ਲੁਧਿਆਣਾ:ਪੰਜਾਬ ਕਾਂਗਰਸ (Punjab Congress) ਦੇ ਵਿੱਚ ਇੱਕ ਵਾਰ ਮੁੜ ਤੋਂ ਵਿਧਾਨ ਸਭਾ ਚੋਣਾਂ (Assembly elections) ‘ਚ ਕਰਾਰੀ ਹਾਰ ਤੋਂ ਬਾਅਦ ਵੱਡਾ ਫੇਰਬਦਲ ਕੀਤਾ ਗਿਆ ਹੈ। ਜਿਸ ਵਿੱਚ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Waring) ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ (New President of Punjab Congress) ਥਾਪਿਆ ਗਿਆ ਹੈ, ਜਦਕਿ ਦੂਜੇ ਪਾਸੇ ਲੁਧਿਆਣਾ ਤੋਂ ਵਿਧਾਇਕ (MLA from Ludhiana) ਅਤੇ ਕੈਬਨਿਟ ਮੰਤਰੀ ਰਹੇ ਭਾਰਤ ਭੂਸ਼ਣ ਆਸ਼ੂ ਕਾਰਜਕਾਰੀ ਪ੍ਰਧਾਨ ਦਾ ਅਹੁਦਾ ਦਿੱਤਾ ਗਿਆ ਹੈ।
ਉੱਥੇ ਹੀ, ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਹੁਣ ਵਿਰੋਧੀ ਧਿਰ ਦੇ ਮੁੱਖ ਲੀਡਰ ਦੀ ਭੂਮਿਕਾ ਅਦਾ ਕਰਨਗੇ, ਕਾਂਗਰਸ ਵਿੱਚ ਪ੍ਰਧਾਨਗੀ ਅਹੁਦੇ ਨੂੰ ਲੈ ਕੇ ਲਗਾਤਾਰ ਇੱਥੇ ਲੰਮੇ ਸਮੇਂ ਤੋਂ ਚੋਣ ਨਤੀਜਿਆਂ ਤੋਂ ਬਾਅਦ ਹੀ ਰੇੜਕਾ ਚੱਲ ਰਿਹਾ ਸੀ, ਪਰ ਬੀਤੀ ਰਾਤ ਹਾਈਕਮਾਨ ਵੱਲੋਂ ਇਸ ਸਬੰਧੀ ਨਵੀਂ ਨਿਯੁਕਤੀਆਂ ਤੇ ਮੋਹਰ ਲਾ ਦਿੱਤੀ ਗਈ ਹੈ ਉਧਰ ਲੁਧਿਆਣਾ ਦੋ ਭਾਰਤ ਭੂਸ਼ਣ ਆਸ਼ੂ ਨੂੰ ਕਾਰਜਕਾਰੀ ਪ੍ਰਧਾਨ ਬਣਾਉਣ ਤੋਂ ਬਾਅਦ ਉਨ੍ਹਾਂ ਦੇ ਘਰ ਇੱਕ ਵਾਰ ਮੁੜ ਤੋਂ ਵਰਕਰ ਪਹੁੰਚਣੇ ਸ਼ੁਰੂ ਹੋ ਰਹੇ ਨੇ ਅਤੇ ਵਧਾਈਆਂ ਦੇ ਰਹੇ ਹਨ।
ਉੱਥੇ ਹੀ ਦੂਜੇ ਪਾਸੇ ਭਾਰਤ ਭੂਸ਼ਣ ਆਸ਼ੂ ਦਾ ਆਪਣੇ ਗ੍ਰਹਿ ਵਿਖੇ ਮੌਜੂਦ ਨਹੀਂ ਸਨ, ਪਰ ਉਨ੍ਹਾਂ ਦੀ ਪਤਨੀ ਅਤੇ ਕੌਂਸਲਰ ਮਮਤਾ ਆਸ਼ੂ ਨੂੰ ਕਾਂਗਰਸੀ ਵਰਕਰਾਂ ਨੇ ਮੂੰਹ ਮਿੱਠਾ ਕਰਾ ਕੇ ਵਧਾਈ ਦਿੱਤੀ ਇਸ ਦੌਰਾਨ ਮਮਤਾ ਆਸ਼ੂ ਨੇ ਹਾਈਕਮਾਨ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਭਾਰਤ ਭੂਸ਼ਣ ਆਸ਼ੂ (Bharat Bhushan Ashu) ਨੂੰ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਉਹ ਇਸ ਦੇ ਕਾਬਿਲ ਵੀ ਨੇ ਅਤੇ ਇਸ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣਗੇ ਅਤੇ ਕਾਂਗਰਸ ਦੇ ਵਿਕਾਸ ਲਈ ਅਹਿਮ ਭੂਮਿਕਾ ਅਦਾ ਕਰਨਗੇ ਮਮਤਾ ਆਸ਼ੂ ਨੇ ਕਿਹਾ ਕਿ ਵਰਕਰਾਂ ਦੇ ਵਿੱਚ ਵੀ ਅੱਜ ਖੁਸ਼ੀ ਦੀ ਲਹਿਰ ਹੈ।
ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਰਾਜਾ ਅਮਰਿੰਦਰ (Amarinder Singh Raja Waring) ਦੀ ਹੀ ਫੋਨ ਤੋਂ ਬਾਅਦ ਉਹ ਇਸ ਸਬੰਧੀ ਜਾਣਕਾਰੀ ਮਿਲੀ ਮਮਤਾ ਆਸ਼ੂ ਨੇ ਕਿਹਾ ਕਿ ਪਾਰਟੀ ਨੇ ਵਿਸ਼ਵਾਸ ਮੁੜ ਦੋ ਜਤਾਇਆ ਹੈ ਅਤੇ ਵੱਡੀ ਜ਼ਿੰਮੇਵਾਰੀ ਦਿੱਤੀ ਹੈ ਇਕ ਚੰਗੀ ਟੀਮ ਕਾਂਗਰਸ ਦੀ ਬਣੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਸਭ ਮਿਲ ਕੇ ਵਧੀਆ ਕੰਮ ਕਰਨਗੇ।
ਇਹ ਵੀ ਪੜ੍ਹੋ:ਪਾਕਿ 'ਚ ਨਵੇਂ PM ਦੀ ਚੋਣ ਲਈ ਕਵਾਇਦ ਸ਼ੁਰੂ, ਵਿਰੋਧੀ ਧਿਰ ਨੇ ਸ਼ਾਹਬਾਜ਼ ਸ਼ਰੀਫ ਨੂੰ ਬਣਾਇਆ ਉਮੀਦਵਾਰ