ਲੁਧਿਆਣਾ:ਸੂਬੇ ਵਿੱਚ ਲੜਕੀਆਂ ਨਾਲ ਅਪਰਾਧਿਕ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਲੁਧਿਆਣਾ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਇੱਕ ਨਾਬਾਲਿਗ ਲੜਕੀ ਨੂੰ ਆਪਣੇ ਪਿਆਰ ਦੇ ਜਾਲ ਵਿਚ ਸੋਸ਼ਲ ਮੀਡੀਆ ’ਤੇ ਫਸਾ ਕੇ ਮੁਲਜ਼ਮ ਨੇ ਪਹਿਲਾਂ ਉਸ ਨਾਲ ਘਿਨੌਣੀ ਵਾਰਦਾਤ ਨੂੰ ਅੰਜ਼ਾਮ ਦਿੱਤਾ। ਇਸ ਤੋਂ ਬਾਅਦ ਮੁਲਜ਼ਮ ਲੜਕੀ ਦੇ ਘਰ ਆਉਣ ਲੱਗ ਪਿਆ ਉਸ ਤੋਂ ਪੈਸਿਆਂ ਦੀ ਮੰਗ ਕਰਨ ਲੱਗਾ ਅਤੇ ਫਿਰ ਤਿਜੋਰੀ ’ਚੋਂ ਪੈਸੇ ਚੋਰੀ ਕਰਨ ਲੱਗ ਗਿਆ ਅਤੇ ਜਦੋਂ ਪਰਿਵਾਰ ਨੂੰ ਤਿਜੋਰੀ ’ਚੋਂ ਪੈਸੇ ਚੋਰੀ ਹੋਏ ਅਤੇ ਸੋਨਾ ਚੋਰੀ ਹੋਣ ਦਾ ਪਤਾ ਲੱਗਾ ਤਾਂ ਇਸ ਪੂਰੇ ਮਾਮਲੇ ਦਾ ਖੁਲਾਸਾ ਹੋਇਆ।
ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਲੜਕੀ ਦੇ ਬਿਆਨ ਕਲਮਬੱਧ ਕਰਕੇ ਮਾਮਲਾ ਦਰਜ ਕਰ ਲਿਆ ਹੈ। ਲੜਕਾ ਤੇ ਲੜਕੀ ਦੋਵੇਂ ਹੀ ਨਾਬਾਲਿੰਗ ਦੱਸੇ ਜਾ ਦੱਸੇ ਜਾ ਰਹੇ ਹਨ। ਪੀੜਤਾ ਨੇ ਆਪਣੇ ਬਿਆਨਾਂ ਦੇ ਵਿੱਚ ਪੁਲਿਸ ਨੂੰ ਦੱਸਿਆ ਹੈ ਕਿ ਉਹ ਉਸ ਨੂੰ ਡਰਾਉਂਦਾ ਧਮਕਾਉਂਦਾ ਸੀ ਉਸ ਨੂੰ ਮਿਲਣ ਦੇ ਬਹਾਨੇ ਬਣਾਉਂਦਾ ਰਹਿੰਦਾ ਸੀ ਇੰਨ੍ਹਾਂ ਹੀ ਨਹੀਂ ਉਸ ਨੇ ਬੱਸ ਸਟੈਂਡ ਨੇੜੇ ਇਕ ਹੋਟਲ ਵਿਚ ਜਾ ਕੇ ਉਸ ਦੀ ਮਰਜ਼ੀ ਤੋਂ ਬਗੈਰ ਉਸ ਨਾਲ ਬਲਾਤਕਾਰ ਵੀ ਕੀਤਾ।