ਲੁਧਿਆਣਾ: ਲੁਧਿਆਣਾ ਵਿੱਚ ਪੈਰੇਂਟਸ ਐਸੋਸੀਏਸ਼ਨ ਦੇ ਪ੍ਰਧਾਨ ਵੱਲੋਂ ਦਿੱਤੀ ਸ਼ਿਕਾਇਤ 'ਤੇ ਕਾਰਵਾਈ ਨਾ ਹੋਣ ਦੇ ਰੋਸ ਵਜੋਂ ਸਿੱਖਿਆ ਅਧਿਕਾਰੀ ਦੇ ਗਲੇ ਵਿੱਚ ਜੁੱਤੀਆਂ ਦਾ ਹਾਰ ਪਾ ਦਿੱਤਾ ਗਿਆ, ਇਸ ਸਬੰਧਤ ਮਾਮਲਾ ਧਨਾਨਸੂ ਪਿੰਡ ਦੇ ਸਰਕਾਰੀ ਸਕੂਲ ਦਾ ਹੈ। ਜਿੱਥੇ ਕਿਹਾ ਜਾ ਰਿਹਾ ਹੈ ਕਿ ਸਕੂਲ ਦੀਆਂ ਬੱਚੀਆਂ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ, ਜਿਸਦੇ ਖਿਲਾਫ਼ ਪੈਰੇਂਟਸ ਐਸੋਸੀਏਸ਼ਨ ਵੱਲੋਂ ਕੰਪਲੇਟ ਦਿੱਤੀ ਗਈ ਸੀ।
ਇਸ ਸਬੰਧੀ ਪੇਰੈਂਟਸ ਐਸੋਸੀਏਸ਼ਨ ਦੇ ਪ੍ਰਧਾਨ ਰਾਜਿੰਦਰ ਘਈ ਨੇ ਕਿਹਾ ਕਿ ਧਨਾਨਸੂ ਪਿੰਡ ਦੇ ਸਰਕਾਰੀ ਸਕੂਲ ਵਿੱਚ ਵਿਦਿਆਰਥਣਾਂ ਨਾਲ ਸਰੀਰਿਕ ਸ਼ੋਸ਼ਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਜਦੋਂ ਉਹ ਸਕੂਲ ਗਏ ਤਾਂ ਵਿਦਿਆਰਥਣਾਂ ਨੇ ਆਪਣੀ ਹੱਡਬੀਤੀ ਦੱਸੀ, ਉਨ੍ਹਾਂ ਕਿਹਾ ਕਿ ਇਸ ਸਬੰਧੀ ਅਸੀਂ ਕਾਰਵਾਈ ਦੀ ਮੰਗ ਕੀਤੀ। ਪਰ ਕੋਈ ਵੀ ਕਾਰਵਾਈ ਅਮਲ ਵਿੱਚ ਨਹੀਂ ਲਿਆਂਦੀ ਗਈ, ਜਿਸ ਦੇ ਰੋਸ ਵੱਜੋਂ ਸਾਨੂੰ ਇਹ ਕਦਮ ਚੁੱਕਣਾ ਪਿਆ।