ਚੰਡੀਗੜ੍ਹ:ਸੂਬੇ ਵਿੱਚ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ। ਲਗਾਤਾਰ ਕੋਰੋਨਾ ਕੇਸਾਂ ਦੀ ਗਿਣਤੀ ਵਿੱਚ ਵਾਧਾ ਹੋ ਰਿਹਾ ਹੈ। ਪੰਜਾਬ ਵਿੱਚੋਂ ਅੱਜ 7,642 ਕੋਰੋਨਾ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਇਕੱਲੇ ਲੁਧਿਆਣਾ ਵਿੱਚੋਂ 1802, ਮੁਹਾਲੀ ਤੋਂ 1215, ਜਲੰਧਰ ਤੋਂ 695 ਅਤੇ ਪਟਿਆਲਾ ਤੋਂ 634 ਮਰੀਜ਼ ਸਾਹਮਣੇ ਆਏ ਹਨ। ਇਸਦੇ ਨਾਲ ਹੀ ਪੰਜਾਬ ਵਿੱਚ ਮਹਿਜ ਅੱਜ 21 ਕੋਰੋਨਾ ਮਰੀਜ਼ਾਂ ਮੌਤ ਹੋ ਚੁੱਕੀ ਹੈ। ਸਭ ਤੋਂ ਵੱਧ ਮੌਤਾਂ ਲੁਧਿਆਣਾ ਵਿੱਚ ਹੋਈਆਂ ਹਨ। ਜ਼ਿਲ੍ਹੇ ਵਿੱਚ 7 ਲੋਕਾਂ ਦੀ ਮੌਤ ਹੋਈ ਹੈ। ਜੇਕਰ ਪੰਜਾਬ ਵਿੱਚ ਐਕਟਿਵ ਮਰੀਜਾਂ ਦੀ ਗੱਲ ਕੀਤੀ ਜਾਵੇ ਤਾਂ 34,303 ਐਕਟਿਵ ਮਰੀਜ਼ ਹਨ।
ਜੇ ਗੱਲ ਲੁਧਿਆਣਾ ਦੀ ਕੀਤੀ ਜਾਵੇ ਤਾਂ 2000 ਤੋਂ ਵੱਧ ਪਾਜ਼ੀਟਿਵ ਮਰੀਜ਼ ਸਾਹਮਣੇ ਆਏ ਹਨ। ਸਿਰਫ ਜ਼ਿਲ੍ਹੇ ਵਿੱਚ ਹੀ 1808 ਮਰੀਜ਼ ਕੋਰੋਨਾ ਪਾਜ਼ੀਟਿਵ ਹਨ ਜਦਕਿ 199 ਮਰੀਜ਼ ਬਾਕੀ ਜ਼ਿਲ੍ਹਿਆਂ ਤੇ ਬਾਹਰੀ ਰਾਜਾਂ ਨਾਲ ਸਬੰਧਿਤ ਹਨ। ਕੋਰੋਨਾ ਵਾਇਰਸ (Corona virus) ਕਾਰਨ 9 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕਾਂ ਵਿੱਚ 7 ਲੁਧਿਆਣਾ ਜ਼ਿਲ੍ਹੇ ਨਾਲ ਸਬੰਧਿਤ ਹਨ ਜਦਕਿ ਇੱਕ ਮਰੀਜ਼ ਮੰਡੀ ਗੋਬਿੰਦਗੜ੍ਹ ਅਤੇ 1 ਮਰੀਜ਼ ਹੁਸ਼ਿਆਰਪੁਰ ਨਾਲ ਸਬੰਧਿਤ ਹੈ।