ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਮੁੜ ਤੋਂ ਵੱਧਣ ਲੱਗ ਗਿਆ ਹੈ। ਜੇਕਰ ਗੱਲ ਬੀਤੇ ਦਿਨ ਦੀ ਕੀਤੀ ਜਾਵੇ ਤਾਂ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 47 ਨਵੇਂ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 37 ਲੁਧਿਆਣਾ ਦੇ ਜਦੋਂਕਿ 10 ਬਾਹਰਲੇ ਸੂਬਿਆਂ ਤੋਂ ਸਬੰਧਤ ਹਨ। ਇਸ ਤੋਂ ਇਲਾਵਾ ਲੁਧਿਆਣਾ ਵਿੱਚ ਬੀਤੇ ਦਿਨ ਹੀ ਕੋਰੋਨਾ ਨਾਲ 5 ਲੋਕਾਂ ਦੀ ਮੌਤ ਹੋ ਗਈ ਹੈ ਜਿਨ੍ਹਾਂ ਵਿਚੋਂ ਤਿੰਨ ਲੁਧਿਆਣਾ ਅਤੇ 2 ਮਰੀਜ਼ ਜਲੰਧਰ ਅਤੇ ਅੰਮ੍ਰਿਤਸਰ ਤੋਂ ਸਬੰਧਤ ਦੱਸੇ ਜਾ ਰਹੇ ਸਨ, ਸਰਕਾਰੀ ਸਕੂਲਾਂ ਤੋਂ ਇਲਾਵਾ ਨਿੱਜੀ ਸਕੂਲਾਂ ਦੇ ਵਿੱਚ ਵੀ ਕੋਰੋਨਾ ਮਰੀਜ਼ ਸਾਹਮਣੇ ਆਉਣ ਲੱਗੇ ਹਨ। ਜੇਕਰ ਗੱਲ ਕੱਲ੍ਹ ਦੀ ਕੀਤੀ ਜਾਵੇ ਤਾਂ ਪਲ ਦਿਨ 27 ਮਰੀਜ਼ਾਂ ਨੂੰ ਡਿਸਚਾਰਜ ਕਰ ਦਿੱਤਾ ਗਿਆ ਹੈ ਜੋ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ।
ਲੁਧਿਆਣਾ ਦੇ ਓਵਰਆਲ ਮਰੀਜ਼ਾਂ ਦੀ ਕੀਤੀ ਜਾਵੇ ਤਾਂ ਹਾਲੇ ਤੱਕ 416 ਕੇਸ ਕੋਰੋਨਾ ਦੇ ਐਕਟਿਵ ਹਨ ਜਦੋਂ ਕਿ 1026 ਮਰੀਜ਼ਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ। ਸਰਕਾਰੀ ਸਕੂਲਾਂ ਦੇ ਨਾਲ ਨਿੱਜੀ ਸਕੂਲਾਂ ਵਿੱਚ ਵੀ ਕੋਰੋਨਾ ਮਹਾਂਮਾਰੀ ਦਾ ਪ੍ਰਕੋਪ ਜਾਰੀ ਹੈ। ਬੀਤੇ ਦਿਨ ਦਿੱਲੀ ਪਬਲਿਕ ਸਕੂਲ ਵਿੱਚ ਦੋ ਵਿਦਿਆਰਥੀ ਅਤੇ ਇਕ ਅਧਿਆਪਕ ਕੋਰੋਨਾ ਤੋਂ ਪੌਜ਼ੀਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਕੋਟ ਮੰਗਲ ਸਿੰਘ ਵਿੱਚ 3 ਅਧਿਆਪਕ ਕੋਰੋਨਾ ਤੋਂ ਪੌਜ਼ੀਟਿਵ ਆਏ ਹਨ। ਜਿਨ੍ਹਾਂ ਦੇ ਤਿੰਨ ਰਿਸ਼ਤੇਦਾਰ ਵੀ ਕੋਰੋਨਾ ਤੋਂ ਸੰਕਰਮਿਤ ਪਾਏ ਗਏ ਹਨ।