ਲੁਧਿਆਣਾ: ਪੂਰੇ ਪੰਜਾਬ 'ਚ ਕੋਰੋਨਾ ਵਾਇਰਸ ਦੇ ਕਹਿਰ ਨੂੰ ਦੇਖਦੇ ਹੋਏ ਸਮਾਜ ਸੇਵੀ ਜੱਥੇਬੰਦਿਆਂ ਤੇ ਯੂਥ ਅਕਾਲੀ ਦਲ ਵੱਲੋਂ ਸਥਾਨਕ ਲੋਕਾਂ ਨੂੰ ਮੁਫ਼ਤ ਮਾਸਕ ਵੰਡੇ ਗਏ। ਇਹ ਮਾਸਕ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬੱਚਣ ਲਈ ਦਿੱਤੇ ਗਏ ਹਨ।
ਸਥਾਨਕ ਵਾਸੀ ਨੇ ਕਿਹਾ ਕਿ ਇਹ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਇਹ ਮਾਸਕ ਬਾਜ਼ਾਰਾ ਦੇ ਵਿੱਚ ਮਹਿੰਗੇ ਦਾਮਾਂ 'ਤੇ ਮਿਲਦੇ ਹਨ ਜਿਸ ਕਾਰਨ ਉਹ ਖ਼ਰੀਦ ਨਹੀਂ ਸੀ ਪਾ ਰਹੇ। ਉਨ੍ਹਾਂ ਦੱਸਿਆ ਕਿ ਸਰਕਾਰ ਨੂੰ ਇਨ੍ਹਾਂ ਮੈਡੀਕਲ ਸਟੋਰਾਂ 'ਤੇ ਠੁਲ ਪਾਉਣੀ ਚਾਹੀਦੀ ਹੈ।
ਯੂਥ ਅਕਾਲੀ ਦਲ ਪ੍ਰਧਾਨ ਗੁਰਪ੍ਰੀਤ ਸਿੰਘ ਗੋਸ਼ਾ ਕਿਹਾ ਕਿ ਇਹ ਮਾਸਕ ਖ਼ਾਸ ਕਰ ਉਨ੍ਹਾਂ ਲੋਕਾਂ ਨੂੰ ਦਿੱਤੇ ਜਾ ਰਹੇ ਹਨ ਜੋ ਕਿ ਆਪਣੀ ਜਾਨ ਨੂੰ ਜੋਖ਼ਮ 'ਚ ਪਾ ਕੇ ਕੰਮ ਕਰਦੇ ਹਨ। ਉਨ੍ਹਾਂ ਕਿਹਾ ਕਿ ਇਹ ਮਾਸਕ ਦੁਕਾਨਾਂ 'ਚ ਮਹਿੰਗੇ ਮਿਲਦੇ ਹਨ ਤੇ ਕਈ ਵਾਰ ਇਹ ਦੁਕਾਨਾਂ ਚ ਮਿਲਦੇ ਹੀ ਹਨ ਜ਼ਿਨ੍ਹਾਂ ਨੂੰ ਸਥਾਨਕ ਲੋਕਾਂ ਲਈ ਖਰੀਦਣਾ ਮੁਸ਼ਕਲ ਹੋ ਗਿਆ ਹੈੈ ਉਨ੍ਹਾਂ ਦੇ ਦਿੱਤੇ ਜਾ ਰਹੇ ਹਨ ਤਾਂਕਿ ਉਹ ਆਪਣੇ ਆਪ ਨੂੰ ਕੋਰੋਨਾ ਵਾਇਰਸ ਤੋਂ ਬਚਾ ਕਰ ਸੱਕਣ।