ਲੁਧਿਆਣਾ: ਵਿੱਚ ਬੀਤੇ ਦਿਨੀਂ ਲੁਧਿਆਣਾ ਵਿੱਚ ਪੂਜਾ ਨਾਮ ਦੀ ਇੱਕ ਮਹਿਲਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਹੁਣ ਪੀੜਤਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ। ਪੀੜਤ ਕਈ ਦਿਨਾਂ ਤੋਂ ਲਗਾਤਾਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਚੱਕਰ ਕੱਟ ਰਹੇ ਸਨ ਅਤੇ ਇਨਸਾਫ ਦੀ ਮੰਗ ਕਰ ਰਹੇ ਸਨ। ਆਖਿਰਕਾਰ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਮ੍ਰਿਤਕਾ ਵੱਲੋਂ ਲਿਖੇ ਗਏ ਖੁਦਕੁਸ਼ੀ ਨੋਟ ਦੇ ਆਧਾਰ ਤੇ ਲੁਧਿਆਣਾ ਦੇ ਮੌਜੂਦਾ ਭਾਜਪਾ ਦੇ ਕੌਂਸਲਰ ਅਤੇ ਉਨ੍ਹਾਂ ਦੇ ਸਬ ਇੰਸਪੈਕਟਰ ਬੇਟੇ ਤੇ ਮਾਮਲਾ ਦਰਜ ਕਰ ਲਿਆ ਹੈ। ਕੁੱਲ 12 ਲੋਕਾਂ ਨੂੰ ਇਸ ਪਰਚੇ ਵਿੱਚ ਨਾਮਜ਼ਦ ਕੀਤਾ ਗਿਆ ਹੈ ਜਿਨ੍ਹਾਂ ਦੇ ਨਾਂ ਮ੍ਰਿਤਕਾ ਵੱਲੋਂ ਖੁਦਕੁਸ਼ੀ ਨੋਟ ਵਿਚ ਲਿਖੇ ਗਏ ਸੀ।
ਖੁਦਕੁਸੀ ਮਾਮਲੇ 'ਚ ਭਾਜਪਾ ਕੌਂਸਲਰ ਸਮੇਤ 12 ਲੋਕਾਂ ਤੇ ਮਾਮਲਾ ਦਰਜ - ਪੁਲਿਸ ਕਮਿਸ਼ਨਰ
ਵਿੱਚ ਬੀਤੇ ਦਿਨੀਂ ਲੁਧਿਆਣਾ ਵਿੱਚ ਪੂਜਾ ਨਾਮ ਦੀ ਇੱਕ ਮਹਿਲਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ ਵਿੱਚ ਹੁਣ ਪੀੜਤਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ। ਪੀੜਤ ਕਈ ਦਿਨਾਂ ਤੋਂ ਲਗਾਤਾਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਚੱਕਰ ਕੱਟ ਰਹੇ ਸਨ ਅਤੇ ਇਨਸਾਫ ਦੀ ਮੰਗ ਕਰ ਰਹੇ ਸਨ। ਆਖਿਰਕਾਰ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਮ੍ਰਿਤਕਾ ਵੱਲੋਂ ਲਿਖੇ ਗਏ ਖੁਦਕੁਸ਼ੀ ਨੋਟ ਦੇ ਆਧਾਰ ਤੇ ਲੁਧਿਆਣਾ ਦੇ ਮੌਜੂਦਾ ਭਾਜਪਾ ਦੇ ਕੌਂਸਲਰ ਅਤੇ ਉਨ੍ਹਾਂ ਦੇ ਸਬ ਇੰਸਪੈਕਟਰ ਬੇਟੇ ਤੇ ਮਾਮਲਾ ਦਰਜ ਕਰ ਲਿਆ ਹੈ।
A case has been registered against 12 people including a BJP councilor in a suicide case