
ਲੁਧਿਆਣਾ ਤੋਂ ਕੋਰੋਨਾ ਵਾਇਰਸ ਦਾ ਪਾਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਹਾਲ ਹੀ ਵਿੱਚ ਸਪੇਨ ਤੋਂ ਪਰਤੀ ਸੀ।
ਕੋਰੋਨਾ ਵਾਇਰਸ
ਫਿਲਹਾਲ ਡਾਕਟਰਾਂ ਨੇ ਪੀੜਤ ਮਹਿਲਾ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਕੁਆਰਨਟਾਈਨ ਦੀ ਸਲਾਹ ਦਿੱਤੀ ਹੈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਹਾਲ ਹੀ ਵਿੱਚ ਸਪੇਨ ਤੋਂ ਪਰਤੀ ਸੀ।
ਦੱਸ ਦਈਏ ਕਿ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ ਹੁਣ ਤੱਕ 31 ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ 1 ਦੀ ਮੌਤ ਹੋ ਗਈ ਹੈ।
Last Updated : Mar 26, 2020, 10:08 AM IST