ਜਗਰਾਓਂ:3 ਮਹੀਨੇ ਦੀ ਗਰਭਵਤੀ ਨਵ ਵਿਆਹੁਤਾ ਦੀ ਭੇਦਭਰੇ ਹਾਲਾਤ ਵਿੱਚ ਮੌਤ ਹੋਣਾ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਰਮਨਦੀਪ ਕੌਰ ਵਜੋਂ ਪਛਾਣ ਹੋਈ ਹੈ। 24 ਸਾਲਾਂ ਰਮਨਦੀਪ ਕੌਰ ਝੰਡਿਆਣਾ ਪਿੰਡ ਦੇ ਮਨਜਿੰਦਰ ਸਿੰਘ ਨਾਲ ਵਿਆਹੀ ਹੋਈ ਸੀ। ਮ੍ਰਿਤਕ ਦਾ ਪਤੀ ਫੌਜ ਵਿੱਚ ਨੌਕਰੀ ਕਰਦਾ ਹੈ। ਮ੍ਰਿਤਕ ਦੇ ਪਰਿਵਾਰ ਵੱਲੋਂ ਮ੍ਰਿਤਕ ਦੇ ਸੁਹਰੇ ਪਰਿਵਾਰ ‘ਤੇ ਰਮਨਦੀਪ ਕੌਰ ਦੀ ਹੱਤਿਆ ਕਰਨ ਦੇ ਇਲਜ਼ਾਮ ਲਗਾਏ ਜਾ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਲੜਕੀ ਦੇ ਭਰਾ ਡਾ. ਧਰਮਪਾਲ ਨੇ ਦੱਸਿਆ, ਕਿ ਉਸ ਦੀ ਭੈਣ ਰਮਨਦੀਪ ਕੌਰ ਦਾ ਡੇਢ ਸਾਲ ਪਹਿਲਾਂ ਹੋਇਆ ਸੀ। ਉਨ੍ਹਾਂ ਨੇ ਕਿਹਾ, ਬੀਤੇ ਦਿਨੀਂ ਮ੍ਰਿਤਕ ਦੇ ਸੁਹਰਾ ਪਰਿਵਾਰ ਨੇ ਫੋਨ ‘ਤੇ ਦੱਸਿਆ ਕਿ ਰਮਨਦੀਪ ਕੌਰ ਦੀ ਹਾਲਤ ਬਹੁਤ ਖ਼ਰਾਬ ਹੋ ਗਈ ਹੈ।
ਜਿਸ ਤੋਂ ਬਾਅਦ ਮ੍ਰਿਤਕ ਨੂੰ ਜ਼ਖ਼ਮੀ ਹਾਲਤ ਵਿੱਚ ਜਗਰਾਓਂ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਜਗਰਾਓਂ ਦੇ ਸਿਵਲ ਹਸਪਤਾਲ ਵਿਖੇ ਰੈਫਰ ਕਰ ਦਿੱਤਾ। ਜਿੱਥੇ ਦੇਰ ਸ਼ਾਮ ਉਸ ਦੀ ਮੌਤ ਹੋ ਗਈ।