ਲੁਧਿਆਣਾ: ਲੁਧਿਆਣਾ ਦੇ ਪੁਲਿਸ ਸਟੇਸ਼ਨ ਡਾਬਾ ਦੇ ਅਧੀਨ ਪੈਂਦੇ ਇਲਾਕੇ ਵਿੱਚ ਇੱਕ ਮਾਸੂਮ ਬੱਚੀ ਦੀ ਲਾਸ਼ ਬੈਡ ਵਿੱਚੋਂ ਬਰਾਮਦ ਹੋਈ ਹੈ ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਦਾ ਮਾਹੌਲ ਫੈਲ ਗਿਆ ਹੈ। ਦੇਰ ਰਾਤ ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਬਰਾਮਦ ਕੀਤਾ ਹੈ। ਲੁਧਿਆਣਾ ਵਿੱਚ ਬੱਚੀ ਆਪਣੀ ਨਾਨੀ ਦੇ ਘਰ ਰਹਿੰਦੀ ਸੀ ਅਤੇ ਉਸ ਦੇ ਪਰਿਵਾਰਿਕ ਮੈਂਬਰਾਂ ਦੇ ਮੁਤਾਬਿਕ ਬੱਚੀ ਨੂੰ ਸੋਨੂ ਨਾ ਦਾ ਸ਼ਖਸ ਵਰਗਲਾ ਕੇ ਆਪਣੇ ਨਾਲ ਲੈ ਗਿਆ ਅਤੇ ਫਿਰ ਉਸ ਦਾ ਬਲਾਤਕਾਰ ਕਰਨ ਤੋਂ ਬਾਅਦ ਉਸ ਨੂੰ ਜਾਨੋਂ ਮਾਰ ਦਿੱਤਾ।
ਬੱਚੀ ਦੀ ਉਮਰ ਮਹਿਜ 4 ਸਾਲ: ਪੀੜਿਤ ਦੇ ਪਰਿਵਾਰਿਕ ਮੈਂਬਰਾਂ ਨੇ ਸੋਨੂੰ ਨਾਂ ਦੇ ਸ਼ਖਸ ਉੱਤੇ ਇਲਜ਼ਾਮ ਲਗਾਏ ਹਨ, ਜੋ ਕਿ ਕੁਝ ਦਿਨ ਪਹਿਲਾਂ ਹੀ ਆਪਣੇ ਭਰਾ ਦੇ ਕੋਲ ਇਲਾਕੇ ਵਿੱਚ ਰਹਿਣ ਲਈ ਆਇਆ ਸੀ ਅਤੇ ਜਦੋਂ ਦੀ ਇਹ ਵਾਰਦਾਤ ਹੋਈ ਹੈ ਉਸ ਸਮੇਂ ਤੋਂ ਉਹ ਫ਼ਰਾਰ ਚੱਲ ਰਿਹਾ ਹੈ। ਨਾਬਾਲਿਗ ਬੱਚੀ ਦੀ ਉਮਰ ਮਹਿਜ ਚਾਰ ਤੋਂ ਪੰਜ ਸਾਲ ਦੀ ਦੱਸੀ ਜਾ ਰਹੀ ਹੈ। ਪੀੜਿਤ ਦੇ ਪਰਿਵਾਰਿਕ ਮੈਂਬਰ ਅੱਜ ਲੁਧਿਆਣਾ ਦੇ ਡਾਬਾ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਉਣ ਲਈ ਪਹੁੰਚੇ ਅਤੇ ਦੱਸਿਆ ਕਿ ਕਿਸ ਤਰ੍ਹਾਂ ਉਨ੍ਹਾਂ ਦੀ ਬੱਚੀ ਨਾਲ ਕੁਕਰਮ ਕਰਨ ਤੋਂ ਬਾਅਦ ਉਸ ਦਾ ਕਤਲ ਕਰ ਦਿੱਤਾ ਗਿਆ।