ਲੁਧਿਆਣਾ:ਪੰਜਾਬ ਸਰਕਾਰ ਵੱਲੋਂ ਨਵੀਂ ਰੇਤ ਪਾਲਿਸੀ ਉਪਰ ਮੋਹਰ ਲਾਉਣ ਦੀ ਗੱਲ ਕਹੀ ਜਾ ਰਹੀ ਹੈ। ਜਿਸ ਨੂੰ ਲੈ ਕੇ ਪੰਜਾਬ ਟਿੱਪਰ ਐਸੋਸੀਏਸ਼ਨ ਦੇ ਪ੍ਰਧਾਨ ਵਿਧਾਇਕ ਦਾ ਧੰਨਵਾਦ ਕਰਨ ਲਈ ਪਹੁੰਚੇ ਸਨ। ਇਸ ਦੌਰਾਨ ਪੱਤਰਕਾਰਾਂ ਦੇ ਸਵਾਲਾਂ 'ਤੇ ਟਿੱਪਰ ਐਸੋਸੀਏਸ਼ਨ ਦੇ ਮੈਂਬਰਾਂ ਦੀ ਤਲਖੀ ਵੀ ਨਜ਼ਰ ਆਈ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਗੁਰਪ੍ਰੀਤ ਗੋਗੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 9 ਰੁਪਏ 45 ਪੈਸੇ ਰੇਤ ਦਾ ਰੇਟ ਫਿਕਸ ਕੀਤਾ ਗਿਆ ਹੈ। ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਸਰਕਾਰ ਵੱਲੋਂ ਪੰਜ ਰੁਪਏ ਦੇਣ ਦਾ ਵਾਅਦਾ ਕੀਤਾ ਗਿਆ ਸੀ ਤਾਂ ਉਨ੍ਹਾਂ ਨੇ ਕਿਹਾ ਕਿ ਪੁਰਾਣੀ ਸਰਕਾਰ ਵੱਲੋਂ ਲੌਲੀਪੌਪ ਦਿੱਤਾ ਗਿਆ ਸੀ।
ਇਸ ਦੌਰਾਨ ਉਨ੍ਹਾਂ ਨੇ ਮੰਨਿਆ ਕਿ ਲੋਕਾਂ ਤੱਕ ਪਹੁੰਚਦੇ ਪਹੁੰਚਦੇ ਰੇਤੇ ਦਾ ਰੇਟ 18 ਰੁਪਏ ਹੋ ਜਾਵੇਗਾ। ਲੋਕਾਂ ਤੱਕ ਸਸਤਾ ਰੇਤ ਕਰ ਦੇਣ ਦੇ ਵਾਅਦੇ ਨੂੰ ਲੈ ਕੇ ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਪਾਲਸੀ ਅਨੁਸਾਰ ਹੀ ਸਭ ਕੁਝ ਤੈਅ ਕੀਤਾ ਗਿਆ ਹੈ।