ਬਠਿੰਡਾ: ਜ਼ਿਲ੍ਹੇ 'ਚ ਕੋਰੋਨਾ ਪੌਜ਼ੀਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਸ਼ਨੀਵਾਰ ਨੂੰ 33 ਹੋਰ ਮਰੀਜ਼ਾਂ ਦਾ ਕੋਰੋਨਾ ਟੈਸਟ ਪੌਜ਼ੀਟਿਵ ਆਇਆ ਹੈ, ਜਿਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਰ ਵਧ ਗਈ ਹੈ। ਪੌਜ਼ੀਟਿਵ ਮਰੀਜ਼ਾਂ ਨੂੰ ਇਲਾਜ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਖੇ ਬਣੇ ਆਈਸੋਲੇਸ਼ਨ ਵਾਰਡ ਵਿੱਚ ਭਰਤੀ ਕਰ ਦਿੱਤਾ ਗਿਆ ਹੈ।
ਜਾਣਕਾਰੀ ਲਈ ਦੱਸ ਦਈਏ ਕਿ ਇਨ੍ਹਾਂ ਵਿੱਚ ਜ਼ਿਆਦਾਤਰ ਮਰੀਜ਼ ਹਜ਼ੂਰ ਸਾਹਿਬ ਤੋਂ ਆਏ ਹੋਏ ਹਨ। ਪੰਜਾਬ ਸਰਕਾਰ ਨੇ ਉਨ੍ਹਾਂ ਸੰਗਤਾਂ ਨੂੰ ਬੱਸਾਂ ਰਾਹੀਂ ਪੰਜਾਬ ਲਿਆਂਦਾ ਅਤੇ ਬਠਿੰਡਾ ਦੇ ਵਿੱਚ ਡੂਮਵਾਲੀ ਬੈਰੀਅਰ ਜੋ ਕਿ ਹਰਿਆਣਾ ਪੰਜਾਬ ਦਾ ਬੈਰੀਅਰ ਹੈ, ਉੱਥੇ ਹੀ ਸਾਰੀਆਂ ਸੰਗਤਾਂ ਦੀ ਸਿਹਤ ਦੀ ਜਾਂਚ ਕੀਤੀ ਗਈ। ਜ਼ਿਕਰਯੋਗ ਹੈ ਕਿ 126 ਸੰਗਤਾਂ ਦਾ ਟੈਸਟ ਕੀਤਾ ਗਿਆ ਸੀ, ਜਿਸ ਦੇ ਵਿੱਚੋਂ 33 ਮਰੀਜ਼ਾਂ ਵਿੱਚ ਕੋਰੋਨਾ ਵਾਇਰਸ ਪੌਜ਼ੀਟਿਵ ਪਾਇਆ ਗਿਆ ਹੈ।