ਪੰਜਾਬ

punjab

ETV Bharat / state

CBSE ਦੇ 12ਵੀਂ ਦੇ ਨਤੀਜਿਆਂ ’ਚ ਲੁਧਿਆਣਾ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ - punjab schools latest news

ਸੀਬੀਐਸਈ ਵੱਲੋਂ ਐਲਾਨੇ ਬਾਰ੍ਹਵੀਂ ਦੇ ਨਤੀਜਿਆਂ ਦੇ ਵਿੱਚ ਲੁਧਿਆਣਾ ਦੇ ਸੇਕਰਡ ਹਾਰਟ ਸਕੂਲ ਦੀਆਂ 4 ਵਿਦਿਆਰਥਣਾਂ ਨੇ 98 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ।

ਸੀਬੀਐਸਈ ਦੇ ਬਾਰ੍ਹਵੀਂ ਦੇ ਨਤੀਜਿਆਂ ’ਚ ਲੁਧਿਆਣਾ ਦੇ ਸੇਕਰਡ ਹਾਰਟ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ
ਸੀਬੀਐਸਈ ਦੇ ਬਾਰ੍ਹਵੀਂ ਦੇ ਨਤੀਜਿਆਂ ’ਚ ਲੁਧਿਆਣਾ ਦੇ ਸੇਕਰਡ ਹਾਰਟ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

By

Published : Jul 13, 2020, 8:11 PM IST

Updated : Jul 13, 2020, 8:37 PM IST

ਲੁਧਿਆਣਾ: ਸੀਬੀਐਸਈ ਵੱਲੋਂ ਦੇਸ਼ ਭਰ ਦੇ ਵਿੱਚ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸੂਬੇ ਵਿੱਚ ਲੁਧਿਆਣਾ ਜ਼ਿਲ੍ਹੇ ਦਾ ਚੰਗਾ ਨਤੀਜਾ ਰਿਹਾ ਹੈ। ਲੁਧਿਆਣਾ ਦੇ ਸੇਕਰਡ ਹਾਰਟ ਸਕੂਲ ਸਰਾਭਾ ਨਗਰ ਬ੍ਰਾਂਚ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ ਹਨ। ਸਕੂਲ ਦੇ ਵਿੱਚ 4 ਵਿਦਿਆਰਥਣਾਂ ਨੇ 98 ਫ਼ੀਸਦੀ ਤੋਂ ਵੱਧ ਅੰਕ ਲੈ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਦੀ ਪ੍ਰਿੰਸੀਪਲ ਨੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਵਿਦਿਆਰਥੀਆਂ 'ਤੇ ਮਾਣ ਹੈ।

ਸੀਬੀਐਸਈ ਦੇ ਬਾਰ੍ਹਵੀਂ ਦੇ ਨਤੀਜਿਆਂ ’ਚ ਲੁਧਿਆਣਾ ਦੇ ਸੇਕਰਡ ਹਾਰਟ ਸਕੂਲ ਦੀਆਂ ਵਿਦਿਆਰਥਣਾਂ ਨੇ ਮਾਰੀਆਂ ਮੱਲਾਂ

ਗੁਰਵੀਨ ਕੌਰ ਹਾਸਲ ਕੀਤੇ 99.8 ਫੀਸਦੀ ਅੰਕ

ਸਭ ਤੋਂ ਵੱਧ ਨੰਬਰ ਲੈ ਕੇ ਜ਼ਿਲ੍ਹੇ 'ਚ ਪਹਿਲਾ ਥਾਂ ਹਾਸਲ ਕਰਨ ਵਾਲੀ ਗੁਰਵੀਨ ਕੌਰ ਨੇ ਦੱਸਿਆ ਕਿ ਉਸ ਨੇ 99.8 ਫੀਸਦੀ ਅੰਕ ਹਾਸਿਲ ਕੀਤੇ ਹਨ। ਜਿਸ ਨਾਲ ਪਰਿਵਾਰ ਦੇ ਵਿੱਚ ਖੁਸ਼ੀ ਦੀ ਲਹਿਰ ਹੈ। ਗੁਰਵੀਨ ਨੇ ਕਿਹਾ ਕਿ ਉਸ ਦੀ ਇਸ ਮਿਹਨਤ ਪਿੱਛੇ ਪਰਿਵਾਰ ਅਤੇ ਸਕੂਲ ਦਾ ਵੱਡਾ ਹੱਥ ਹੈ, ਉਨ੍ਹਾਂ ਕਿਹਾ ਕਿ ਉਹ ਅੱਗੇ ਜਾ ਕੇ ਕਾਨੂੰਨ ਦੀ ਪੜ੍ਹਾਈ ਪੜ੍ਹਨਾ ਚਾਹੁੰਦੀ ਹੈ ਅਤੇ ਦੇਸ਼ ਦੇ ਨਾਲ-ਨਾਲ ਆਪਣੇ ਮਾਪਿਆਂ ਦਾ ਨਾਂਅ ਵੀ ਰੌਸ਼ਨ ਕਰਨਾ ਚਾਹੁੰਦੀ ਹੈ। ਪੋਤੀ ਦੀ ਕਾਬਲੀਅਤ ਵੇਖ ਗੁਰਵੀਨ ਕੌਰ ਦੀ ਦਾਦੀ ਨੇ ਕਿਹਾ ਕਿ ਅੱਜ ਉਨ੍ਹਾਂ ਨੂੰ ਆਪਣੀ ਧੀ 'ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਮਰਨ ਤੋਂ ਪਹਿਲਾਂ ਉਨ੍ਹਾਂ ਦੀ ਪੋਤੀ ਨੇ ਉਨ੍ਹਾਂ ਦਾ ਸੁਪਨਾ ਸਾਕਾਰ ਕਰ ਦਿੱਤਾ ਹੈ। ਇਸ ਦੌਰਾਨ ਉਸ ਦੀ ਦਾਦੀ ਕਾਫੀ ਭਾਵੁਕ ਹੁੰਦੀ ਵਿਖਾਈ ਦਿੱਤੀ ਅਤੇ ਕਿਹਾ ਕਿ ਧੀਆਂ ਕਿਸੇ ਵੀ ਖੇਤਰ 'ਚ ਅੱਜ ਮੁੰਡਿਆਂ ਨਾਲੋਂ ਘੱਟ ਨਹੀਂ ਸਗੋਂ ਵੱਧ ਕੇ ਹੀ ਹਨ।

ਨਵਯਾ ਜੈਨ ਨੇ ਹਾਸਿਲ ਕੀਤੇ 98.6 ਫੀਸਦੀ ਅੰਕ

ਦੂਜੇ ਪਾਸੇ 98.6 ਫੀਸਦੀ ਅੰਕ ਹਾਸਿਲ ਕਰਕੇ ਨਵਯਾ ਜੈਨ ਵੀ ਕਾਫੀ ਖੁਸ਼ ਹੈ। ਉਸ ਨੇ ਕਿਹਾ ਕਿ ਉਹ ਕਾਮਰਸ ਵਿੱਚ ਅੱਵਲ ਆਈ ਹੈ ਅਤੇ ਹੁਣ ਅੱਗੇ ਜਾ ਕੇ ਇਸੇ ਖੇਤਰ ਦੇ ਵਿੱਚ ਆਪਣਾ ਭਵਿੱਖ ਬਣਾਉਣ ਦੀ ਚਾਹਵਾਨ ਹੈ। ਨਵਯਾ ਦੀ ਮਾਂ ਨੇ ਕਿਹਾ ਕਿ ਉਨ੍ਹਾਂ ਦੀ ਬੇਟੀ ਦਿਨ ਰਾਤ ਮਿਹਨਤ ਕਰਦੀ ਹੈ ਅਤੇ ਇਸ ਕਾਮਯਾਬੀ ਪਿੱਛੇ ਸਕੂਲ ਦਾ ਵੀ ਵੱਡਾ ਹੱਥ ਹੈ।

ਸਕੂਲ ਦੀ ਪ੍ਰਿੰਸੀਪਲ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਜ ਕਾਫੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਨ੍ਹਾਂ ਦੇ ਸਕੂਲ ਦਾ ਚੰਗਾ ਨਤੀਜਾ ਆਇਆ ਹੈ। ਉਨ੍ਹਾਂ ਕਿਹਾ ਕਿ ਸੀਬੀਐਸਈ ਦੇ ਨਤੀਜੇ ਦੇ ਐਲਾਨ ਤੋਂ ਬਾਅਦ ਲਗਾਤਾਰ ਵਧਾਈਆਂ ਲਈ ਉਨ੍ਹਾਂ ਨੂੰ ਫ਼ੋਨ ਆ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਸਕੂਲ ਦਾ ਇਸ ਵਾਰ 100 ਫੀਸਦੀ ਨਤੀਜਾ ਰਿਹਾ ਹੈ।

ਦੱਸ ਦਈਏ ਕਿ ਸੇਕਰਡ ਹਾਰਟ ਸਕੂਲ ਦੀ ਗੁਰਵੀਨ ਕੌਰ ਨੇ ਹਿਊਮੈਨੀਟੀਜ਼ ਦੇ ਵਿੱਚ 99.8 ਫੀਸਦੀ ਅੰਕ ਜਦੋਂ ਕਿ ਨਵਯਾ ਜੈਨ ਨੇ ਕਾਮਰਸ ਵਿੱਚ 98.6 ਫੀਸਦੀ ਅੰਕ ਅਤੇ ਆਰਤੀ ਅਰੋੜਾ ਨੇ ਮੈਡੀਕਲ 'ਚ 98.2 ਫੀਸਦੀ ਅੰਕ ਅਤੇ ਨਾਨ ਮੈਡੀਕਲ 'ਚ ਸ਼ੌਰਿਆ ਗੁਪਤਾ ਨੇ 98 ਫੀਸਦੀ ਅੰਕ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ।

Last Updated : Jul 13, 2020, 8:37 PM IST

ABOUT THE AUTHOR

...view details