ਲੁਧਿਆਣਾ: ਇੱਕ ਪਾਸੇ ਪੰਜਾਬ ਦੇ ਗਵਰਨਰ ਅਤੇ ਪੰਜਾਬ ਦੇ ਮੁੱਖ ਮੰਤਰੀ ਵਿਚਕਾਰ ਚਿੱਠੀਆਂ ਨੂੰ ਲੈ ਕੇ ਜੰਗ ਚੱਲ ਰਹੀ ਹੈ। ਦੂਜੇ ਪਾਸੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੇ ਦੌਰਾਨ ਨਸ਼ੇ ਉੱਪਰ ਨਕੇਲ ਪਾਉਣ ਅਤੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਸਹੀ ਹੋਣ ਦਾ ਦਾਅਵਾ ਕੀਤਾ ਗਿਆ ਸੀ ਪਰ ਕੁੱਝ ਸਮੇਂ ਬਾਅਦ ਹੀ ਭਾਜਪਾ ਪੰਜਾਬ ਦੇ ਬੁਲਾਰੇ ਗੁਰਦੀਪ ਗੋਸ਼ਾ ਵੱਲੋਂ ਲੁਧਿਆਣਾ ਦਾ ਇੱਕ ਵੀਡੀਓ ਜਾਰੀ ਕੀਤਾ ਗਿਆ, ਜਿਸ ਵਿੱਚ ਇੱਕ ਮਹਿਲਾ ਲੁਧਿਆਣਾ ਦੇ ਬੱਸ ਅੱਡੇ ਨਜ਼ਦੀਕ ਨਸ਼ੇ ਵਿੱਚ ਝੂਮਦੀ ਨਜ਼ਰ ਆ ਰਹੀ ਹੈ। ਜਿਸ ਨੂੰ ਲੈ ਕੇ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੀ ਕਾਰਗੁਜਾਰੀ ਉੱਤੇ ਵੱਡੇ ਸਵਾਲ ਖੜ੍ਹੇ ਕੀਤੇ ਗਏ ਹਨ।
ਨਸ਼ੇ 'ਚ ਗਲਤਾਨ ਨੌਜਵਾਨ ਅਤੇ ਕੁੜੀਆਂ: ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਭਾਜਪਾ ਦੇ ਬੁਲਾਰੇ ਗੁਰਦੀਪ ਗੋਸ਼ਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਗਵਰਨਰ ਨੂੰ ਚਿੱਠੀ ਦਾ ਜਵਾਬ ਦੇਣ ਦੀ ਬਜਾਏ ਪ੍ਰੈਸ ਕਾਨਫਰੰਸ ਕਰ ਰਹੇ ਹਨ, ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਜਿੱਥੇ ਪਹਿਲਾਂ ਨੌਜਵਾਨ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਸਨ ਪਰ ਹੁਣ ਕੁੜੀਆਂ ਵੀ ਇਸ ਦਲਦਲ ਵਿੱਚ ਧੱਸਦੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਵਾਇਰਲ ਹੋ ਰਹੀ ਵੀਡੀਓ ਦਾ ਵੇਰਵਾ ਦਿੰਦੇ ਹੋਏ ਕਿਹਾ ਕਿ ਇਹ ਲੁਧਿਆਣਾ ਦੀ ਵੀਡੀਓ ਹੈ । ਜਿਸ ਦੇ ਬਾਰੇ ਮੁੱਖ ਮੰਤਰੀ ਸਬੰਧਿਤ ਵਿਧਾਇਕ ਤੋਂ ਪਤਾ ਕਰਨ ਕਿ ਉਸ ਦੇ ਇਲਾਕੇ ਵਿੱਚ ਇਹ ਕੀ ਚੱਲ ਰਿਹਾ ਹੈ।
- Punjab Cabinet Meeting: ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ, ਸੀਐੱਮ ਸਮੇਤ ਬਾਕੀ ਮੰਤਰੀਆਂ ਦੀ ਗ੍ਰਾਂਟ 'ਚ ਹੋ ਸਕਦੀ ਹੈ ਕਟੌਤੀ !
- Punjab flood: ਤਰਨਤਾਰਨ 'ਚ ਟੁੱਟੇ ਬੰਨ੍ਹ ਨੂੰ ਲੋਕਾਂ ਨੇ ਜੈਕਾਰਿਆਂ ਦੀ ਗੂੰਜ 'ਚ ਪੂਰਿਆ, 900 ਫੁੱਟ ਦੇ ਕਰੀਬ ਬੰਨ੍ਹ ਨੂੰ ਪਿਆ ਸੀ ਪਾੜ
- Crops Damage In Village : ਹੜ੍ਹ ਕਾਰਨ ਤਬਾਹ ਹੋਈਆਂ ਫ਼ਸਲਾਂ, ਈਟੀਵੀ ਭਾਰਤ ਨੂੰ ਪਿੰਡ ਵਾਸੀਆਂ ਨੇ ਕਿਹਾ- ਤੁਹਾਡੇ ਤੋਂ ਪਹਿਲਾਂ ਕਿਸੇ ਨੇ ਨਹੀਂ ਲਈ ਸਾਰ