ਪੰਜਾਬ

punjab

ETV Bharat / state

ਪੁਲਿਸ ਮੁਲਾਜ਼ਮ ਬਣਿਆ ਹੈਵਾਨ, ਕੁੱਟ-ਕੁੱਟ ਕੇ ਦੂਜੇ ਪੁਲਿਸ ਮੁਲਾਜ਼ਮ ਦਾ ਕੀਤਾ ਕਤਲ - crime in ludhiana

ਮਾਮੂਲੀ ਜਿਹੀ ਤਕਰਾਰ ਕਾਰਨ ਇੱਕ ਪੁਲਿਸ ਮੁਲਾਜ਼ਮ ਨੇ ਦੂਜੇ ਸੇਵਾ ਮੁਕਤ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ। ਮੁਲਜ਼ਮ ਮੌਕੇ ਤੋਂ ਫਰਾਰ ਹੈ। ਪਰਿਵਾਰ ਨੇ ਇਨਸਾਫ਼ ਦੀ ਮੰਗ ਕੀਤੀ ਹੈ।

ਮੌਕੇ ਦੀ ਤਸਵੀਰ

By

Published : Jul 8, 2019, 2:49 AM IST

ਲੁਧਿਆਣਾ: ਸਲੇਮ ਟਾਬਰੀ ਨੇੜੇ ਅਮਨ ਨਗਰ 'ਚ ਇੱਕ ਪੁਲਿਸ ਮੁਲਾਜ਼ਮ ਨੇ ਦੂਜੇ ਸੇਵਾ ਮੁਕਤ ਪੁਲਿਸ ਮੁਲਾਜ਼ਮ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਜਾਣਕਾਰੀ ਅਨੁਸਾਰ, ਦੋਹਾਂ 'ਚ ਪੁਰਾਣੀ ਰੰਜਿਸ਼ ਸੀ ਜਿਸ ਨੂੰ ਲੈ ਕੇ ਉਨ੍ਹਾਂ 'ਚ ਦੋਬਾਰਾ ਝਗੜਾ ਹੋਇਆ ਤੇ ਮੁਲਜ਼ਮ ਪ੍ਰਿਥਵੀਪਾਲ ਨੇ ਸੇਵਾ ਮੁਕਤ ਸਬ ਇੰਸਪੈਕਟਰ ਲਾਲਧਾਰੀ ਯਾਦਵ ਨੂੰ ਇੰਨਾ ਕੁੱਟਿਆ ਕਿ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਬੇਟੀ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢ 'ਚ ਹੀ ਰਹਿਣ ਵਾਲਾ ਮੁਲਜ਼ਮ ਪ੍ਰਿਥਵੀਪਾਲ ਆਪਣੀ ਬਲੈਰੋ ਕਾਰ ਲੈ ਕੇ ਆਇਆ ਅਤੇ ਉਨ੍ਹਾਂ ਦੇ ਘਰ ਦੇ ਬਾਹਰ ਬਣੀ ਥੜ੍ਹੀ ਦੇ ਵਿੱਚ ਕਾਰ ਮਾਰ ਕੇ ਉਸ ਨੂੰ ਢਾਹ ਦਿੱਤਾ ਅਤੇ ਜਦੋਂ ਇਸ ਦਾ ਉਸ ਦੇ ਪਿਤਾ ਨੇ ਇਤਰਾਜ਼ ਕੀਤਾ ਤਾਂ ਮੁਲਜ਼ਮ ਲਾਲਧਾਰੀ ਨੂੰ ਖਿੱਚ ਕੇ ਆਪਣੇ ਘਰ ਅੰਦਰ ਲੈ ਗਿਆ ਅਤੇ ਦਰਵਾਜ਼ਾ ਲਾ ਕੇ ਉਸ ਦੀ ਇੰਨੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਕਿ ਉਸ ਦੀ ਮੌਤ ਹੋ ਗਈ।
ਉਧਰ ਮੌਕੇ 'ਤੇ ਪਹੁੰਚੀ ਸਲੇਮ ਟਾਬਰੀ ਦੀ ਪੁਲਿਸ ਨੇ ਕਿਹਾ ਹੈ ਕਿ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕਾਨੂੰਨ ਦੇ ਮੁਤਾਬਕ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ।

ABOUT THE AUTHOR

...view details