ਲੁਧਿਆਣਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਜਿੱਥੇ ਵੱਡੇ ਪੱਧਰ 'ਤੇ ਧਾਰਮਿਕ ਸਮਾਗਮਾਂ ਦਾ ਪ੍ਰਬੰਧ ਕਰਵਾਇਆ ਜਾ ਰਿਹਾ ਹੈ, ਉੱਥੇ ਹੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਹਰਿਆ ਭਰਿਆ ਰੱਖਣ ਲਈ ਵਣ ਮਹੋਤਸਵ ਵੀ ਮਨਾਇਆ ਜਾ ਰਿਹਾ ਹੈ। ਇਸ ਦੇ ਚੱਲਦਿਆਂ ਲੁਧਿਆਣਾ ਵਿੱਚ ਵੀਰਵਾਰ ਨੂੰ ਆਈਟੀਆਈ ਲੁਧਿਆਣਾ ਵਿਖੇ ਵਿਸ਼ੇਸ਼ ਸਮਾਗਮਾਂ ਦਾ ਪ੍ਰਬੰਧ ਕੀਤਾ ਗਿਆ ਜਿਸ ਵਿੱਚ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਪਤਨੀ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਮਨ ਸੁਬਰਾਮਨੀਅਮ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੌਂਸਲਰ ਅਤੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਪਤਨੀ ਮਮਤਾ ਆਸ਼ੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹੋਤਸਵ ਮਨਾਏ ਜਾ ਰਹੇ ਹਨ। ਇਸ ਦੇ ਤਹਿਤ ਸਕੂਲਾਂ ਕਾਲਜਾਂ ਅਤੇ ਸ਼ਹਿਰ ਦੇ ਵਿੱਚ ਵੱਧ ਤੋਂ ਵੱਧ ਦਰੱਖ਼ਤ ਅਤੇ ਬੂਟੇ ਲਗਾਏ ਜਾ ਰਹੇ ਹਨ, ਤਾਂ ਜੋ ਆਪਣੇ ਚੌਗਿਰਦੇ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ: ਸਕੂਲ ਅੰਦਰ ਬਿਨਾਂ ਕੱਪੜਿਆਂ ਦੇ ਘੁੰਮਦੇ ਮਾਸਟਰ ਨੂੰ ਪਿੰਡ ਵਾਲਿਆਂ ਕੀਤਾ ਕਾਬੂ, ਵੀਡੀਓ ਵਾਇਰਲ