ਪੰਜਾਬ

punjab

ਆਮ ਆਦਮੀ ਪਾਰਟੀ ਨੇ ਨਸ਼ੇ ਅਤੇ ਅਸਲੇ ਸਮੇਤ ਫੜੇ ਸਾਬਕਾ ਅਕਾਲੀ ਸਰਪੰਚ ਦੇ ਮਾਮਲੇ ਦੀ ਸੀਬੀਆਈ ਜਾਂਚ ਮੰਗੀ

ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਐਸਟੀਐਫ਼ ਵੱਲੋਂ ਨਸ਼ੇ ਅਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਅਕਾਲੀ ਸਰਪੰਚ ਰਾਣੂੰ ਦੇ ਨਸ਼ੇ ਦੇ ਨੈੱਟਵਰਕ ਨਾਲ ਜੁੜੇ ਹੋਣ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਸੋਮਵਾਰ ਨੂੰ ਲੁਧਿਆਣਾ ਪ੍ਰੈਸ ਕਾਨਫ਼ੰਰਸ ਦੌਰਾਨ ਆਪ ਆਗੂ ਨੇ ਮਾਮਲੇ ਨੂੰ ਲੈ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

By

Published : Nov 9, 2020, 9:07 PM IST

Published : Nov 9, 2020, 9:07 PM IST

ਆਮ ਆਦਮੀ ਪਾਰਟੀ ਨੇ ਨਸ਼ੇ ਅਤੇ ਅਸਲੇ ਸਮੇਤ ਫੜੇ ਸਾਬਕਾ ਅਕਾਲੀ ਸਰਪੰਚ ਦੇ ਮਾਮਲੇ ਦੀ ਸੀਬੀਆਈ ਜਾਂਚ ਮੰਗੀ
ਆਮ ਆਦਮੀ ਪਾਰਟੀ ਨੇ ਨਸ਼ੇ ਅਤੇ ਅਸਲੇ ਸਮੇਤ ਫੜੇ ਸਾਬਕਾ ਅਕਾਲੀ ਸਰਪੰਚ ਦੇ ਮਾਮਲੇ ਦੀ ਸੀਬੀਆਈ ਜਾਂਚ ਮੰਗੀ

ਲੁਧਿਆਣਾ: ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨੇ ਬੀਤੇ ਦਿਨੀਂ ਐਸਟੀਐਫ਼ ਵੱਲੋਂ 5 ਕਿੱਲੋ ਹੈਰੋਇਨ ਅਤੇ ਅਸਲੇ ਸਮੇਤ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਅਕਾਲੀ ਸਰਪੰਚ ਗੁਰਦੀਪ ਸਿੰਘ ਰਾਣੂੰ ਦੇ ਨਸ਼ੇ ਦੇ ਨੈੱਟਵਰਕ ਨਾਲ ਜੁੜੇ ਹੋਣ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ। ਸੋਮਵਾਰ ਨੂੰ ਇਥੇ ਪ੍ਰੈਸ ਕਾਨਫ਼ੰਰਸ ਦੌਰਾਨ ਆਪ ਆਗੂ ਨੇ ਮਾਮਲੇ ਨੂੰ ਲੈ ਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ਆਮ ਆਦਮੀ ਪਾਰਟੀ ਨੇ ਨਸ਼ੇ ਅਤੇ ਅਸਲੇ ਸਮੇਤ ਫੜੇ ਸਾਬਕਾ ਅਕਾਲੀ ਸਰਪੰਚ ਦੇ ਮਾਮਲੇ ਦੀ ਸੀਬੀਆਈ ਜਾਂਚ ਮੰਗੀ

ਕਾਨਫ਼ਰੰਸ ਦੌਰਾਨ ਸੂਬਾ ਪ੍ਰਧਾਨ ਨੇ ਕਿਹਾ ਕਿ ਰਾਣੂੰ ਲੁਧਿਆਣਾ ਦੇ ਉਨ੍ਹਾਂ ਮੂਹਰਲੀ ਕਤਾਰ ਦੇ ਲੀਡਰਾਂ ਵਿੱਚੋਂ ਸੀ, ਜਿਸ ਨੇ ਅਕਾਲੀ ਦਲ ਦੀ ਸਰਕਾਰ ਵਿੱਚ ਰੱਜ ਕੇ ਨਸ਼ਾ ਵੇਚਿਆ ਸੀ। ਅਕਾਲੀ ਦਲ ਨੇ ਇਸ ਨੂੰ ਹਲਕਾ ਪ੍ਰਧਾਨ ਵੀ ਲਾਇਆ ਹੋਇਆ ਸੀ। ਇਸਦੇ ਨਾਲ ਹੀ ਇਸ ਸਖ਼ਸ਼ ਦੀਆਂ ਅਕਾਲੀ ਦਲ ਦੇ ਮੌਜੂਦਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮਜੀਠੀਆ ਵਰਗੇ ਆਗੂਆਂ ਨਾਲ ਤਸਵੀਰਾਂ ਵੀ ਸ਼ਾਮਲ ਹਨ। ਉਪਰੰਤ ਕਾਂਗਰਸ ਦੀ ਸਰਕਾਰ ਬਣਨ 'ਤੇ ਰਾਣੂੰ ਦੀਆਂ ਕਾਂਗਰਸ ਆਗੂ ਕੈਪਟਨ ਸੰਦੀਪ ਸਿੰਘ ਸੰਧੂ ਵਰਗੇ ਆਗੂਆਂ ਨਾਲ ਵੀ ਤਸਵੀਰਾਂ ਜੱਗ ਜ਼ਾਹਰ ਹਨ।

ਉਨ੍ਹਾਂ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਦੋਵੇਂ ਨਸ਼ੇ ਦੇ ਮੁੱਦੇ 'ਤੇ ਇੱਕ-ਦੂਜੇ 'ਤੇ ਦੂਸ਼ਣਬਾਜ਼ੀ ਕਰਦੇ ਰਹੇ ਹਨ ਪਰ ਅਸਲੀਅਤ ਇਹ ਹੈ ਕਿ ਦੋਵੇਂ ਪਾਰਟੀਆਂ ਪੰਜਾਬ ਵਿੱਚ ਨਸ਼ਾ ਮਾਫ਼ੀਆ ਨੂੰ ਚਲਾ ਰਹੀਆਂ ਹਨ। ਪਹਿਲਾਂ ਸਰਕਾਰ ਦੌਰਾਨ ਅਕਾਲੀ ਦਲ ਨੇ ਅਤੇ ਹੁਣ ਇਸਨੂੰ ਕਾਂਗਰਸ ਚਲਾ ਰਹੀ ਹੈ।

ਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਵਿੱਚ ਇਨ੍ਹਾਂ ਪਾਰਟੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ ਮਾਫੀਆ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਨੇ ਪਹਿਲਾਂ ਵੀ ਇਸ ਮੁੱਦੇ ਨੂੰ ਵਿਧਾਨ ਸਭਾ ਵਿੱਚ ਚੁੱਕਿਆ ਹੈ ਅਤੇ ਅੱਗੇ ਵੀ ਚੁੱਕਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਅੱਜ ਪਾਰਟੀ ਨੇ ਇਸ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਹੈ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਆਮ ਆਦਮੀ ਪਾਰਟੀ ਸੜਕਾਂ 'ਤੇ ਉਤਰੇਗੀ ਅਤੇ ਅਕਾਲੀ ਦਲ ਦੇ ਨਾਲ ਕਾਂਗਰਸੀ ਆਗੂਆਂ ਦੇ ਘਰਾਂ ਦਾ ਘਿਰਾਉ ਕੀਤਾ ਜਾਵੇਗਾ। ਇਸਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੀ ਕੋਠੀ ਦਾ ਵੀ ਘਿਰਾਓ ਕੀਤਾ ਜਾਵੇਗਾ।

ABOUT THE AUTHOR

...view details