ਲੁਧਿਆਣਾ: ਸ਼ਹਿਰ ਦੇ ਵਿਸ਼ਵਕਰਮਾ ਨਗਰ 'ਚ ਇੱਕ 29 ਸਾਲਾਂ ਨੌਜਵਾਨ ਨੇ ਆਪਣੇ ਘਰ 'ਚ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਕੋਲੋਂ ਸੁਸਾਈਡ ਨੋਟ ਵੀ ਬਰਾਮਦ ਹੋਇਆ ਹੈ ਜਿਸ 'ਚ ਉਸ ਨੇ ਆਪਣੀ ਮੌਤ ਲਈ ਖ਼ੁਦ ਨੂੰ ਹੀ ਜ਼ਿੰਮੇਵਾਰ ਦੱਸਿਆ।
ਪਤਨੀ ਤੋਂ ਪਰੇਸ਼ਾਨ 29 ਸਾਲਾ ਨੌਜਵਾਨ ਨੇ ਲਿਆ ਫਾਹਾ - punjab news
29 ਸਾਲਾਂ ਨੌਜਵਾਨ ਨੇ ਆਪਣੇ ਘਰ 'ਚ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ। ਮੌਕੇ ਤੋਂ ਸੁਸਾਈਡ ਨੋਟ ਬਰਾਮਦ। ਖ਼ੁਦ ਨੂੰ ਦੱਸਿਆ ਮੌਤ ਦਾ ਜ਼ਿੰਮੇਵਾਰ
ਘਟਨਾ ਦੀਆਂ ਤਸਵੀਰਾਂ
ਜਾਣਕਾਰੀ ਅਨੁਸਾਰ, ਮ੍ਰਿਤਕ ਦਾ ਆਪਣੀ ਪਤਨੀ ਨਾਲ ਝਗੜਾ ਚੱਲ ਰਿਹਾ ਸੀ। ਕੁੱਝ ਦਿਨ ਪਹਿਲਾਂ ਹੀ ਉਨ੍ਹਾਂ ਦਾ ਰਾਜ਼ੀਨਾਮਾ ਹੋਇਆ ਸੀ। ਉਨ੍ਹਾਂ ਦਾ ਇੱਕ ਚਾਰ ਸਾਲ ਦਾ ਬੇਟਾ ਵੀ ਹੈ।
ਦੂਜੇ ਪਾਸੇ, ਥਾਣਾ ਮੁਖੀ ਸੁਲੱਖਣ ਸਿੰਘ ਨੇ ਦੱਸਿਆ ਕਿ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਬਾਕੀ ਹਾਲੇ ਤੱਕ ਖ਼ੁਦਕੁਸ਼ੀ ਦੇ ਕਾਰਨਾਂ ਬਾਰੇ ਪੂਰਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।