ਲੁਧਿਆਣਾ:ਜ਼ਿਲ੍ਹੇ ਵਿੱਚਬੀਤੇ ਦਿਨੀ ਫੈਕਟਰੀ ਵਿੱਚ ਲੱਗੀ ਅੱਗ ਕਾਰਨ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ ਹੈ। 2 ਲੋਕਾਂ ਨੇ ਲੁਧਿਆਣਾ ਦੇ ਡੀ ਐਮ ਸੀ ਹਸਪਤਾਲ ਵਿੱਚ ਦਮ ਤੋੜ ਦਿੱਤਾ ਸੀ ਜਦੋਂ ਕਿ 1 ਦੀ ਮੌਕੇ ਉੱਤੇ ਹੀ ਮੌਤ ਹੋ ਗਈ ਸੀ। ਇਸ ਮਾਮਲੇ ਵਿੱਚ 2 ਨੂੰ ਬਚਾਅ ਲਿਆ ਗਿਆ ਜੋ ਕਿ ਹਸਪਤਾਲ ਦੇ ਵਿਚ ਜ਼ੇਰੇ ਇਲਾਜ ਹਨ। ਉਹਨਾਂ ਦੀ ਵੀ ਹਾਲਤ ਕਾਫੀ ਗੰਭੀਰ ਦੱਸੀ ਜਾ ਰਹੀ ਹੈ। ਇਸ ਮਾਮਲੇ ਵਿੱਚ ਏਸੀਪੀ ਜਗਰੂਪ ਕੌਰ ਵੱਲੋਂ ਪੁਸ਼ਟੀ ਕੀਤੀ ਗਈ ਹੈ ਕਿ ਅੱਗ ਲੱਗਣ ਦੀ ਘਟਨਾ ਵਿੱਚ ਤਿੰਨ ਲੋਕਾਂ ਦੀ ਜਾਨ ਗਈ ਹੈ।
ਇਨਸਾਫ ਦੀ ਮੰਗ :ਵਰਕਰਾਂ ਦੀ ਮੌਤ ਨੂੰ ਲੈ ਕੇ ਪਰਿਵਾਰਕ ਮੈਂਬਰਾਂ ਵੱਲੋਂ ਜਿੱਥੇ ਗੁੱਸਾ ਪ੍ਰਗਟ ਕੀਤਾ ਗਿਆ, ਉੱਥੇ ਹੀ ਪਰਿਵਾਰ ਨੇ ਫੈਕਟਰੀ ਮਾਲਕ ਸਮੇਤ ਇਨਸਾਫ਼ ਦੀ ਮੰਗ ਕੀਤੀ, ਜਿਸ ਨੂੰ ਲੈ ਕੇ ਪੁਲੀਸ ਨੇ ਫੈਕਟਰੀ ਮਾਲਕ ਅਰੁਣ ਮਹਿਰਾ ਅਤੇ ਸਾਥੀ ਨੂੰ ਸ਼ਾਮਲ ਕਰਕੇ ਮਾਮਲਾ ਦਰਜ ਕਰ ਲਿਆ ਹੈ। ਇਸ ਸਬੰਧੀ ਏ.ਸੀ.ਪੀ ਜਸਰੂਪ ਕੌਰ ਨੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅੱਗ ਲੱਗਣ ਵਿਚ ਫੈਕਟਰੀ ਮਾਲਕ ਦੀ ਅਣਗਹਿਲੀ ਵੀ ਸਾਹਮਣੇ ਆਈ ਹੈ, ਜਿਸਦੇ ਅਧਾਰ ਉੱਤੇ ਇਹ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ 49 ਨਬਰ ਐਫਆਈਆਰ ਦਰਜ ਕੀਤੀ ਗਈ ਸੀ। ਉਨ੍ਹਾ ਕਿਹਾ ਕਿ ਰਾਮਨਗਰ ਵਿੱਚ ਇਹ ਹਾਦਸਾ ਵਾਪਰਿਆ ਸੀ।