ਲੁਧਿਆਣਾ :ਲੁਧਿਆਣਾ ਦੇ ਵਿਚ ਅੱਜ ਦੁਪਹਿਰ ਬਾਅਦ ਗਣੇਸ਼ ਹੋਜਰੀ ਵਿੱਚ ਭਿਆਨਕ ਅੱਗ ਲੱਗਣ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਅੱਗ ਫੈਕਟਰੀ ਦੀ ਪਹਿਲੀ ਮੰਜ਼ਿਲ ਨੂੰ ਲੱਗੀ ਹੈ, ਜਿਸ ਤੋਂ ਬਾਅਦ ਤੁਰੰਤ ਫਾਇਰ ਬ੍ਰਿਗੇਡ ਮਹਿਕਮੇ ਨੂੰ ਸੂਚਿਤ ਕੀਤਾ ਗਿਆ ਅਤੇ ਲਗਭਗ 15 ਮਿੰਟ ਬਾਅਦ ਹੀ ਮੌਕੇ ਤੇ ਫਾਇਰ ਬ੍ਰਿਗੇਡ ਨੇ ਆ ਕੇ ਪਹਿਲਾਂ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਅਤੇ ਨਾਲ ਹੀ ਨਾਲ ਦੀ ਫੈਕਟਰੀ ਵਿਚੋਂ ਪੌੜੀ ਲਗਾ ਕੇ ਅੰਦਰ ਫਸੇ ਹੋਏ 4 ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ। ਜਿਨ੍ਹਾਂ ਵਿਚੋਂ ਇਕ ਦੀ ਹਾਲਤ ਗੰਭੀਰ ਹੈ ਜਦੋਂ ਕਿ ਬਾਕੀ ਫਿਰ ਨੇ ਲੁਧਿਆਣਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਹੈ।
4 ਮਜਦੂਰ ਹੋਏ ਜਖਮੀ:ਫੈਕਟਰੀ ਵਿੱਚ ਅੱਗ ਲੱਗਣ ਦੇ ਕਾਰਨਾਂ ਦੀ ਹਾਲੇ ਜਾਂਚ ਚੱਲ ਰਹੀ ਹੈ, ਅੱਗ ਦੇ ਲਗਭਗ ਕਾਬੂ ਪਾ ਲਿਆ ਗਿਆ ਹੈ। ਫਾਇਰ ਬ੍ਰਿਗੇਡ ਦੀਆਂ ਇਕ ਦਰਜਨ ਤੋਂ ਵੱਧ ਗੱਡੀਆਂ ਨੇ ਅੱਗ ਤੇ ਕਾਬੂ ਪਾਇਆ। ਅੱਗ ਦੇ ਵਿਚ ਝੁਲਸ ਰੋਗ ਕਰਕੇ ਚਾਰ ਮੁਲਾਜ਼ਮ ਵੀ ਜ਼ਖਮੀ ਹੋ ਗਏ। ਫੈਕਟਰੀ ਦੇ ਮਾਲਕ ਅਰੁਣ ਕੁਮਾਰ ਨੇ ਦੱਸਿਆ ਕਿ ਹਾਲੇ ਤੱਕ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਉਹਨਾਂ ਕਿਹਾ ਕਿ ਫੈਕਟਰੀ ਦੇ ਅੰਦਰ ਜਿੰਨੇ ਵੀ ਮੌਜੂਦ ਸਨ, ਉਹ ਸਾਰੇ ਬਾਹਰ ਆ ਗਏ ਅਤੇ ਕੁਝ ਨੂੰ ਫਾਇਰਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਬਾਹਰ ਕੱਢਿਆ ਗਿਆ ਹੈ। ਉੱਥੇ ਹੀ ਇਕ ਮਹਿਲਾ ਨੇ ਦੱਸਿਆ ਕਿ ਉਸ ਦਾ ਪਤੀ ਅੰਦਰ ਫਸ ਗਿਆ ਸੀ ਉਹ ਬਾਹਰ ਆਇਆ ਜਾ ਨਹੀਂ ਆ ਸਕਿਆ ਕੁਝ ਨਹੀਂ ਦੱਸਿਆ ਜਾ ਰਿਹਾ ਹੈ।