ਲੁਧਿਆਣਾ: ਪੰਜਾਬ ਵਿੱਚ ਦਿਨੋ-ਦਿਨ ਵੱਧ ਰਹੇ ਗੈਂਗਵਾਰ ਕਰਕੇ ਰੋਜ਼ਾਨਾ ਹਜ਼ਾਰਾਂ ਨੌਜਵਾਨ ਆਪਣੀ ਜ਼ਿੰਦਗੀ ਤਬਾਹ ਕਰ ਰਹੇ ਹਨ। ਨੌਜਵਾਨਾਂ ਵਿੱਚ ਫੈਲੇ ਇਸ ਗੈਂਗਵਾਰ ਕਾਰਨ ਦਾ ਕਰੇਸ ਘੱਟ ਹੋਣ ਦਾ ਨਾਮ ਨਹੀਂ ਲੈ ਰਿਹਾ। ਜਿਸ ਕਰਕੇ ਕਈ ਨੌਜਵਾਨਾਂ ਨੂੰ ਆਪਣੀ ਜਾਨ ਤੋਂ ਹੱਥ ਵੀ ਧੋਣੇ ਪਏ। ਅਜਿਹਾ ਹੀ ਇੱਕ ਮਾਮਲਾ ਲੁਧਿਆਣਾ ਦੇ ਦੁੱਗਰੀ ਫਲੈਟਾਂ ਤੋਂ ਸਾਹਮਣੇ ਆਇਆ ਹੈ। ਜਿੱਥੇ ਦੋ ਗਰੁੱਪ ਆਮਣੇ-ਸਾਹਮਣੇ ਹੋਏ
ਲੜਕੀ ਨੂੰ ਅਸ਼ਲੀਲ ਮੈਸੇਜ ਭੇਜਣ ‘ਤੇ 2 ਗਰੁੱਪਾ ਵਿੱਚ ਝਗੜਾ ਇਸ ਝਗੜੇ ਵਿੱਚ ਨੌਜਵਾਨਾਂ ਵੱਲੋਂ ਫਾਇਰਿੰਗ ਵੀ ਕੀਤੀ ਗਈ। ਜਿਸ ਬਾਰੇ ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕੇ ਦੋ ਗਰੁੱਪਾ ਵਿੱਚ ਝਗੜਾ ਹੋ ਗਿਆ ਹੈ।
ਉਨ੍ਹਾ ਨੇ ਦੱਸਿਆ ਕਿ ਇਸ ਝਗੜੇ ਵਿੱਚ ਤਲਵਾਰਾਂ, ਬੇਸਬਾਲ ਤੇ ਤੇਜ਼ਧਾਰ ਹਥਿਆਰਾਂ ਨਾਲ ਇੱਕ-ਦੂਜੇ ‘ਤੇ ਹਮਲੇ ਕੀਤੇ ਗਏ। ਹਾਲਾਂਕਿ ਇਸ ਝਗੜੇ ਵਿੱਚ ਕੋਈ ਜਾਨੀ ਨੁਕਸਾਨ ਤੋਂ ਬਚਾਅ ਰਿਹਾ। ਦਰਅਸਲ ਸੰਜੂ ਨਾਮ ਦੇ ਵਿਅਕਤੀ ਵੱਲੋਂ ਫਾਇਰਿੰਗ ਕਰਨ ਕਰਕੇ ਲੜਾਈ ਟਲ ਗਈ।
ਹਾਲਾਂਕਿ ਪੁਲਿਸ ਨੇ ਫਾਇਰਿੰਗ ਕਰਨ ਵਾਲੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਪਿਸਤੌਲ ਵੀ ਬਰਾਮਦ ਕਰ ਲਿਆ ਹੈ। ਇਸ ਝਗੜੇ ਦਾ ਕਾਰਨ ਇੱਕ ਗਰੁੱਪ ਦੇ ਨੌਜਵਾਨ ਵੱਲੋਂ ਦੂਜੇ ਗਰੁੱਪ ਦੇ ਮੁੰਡੇ ਦੀ ਭੈਣ ਨੂੰ ਅਸ਼ਲੀਲ ਮੈਸਜ ਭੇਜੇ ਸਨ। ਇਸ ਨੂੰ ਲੈਕੇ ਇਹ ਸਾਰਾ ਵਿਵਾਦ ਹੋਇਆ ਸੀ। ਪੁਲਿਸ ਨੇ ਕਿਹਾ ਕਿ ਮੁਲਜ਼ਮਾਂ ਉੱਪਰ ਪਹਿਲਾਂ ਵੀ ਮੁਕੱਦਮੇ ਦਰਜ ਹਨ।
ਇਹ ਵੀ ਪੜ੍ਹੋ:ਭਾਜਪਾ ਦੇ ਮੰਡਲ ਪ੍ਰਧਾਨ ਵੱਲੋਂ ਜਬਰਦਸਤੀ ਦੁਕਾਨ 'ਤੇ ਕਬਜਾ ਕਰਨ ਦੀ ਕੋਸ਼ਿਸ਼