ਲੁਧਿਆਣਾ: ਬੋਸਟਲ ਜੇਲ੍ਹ ਵਿੱਚ ਉਹ ਸਮੇਂ ਇੱਕ ਮੰਦਭਾਗੀ ਘਟਨਾ ਵਾਪਰ ਗਈ ਜਦੋਂ ਅਸਮਾਨੀ ਬਿਜਲੀ ਡਿੱਗਣ ਨਾਲ ਜੇਲ੍ਹ 'ਚ ਚਾਰ ਬੱਚੇ ਉਸ ਦੀ ਲਪੇਟ ਵਿੱਚ ਆ ਗਏ। ਇਸ ਦੌਰਾਨ ਦੋ ਬੱਚਿਆਂ ਦੀ ਮੌਤ ਹੋ ਗਈ ਜਦ ਕਿ ਦੋ ਗੰਭੀਰ ਜ਼ਖ਼ਮੀ ਹਨ ਜਿਨ੍ਹਾਂ ਦਾ ਇਲਾਜ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਚੱਲ ਰਿਹਾ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਕੁਝ ਬੱਚੇ ਜੇਲ੍ਹ ਤੋਂ ਬਾਹਰ ਘੁੰਮ ਰਹੇ ਸਨ ਅਤੇ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਉਸ ਦੀ ਲਪੇਟ 'ਚ ਆ ਗਏ ਜਿਸ ਕਾਰਨ ਦੌ ਦੀ ਮੌਤ ਹੋ ਗਈ। ਹਾਦਸੇ ਦੌਰਾਨ ਜ਼ਖਮੀ ਹੋਏ ਬੱਚਿਆਂ ਨੇ ਦੱਸਿਆ ਕਿ ਉਹ ਦਰਗਾਹ 'ਤੇ ਮੱਥਾ ਟੇਕਣ ਜੇਲ੍ਹ ਦੇ ਵਿੱਚ ਹੀ ਜਾ ਰਹੇ ਸਨ ਅਤੇ ਅਚਾਨਕ ਅਸਮਾਨੀ ਬਿਜਲੀ ਡਿੱਗਣ ਕਾਰਨ ਉਹ ਬੇਹੋਸ਼ ਹੋ ਗਏ ਜਿਸ ਤੋਂ ਬਾਅਦ ਜੇਲ੍ਹ 'ਚ ਜਾ ਕੇ ਹੀ ਉਨ੍ਹਾਂ ਨੂੰ ਹੋਸ਼ ਆਇਆ।