ਲੁਧਿਆਣਾ:ਜ਼ਿਲ੍ਹਾ ਲੁਧਿਆਣਾ ਦੀ ਪੁਲਿਸ ਲਾਈਨ ਦੇ ਵਿੱਚ ਤਾਇਨਾਤ ਇੱਕ ਕਾਂਸਟੇਬਲ ਮਨਪ੍ਰੀਤ ਸਿੰਘ (Constable Manpreet Singh) ਦੀ ਅਚਾਨਕ ਆਪਣੀ ਹੀ ਸਰਵਿਸ ਰਿਵਾਲਵਰ ਦੇ ਨਾਲ ਗੋਲੀ ਲੱਗਣ ਕਰਕੇ ਮੌਤ ਹੋ ਗਈ। ਭੇਦਭਰੇ ਹਾਲਾਤਾਂ ਦੇ ਵਿੱਚ ਉਸ ਦੀ ਮੌਤ ਹੋ ਜਾਣ ਤੋਂ ਬਾਅਦ, ਮ੍ਰਿਤਕ ਦੇਹ ਨੂੰ ਲੁਧਿਆਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਮ੍ਰਿਤਕ ਮਨਪ੍ਰੀਤ ਮੋਗੇ ਦਾ ਰਹਿਣ ਵਾਲਾ ਸੀ ਜਦੋਂ ਕਿ ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਪੁਲਿਸ ਲਾਈਨ ਦੇ ਵਿੱਚ ਤਾਇਨਾਤ ਸੀ ਅਤੇ ਲੁਧਿਆਣਾ ਦੇ ਹੀ ਘੁਮਾਰ ਮੰਡੀ ਸਥਿਤ ਕ੍ਰਿਸ਼ਨਾ ਨਗਰ ਵਿੱਚ ਕਿਰਾਏ ਦੇ ਮਕਾਨ ਅੰਦਰ ਰਹਿੰਦਾ ਸੀ। ਸ਼ਾਮ ਨੂੰ ਉਸ ਦੇ ਪੀਜੀ ਤੋਂ ਗੋਲੀ ਚੱਲਣ ਦੀ ਆਵਾਜ਼ ਆਈ ਤਾਂ ਲੋਕ ਕਮਰੇ ਦੇ ਵਿੱਚ ਪਹੁੰਚੇ। ਲੋਕਾਂ ਨੇ ਵੇਖਿਆ ਕਿ ਪੁਲਿਸ ਮੁਲਾਜ਼ਮ ਦੀ ਮੌਤ ਹੋ ਚੁੱਕੀ ਸੀ, ਉਸ ਦੇ ਪਰਿਵਾਰਿਕ ਮੈਂਬਰਾਂ ਨੂੰ ਪੁਲਿਸ ਵੱਲੋਂ ਜਾਣਕਾਰੀ ਦੇ ਦਿੱਤੀ ਗਈ ਹੈ।
ਸਰਵਿਸ ਰਿਵਾਲਵਰ ਤੋਂ ਚੱਲੀ ਗੋਲ਼ੀ: ਮ੍ਰਿਤਕ ਮਨਪ੍ਰੀਤ ਪੁਲਿਸ ਲਾਈਨ (Death of policeman in Ludhiana) ਵਿੱਚ ਕੁਇੱਕ ਰਿਸਪਾਂਸ ਟੀਮ ਦੇ ਵਿੱਚ ਤਾਇਨਾਤ ਸੀ, 2016 ਦੇ ਵਿੱਚ ਮੋਗਾ ਦਾ ਰਹਿਣ ਵਾਲਾ ਮਨਪ੍ਰੀਤ ਪੁਲਿਸ ਦੇ ਵਿੱਚ ਭਰਤੀ ਹੋਇਆ ਸੀ। ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀਆਂ ਵੱਲੋਂ ਮਾਮਲੇ ਦੀ ਜਾਂਚ ਕਰਨ ਦੀ ਗੱਲ ਕਹੀ ਗਈ ਹੈ। ਉਹਨਾਂ ਨੇ ਕਿਹਾ ਹੈ ਕਿ ਮੁਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਪਣੀ ਸਰਵਿਸ ਰਿਵਾਲਵਰ ਦੀ ਸਫਾਈ ਕਰਦੇ ਸਮੇਂ ਕਾਂਸਟੇਬਲ ਤੋਂ ਅਚਾਨਕ ਗੋਲੀ ਚੱਲ ਗਈ ਜੋ ਉਸ ਨੂੰ ਲੱਗ ਗਈ ਅਤੇ ਉਸ ਦੀ ਮੌਤ ਹੋ ਗਈ। ਹਾਲਾਂਕਿ ਏਐਸਆਈ ਨੂੰ ਜਦੋਂ ਪੱਤਰਕਾਰਾਂ ਨੇ ਉਸ ਨੂੰ ਛੁੱਟੀ ਨਾ ਮਿਲਣ ਕਰਕੇ ਪਰੇਸ਼ਾਨ ਰਹਿਣ ਸਬੰਧੀ ਸਵਾਲ ਪੁੱਛਿਆ ਤਾਂ ਪੁਲਿਸ ਮੁਲਾਜ਼ਮ ਨੇ ਕਿਹਾ ਕਿ ਅਜਿਹਾ ਕੁੱਝ ਨਹੀਂ ਹੈ।
- Permanent solution to straw: ਖੇਤੀਬਾੜੀ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕਿਸਾਨਾਂ ਨਾਲ ਮੀਟਿੰਗ, ਅਧਿਕਾਰੀਆਂ ਨੇ ਪਰਾਲੀ ਦੇ ਪੱਕੇ ਹੱਲ ਲਈ ਦਿੱਤੇ ਸੁਝਾਅ
- Aman Arora Statement On SYL Issue: ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ-SYL 'ਤੇ ਸਾਡਾ ਸਟੈਂਡ ਸਪੱਸ਼ਟ, ਨਹੀਂ ਦਿਆਂਗੇ ਪਾਣੀ ਦੀ ਇੱਕ ਵੀ ਬੂੰਦ
- Sub inspector Caught Taking Bribe : ਵਿਜੀਲੈਂਸ ਨੇ 20 ਹਜ਼ਾਰ ਰੁਪਏ ਰਿਸ਼ਵਤ ਸਣੇ ਸਬ-ਇੰਸਪੈਕਟਰ ਕੀਤਾ ਕਾਬੂ