ਪੰਜਾਬ

punjab

ETV Bharat / state

ATM ਰਾਹੀਂ ਠੱਗੀ ਮਾਰਨ ਵਾਲਾ ਗਿਰੋਹ ਗ੍ਰਿਫਤਾਰ

ਲੁਧਿਆਣਾ ’ਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਏਟੀਐਮ ਕਾਰਡ ਬਦਲ ਕੇ ਠੱਗੀ ਮਾਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਤੋਂ 31 ਏਟੀਐਮ ਕਾਰਡ, 2 ਮੋਟਰਸਾਈਕਲ ਤੇ 10 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ।

ਲੁਧਿਆਣਾ ’ਚ ਏਟੀਐਮ ਰਾਹੀਂ ਲੋਕਾਂ ਨਾਲ ਠੱਗੀ ਮਾਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ
ਲੁਧਿਆਣਾ ’ਚ ਏਟੀਐਮ ਰਾਹੀਂ ਲੋਕਾਂ ਨਾਲ ਠੱਗੀ ਮਾਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ

By

Published : Apr 17, 2022, 8:51 PM IST

ਲੁਧਿਆਣਾ: ਸੂਬੇ ਵਿੱਚ ਚੋਰੀ ਅਤੇ ਲੁੱਟ ਖੋਹ ਦੀਆਂ ਘਟਨਾਵਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ ਹਨ। ਵੱਖ ਵੱਖ ਥਾਵਾਂ ਤੋਂ ਹਰ ਰੋਜ਼ ਅਪਰਾਧਿਕ ਘਟਨਾਵਾਂ ਸਾਹਮਣੇ ਆ ਰਹੀਆਂ ਹਨ ਇਸਦੇ ਚੱਲਦੇ ਮਾੜੇ ਅਨਸਰਾਂ ਖਿਲਾਫ਼ ਕਾਰਵਾਈ ਕਰਨ ਨੂੰ ਲੈਕੇ ਪੰਜਾਬ ਸਰਕਾਰ ਵੱਲੋਂ ਪੁਲਿਸ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸਦੇ ਚੱਲਦੇ ਲੁਧਿਆਣਾ ’ਚ ਪੁਲਿਸ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ ਏਟੀਐਮ ਕਾਰਡ ਬਦਲ ਕੇ ਠੱਗੀ ਮਾਰਨ ਵਾਲੇ ਗਿਰੋਹ ਦੇ 3 ਮੈਂਬਰਾਂ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਤੋਂ 31 ਏਟੀਐਮ ਕਾਰਡ, 2 ਮੋਟਰਸਾਈਕਲ ਤੇ 10 ਹਜ਼ਾਰ ਰੁਪਏ ਬਰਾਮਦ ਕੀਤੇ ਗਏ ਹਨ। ਫੜੇ ਗਏ ਮੁਲਜ਼ਮਾਂ ਖ਼ਿਲਾਫ਼ ਪਹਿਲਾਂ ਵੀ ਕਈ ਮੁਕੱਦਮੇ ਦਰਜ ਹਨ।

ਕਾਬੂ ਕੀਤਾ ਗਿਆ ਇਹ ਸ਼ਹਿਰ ਦੇ ਵੱਖ ਵੱਖ ਇਲਾਕੇ ਵਿੱਚ ਭੋਲੇ ਭਾਲੇ ਲੋਕਾਂ ਤੋਂ ਚਲਾਕੀ ਨਾਲ ਏਟੀਐਮ ਕਾਰਡ ਬਦਲ ਕੇ ਠੱਗੀ ਮਾਰਦੇ ਸੀ। ਪ੍ਰੈੱਸ ਕਾਨਫਰੰਸ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿੱਚ ਭੋਲੇ ਭਾਲੇ ਲੋਕਾਂ ਤੋਂ ਚਲਾਕੀ ਦੇ ਨਾਲ ਏ ਟੀ ਐਮ ਕਾਰਡ ਬਦਲ ਲੈਂਦੇ ਸਨ ਅਤੇ ਉਨ੍ਹਾਂ ਲੋਕਾਂ ਦੇ ਏਟੀਐਮ ਤੋਂ ਪੈਸੇ ਕਢਾਉਣ ਦੇ ਨਾਮ ’ਤੇ ਪਾਸਵਰਡ ਵੀ ਪੁੱਛ ਲੈਂਦੇ ਸਨ ਅਤੇ ਬਾਅਦ ਵਿੱਚ ਉਨ੍ਹਾਂ ਏਟੀਐਮ ਕਾਰਡਾਂ ਦੇ ਰਾਹੀਂ ਉਹ ਏਟੀਐਮ ਤੋਂ ਪੈਸੇ ਕਢਾ ਲੈਂਦੇ ਸਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੇ ਕਬਜ਼ੇ ’ਚੋਂ ਕਰੀਬ 31 ਏਟੀਐਮ ਕਾਰਡ, 2 ਮੋਟਰਸਾਈਕਲ ਤੇ 10 ਹਜ਼ਾਰ ਬਰਾਮਦ ਹੋਏ ਹਨ।

ਲੁਧਿਆਣਾ ’ਚ ਏਟੀਐਮ ਰਾਹੀਂ ਲੋਕਾਂ ਨਾਲ ਠੱਗੀ ਮਾਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫਤਾਰ

ਜਾਣਕਾਰੀ ਅਨੁਸਾਰੀ ਮੁਲਜ਼ਮ ਹੁਣ ਤੱਕ ਦਰਜਨਾਂ ਠੱਗੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦੇ ਚੁੱਕੇ ਹਨ ਅਤੇ ਇੰਨ੍ਹਾਂ ਖ਼ਿਲਾਫ਼ ਪਹਿਲਾਂ ਵੀ ਕਈ ਅਪਰਾਧਿਕ ਮਾਮਲੇ ਦਰਜ ਹਨ ਜਿੰਨ੍ਹਾਂ ਤੋਂ ਹੁਣ ਅੱਗੇ ਦੀ ਪੁੱਛਗਿੱਛ ਜਾਰੀ ਹੈ ਜਿਸ ਵਿੱਚ ਕਈ ਅਹਿਮ ਖੁਲਾਸੇ ਹੋਣ ਦੀ ਉਮੀਦ ਹੈ।

ਇਹ ਵੀ ਪੜ੍ਹੋ:ਪਤੀ ਨੇ ਪਤਨੀ ਨੂੰ ਉਤਾਰਿਆ ਮੌਤ ਦੇ ਘਾਟ !

ABOUT THE AUTHOR

...view details