ਲੁਧਿਆਣਾ: ਸ਼ਿਮਲਾਪੁਰੀ ਇਲਾਕੇ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇੱਕ ਘਰ ਵਿੱਚ ਅਚਾਨਕ ਅੱਗ ਲੱਗ ਗਈ, ਬੇਸ਼ੱਕ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ, ਪਰ ਅੱਗ ਦੀਆਂ ਲਪਟਾਂ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਗ ਕਿੰਨੀ ਭਿਆਨਕ ਹੋਵੇਗੀ। ਤਸਵੀਰਾਂ ਵਿੱਚ ਸਾਫ਼ ਦਿਖ ਰਿਹਾ ਹੈ ਕਿ ਦੂਸਰੀ ਮੰਜ਼ਿਲ ਉਪਰ ਵੀ ਅੱਗ ਦੀਆਂ ਲਪਟਾਂ ਪਹੁੰਚ ਗਈਆਂ ਸਨ, ਜਿਸ ਕਾਰਨ ਘਰ ਦਾ ਤਕਰੀਬਨ ਤਕਰੀਬਨ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ।
ਲੁਧਿਆਣਾ ਵਿਖੇ ਘਰ ’ਚ ਲੱਗੀ ਅੱਗ, ਸਾਮਾਨ ਸੜ ਕੇ ਸੁਆਹ
ਸ਼ਿਮਲਾਪੁਰੀ ਇਲਾਕੇ ਵਿਚ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਇਕ ਘਰ ਵਿੱਚ ਅਚਾਨਕ ਅੱਗ ਲੱਗ ਗਈ, ਬੇਸ਼ੱਕ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ, ਪਰ ਅੱਗ ਦੀਆਂ ਲਪਟਾਂ ਤੋਂ ਸਾਫ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਗ ਕਿੰਨੀ ਭਿਆਨਕ ਹੋਵੇਗੀ।
ਬੇਸ਼ਕ ਮੁਹੱਲਾ ਵਾਸੀਆਂ ਨੇ ਵੀ ਅੱਗ ਬੁਝਾਉਣ ਵਿੱਚ ਬਹੁਤ ਮਦਦ ਕੀਤੀ ਅਤੇ ਮੌਕੇ ’ਤੇ ਪਹੁੰਚੀ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਮੁਸਤੈਦੀ ਵਰਤਦੇ ਹੋਏ ਦੋ ਗੱਡੀਆਂ ਨਾਲ ਅੱਗ ਉਪਰ ਕਾਬੂ ਪਾਇਆ। ਇਸ ਦੌਰਾਨ ਮੌਕੇ ’ਤੇ ਮੋਜੂਦ ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਧੂੰਆਂ ਨਿਕਲਦਾ ਦੇਖਿਆ ਸੀ, ਜਿਥੋਂ ਉਨ੍ਹਾਂ ਨੂੰ ਅੰਦਾਜਾ ਹੋਇਆ ਕਿ ਅੱਗ ਲੱਗੀ ਹੈ। ਇਸ ਮੌਕੇ ਅੱਗ ਬੁਝਾਉਣ ਵਿੱਚ ਪੜੋਸ ਦੇ ਲੋਕਾਂ ਨੇ ਸਹਿਯੋਗ ਦਿੱਤਾ ਹੈ ਅਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ 'ਤੇ ਪਹੁੰਚ ਗਈਆਂ ਸਨ।
ਉਥੇ ਹੀ ਫਾਇਰ ਬ੍ਰਿਗੇਡ ਅਫਸਰ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਸ਼ਿਮਲਾਪੁਰੀ ਇਲਾਕੇ ਵਿੱਚ ਕਿਸੇ ਘਰ ਵਿੱਚ ਅੱਗ ਲੱਗੀ ਹੈ, ਉਨ੍ਹਾਂ ਵੱਲੋਂ ਫਾਇਰ ਬ੍ਰਿਗੇਡ ਦੀ ਗੱਡੀ ਭੇਜ ਦਿੱਤੀ ਗਈ ਸੀ।