ਲੁਧਿਆਣਾ: ਸਥਾਨਕ ਕੇਂਦਰੀ ਜੇਲ੍ਹ ਵਿੱਚ 26 ਕੈਦੀਆਂ ਦੇ ਕੋਰੋਨਾ ਪੌਜ਼ੀਟਿਵ ਆਉਣ ਨਾਲ ਪ੍ਰਸ਼ਾਸ਼ਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ। ਇਨ੍ਹਾਂ 26 ਕੈਦੀਆਂ ਨੂੰ ਪਹਿਲਾਂ ਹੀ ਕੁਆਰੰਟੀਨ ਬੈਰਕ ਵਿੱਚ ਰੱਖਿਆ ਹੋਇਆ ਸੀ।
ਇਨ੍ਹਾਂ ਕੈਦੀਆਂ ਨੂੰ ਇਲਾਜ ਲਈ ਹਸਪਤਾਲ ਨਹੀਂ ਭੇਜਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਉੱਚ ਅਧਿਕਾਰੀਆਂ ਨਾਲ ਗੱਲ ਕਰਨ ਤੋਂ ਬਾਅਦ ਹੀ ਇਨ੍ਹਾਂ ਨੂੰ ਹਸਪਤਾਲ ਭੇਜਿਆ ਜਾਵੇਗਾ।