ਪੰਜਾਬ

punjab

By

Published : May 15, 2020, 10:56 AM IST

Updated : May 15, 2020, 11:02 AM IST

ETV Bharat / state

ਮਜ਼ਦੂਰਾਂ ਨੂੰ ਘਰ ਲੈ ਕੇ ਜਾਣ ਲਈ ਲੁਧਿਆਣਾ ਤੋਂ ਚੱਲੀਆਂ 7 ਰੇਲ ਗੱਡੀਆਂ

ਲੁਧਿਆਣਾ ਤੋਂ ਲਗਾਤਾਰ ਵੱਖ-ਵੱਖ ਸੂਬਿਆਂ ਲਈ ਰੇਲ ਗੱਡੀਆਂ ਚਲਾਈਆਂ ਜਾ ਰਹੀਆਂ ਹਨ ਅਤੇ ਅੱਜ 7 ਰੇਲਾਂ ਰਵਾਨਾ ਕੀਤੀਆਂ ਗਈਆਂ।

ਫ਼ੋਟੋ।
ਫ਼ੋਟੋ।

ਲੁਧਿਆਣਾ: ਪੰਜਾਬ ਦੇ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਗੱਲ ਕਰੀਏ ਲੁਧਿਆਣਾ ਦੀ ਤਾਂ ਜ਼ਿਲ੍ਹੇ ਵਿੱਚ ਹੁਣ ਤੱਕ 143 ਕੋਰੋਨਾ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿੱਚੋਂ 13 ਮਰੀਜ਼ ਠੀਕ ਹੋ ਚੁੱਕੇ ਹਨ ਜਦ ਕਿ 6 ਦੀ ਮੌਤ ਹੋ ਚੁੱਕੀ ਹੈ।

ਇਸ ਤੋਂ ਇਲਾਵਾ ਜੇਕਰ ਬਾਹਰਲੇ ਜ਼ਿਲ੍ਹਿਆਂ ਦੀ ਗੱਲ ਕੀਤੀ ਜਾਵੇ ਤਾਂ 143 ਕੇਸਾਂ ਤੋਂ ਇਲਾਵਾ ਬਾਹਰਲੇ ਜ਼ਿਲ੍ਹਿਆਂ ਨਾਲ ਸਬੰਧਤ 42 ਕਰੋਨਾ ਦੇ ਮਰੀਜ਼ ਹਨ। ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਅੱਜ ਯੂਪੀ, ਬਿਹਾਰ ਲਈ ਟ੍ਰੇਨਾਂ ਰਵਾਨਾ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਲਗਾਤਾਰ ਕਰਫਿਊ ਵਿੱਚ ਢਿੱਲ ਦਿੱਤੀ ਜਾ ਰਹੀ ਹੈ ਜਿਸ ਤਹਿਤ ਕਈ ਖੇਤਰਾਂ ਦੇ ਵਿੱਚ ਛੋਟ ਦੇ ਦਿੱਤੀ ਗਈ ਹੈ।

ਵੇਖੋ ਵੀਡੀਓ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲੁਧਿਆਣਾ ਤੋਂ ਲਗਾਤਾਰ ਵੱਖ-ਵੱਖ ਸੂਬਿਆਂ ਲਈ ਟ੍ਰੇਨਾਂ ਚਲਾਈਆਂ ਜਾ ਰਹੀਆਂ ਹਨ ਅਤੇ ਅੱਜ 7 ਟ੍ਰੇਨਾਂ ਰਵਾਨਾ ਕੀਤੀਆਂ ਗਈਆਂ ਹਨ ਅਤੇ ਆਉਂਦੇ ਦਿਨਾਂ ਵਿੱਚ ਇਨ੍ਹਾਂ ਦੀ ਤਾਦਾਦ ਹੋਰ ਵਧਾਈ ਜਾਵੇਗੀ।

ਡਿਪਟੀ ਕਮਿਸ਼ਨਰ ਪ੍ਰਦੀਪ ਅਗਰਵਾਲ ਨੇ ਕਿਹਾ ਕਿ ਅੱਜ ਇੰਡਸਟਰੀ ਨੂੰ ਵੀ ਕੁਝ ਰਾਹਤਾਂ ਦਿੱਤੀਆਂ ਗਈਆਂ ਹਨ ਪਰ ਵਿੱਚ ਬਿਮਾਰੀ ਤੋਂ ਬਚ ਕੇ ਹੀ ਸਾਨੂੰ ਆਪਣੇ ਕੰਮਕਾਰ ਕਰਨੇ ਪੈਣਗੇ।

Last Updated : May 15, 2020, 11:02 AM IST

ABOUT THE AUTHOR

...view details