ਲੁਧਿਆਣਾ: ਪੇਂਡੂ ਖੇਤਰਾਂ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਦੇ ਹੁਨਰ ਨੂੰ ਨਿਖਾਰਨ ਲਈ ਲੁਧਿਆਣਾ ਜ਼ਿਲ੍ਹੇ ਦੇ ਨੌਜਵਾਨ ਅੱਗੇ ਆਏ ਹਨ। ਇਹ ਨੌਜਵਾਨ ਸਰਕਾਰੀ ਸਕੂਲਾਂ 'ਚ ਜਾ ਕੇ ਵਿਦਿਆਰਥੀਆਂ ਨੂੰ ਵੱਖ-ਵੱਖ ਹੁਨਰ ਸਿਖਾਉਣਗੇ ਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਪੜ੍ਹਨ ਲਈ ਪ੍ਰੇਰਿਤ ਕਰਨਗੇ।
ਸਰਕਾਰੀ ਸਕੂਲ ਦੇ ਬੱਚਿਆਂ ਦਾ ਹੁਨਰ ਨਿਖਾਰਨਗੇ ਇਹ ਨੌਜਵਾਨ - ਉਸਾਰੀ ਮੁਹਿੰਮ
ਇਨੀਸ਼ੀਏਟਿਵ ਆਫ਼ ਚੇਂਜ ਨਾਂਅ ਦੀ ਸਮਾਜਸੇਵੀ ਸੰਸਥਾ ਨੇ ਇੱਕ 'ਉਸਾਰੀ' ਮੁਹਿੰਮ ਦਾ ਆਗਾਜ਼ ਕੀਤਾ ਹੈ। ਇਸ ਮੁਹਿੰਮ ਤਹਿਤ ਪੇਂਡੂ ਇਲਾਕਿਆਂ ਦੇ ਵਿੱਚ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਅਤੇ ਅੱਗੇ ਦੀ ਸਿੱਖਿਆ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਕਾਲਜ ਵਿਦਿਆਰਥੀਆਂ ਵੱਲੋਂ ਇਨੀਸ਼ੀਏਟਿਵ ਆਫ਼ ਚੇਂਜ ਨਾਂਅ ਦੀ ਸਮਾਜਸੇਵੀ ਸੰਸਥਾ ਬਣਾਈ ਗਈ ਹੈ। ਇਸ ਸੰਸਥਾ ਨੇ ਉਸਾਰੀ ਨਾਂ ਦੀ ਇੱਕ ਮੁਹਿੰਮ ਦਾ ਆਗਾਜ਼ ਕੀਤਾ ਹੈ ਤੇ ਇਸ ਮੁਹਿੰਮ ਤਹਿਤ ਪੇਂਡੂ ਇਲਾਕਿਆਂ ਦੇ ਵਿੱਚ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਨੂੰ ਆਤਮ-ਨਿਰਭਰ ਬਣਾਉਣ ਲਈ ਅਤੇ ਅੱਗੇ ਦੀ ਸਿੱਖਿਆ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦਾ ਹੁਨਰ ਵਿਕਾਸ ਕੀਤਾ ਜਾਵੇਗਾ ਤਾਂ ਜੋ ਉਹ ਆਪਣੇ ਭਵਿੱਖ ਦੇ ਵਿੱਚ ਕੁੱਝ ਕਰ ਸਕਣ।
ਇਸ ਮੌਕੇ ਵਿਸ਼ੇਸ਼ ਤੌਰ ਤੇ ਸੈਂਟਰ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਰਦਾਰਾ ਸਿੰਘ ਜੌਹਲ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਵੱਲੋਂ ਚਲਾਈ ਗਈ ਇਹ ਮੁਹਿੰਮ ਕਾਰਗਰ ਸਾਬਿਤ ਹੋਵੇਗੀ।