ਲੁਧਿਆਣਾ: ਕੋਰੋਨਾ ਦਾ ਕਹਿਰ ਅਜੇ ਖਤਮ ਨਹੀਂ ਸੀ ਹੋਇਆ ਪਰ ਇਸੇ ਦੌਰਾਨ ਇਕ ਨਵੀਂ ਬੀਮਾਰੀ ਨੇ ਆਪਣੀ ਦਸਤਕ ਦੇ ਦਿੱਤੀ ਹੈ। ਜਿਸ ਕਾਰਨ ਹੁਣ ਲੋਕਾਂ ’ਚ ਕੋਰੋਨਾ ਦੇ ਨਾਲ-ਨਾਲ ਬਲੈਕ ਫੰਗਸ ਦਾ ਵੀ ਖੌਫ ਨਜਰ ਆ ਰਿਹਾ ਹੈ। ਦੱਸ ਦਈਏ ਕਿ ਜ਼ਿਲ੍ਹੇ ’ਚ ਬਲੈਕ ਫੰਗਸ ਦੇ 40 ਕੇਸ ਸਾਹਮਣੇ ਆਏ ਹਨ, ਜਿਨ੍ਹਾਂ ਬਾਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਸਿਹਤ ਅਧਿਕਾਰੀ ਡਾਕਟਰ ਰਮੇਸ਼ ਨੇ ਦੱਸਿਆ ਕਿ ਕਿ ਲੁਧਿਆਣਾ ਵਿੱਚ ਬਲੈਕ ਫੰਗਸ ਦੇ 40 ਕੇਸ ਆਏ ਹਨ , ਜਿਨ੍ਹਾਂ ਵਿੱਚੋਂ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਇੱਕ ਵਿਅਕਤੀ ਨੂੰ ਰਾਜਿੰਦਰ ਹਸਪਤਾਲ਼ ਪਟਿਆਲਾ ਰੈਫ਼ਰ ਕੀਤਾ ਗਿਆ ਹੈ ਅਤੇ ਦੋ ਲੋਕ ਠੀਕ ਹੋ ਕੇ ਵਾਪਿਸ ਘਰ ਚੱਲੇ ਗਏ ਹਨ।
ਡਾਕਟਰ ਰਮੇਸ਼ ਨੇ ਦੱਸਿਆ ਕਿ ਬਲੈਕ ਫੰਗਸ ਦੇ ਲੱਛਣ ਵੀ ਕੋਰੋਨਾ ਵਾਇਰਸ ਨਾਲ ਮਿਲਦੇ ਜੁਲਦੇ ਹਨ। ਬੁਖਾਰ ਦੇ ਨਾਲ-ਨਾਲ ਸਾਹ ਦੀ ਦਿਕੱਤ ਵੀ ਹੁੰਦੀ ਹੈ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਦੇ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਇਲਾਜ ਲੈਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋ ਠੀਕ ਹੋਏ ਕਾਫੀ ਲੋਕਾਂ ਵਿਚ ਬਲੈਕ ਫੰਗਸ ਦੇ ਲੱਛਣ ਪਾਏ ਜਾਂਦੇ ਹਨ।