ਲੁਧਿਆਣਾ:ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣ ਚੁੱਕੀ ਹੈ। ਪਾਰਟੀ ਦੇ ਵਿਧਾਇਕ ਤੇ ਮੰਤਰੀ ਲਗਾਤਾਰ ਐਕਸ਼ਨ ਮੋਡ ਵਿੱਚ ਵਿਖਾਈ ਦੇ ਰਹੇ ਹਨ। ਮਾਈਨਿੰਗ ਦਾ ਖੁਲਾਸਾ ਕਰਨ ਵਾਲੇ ਸਾਹਨੇਵਾਲ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਮੁੰਡੀਆਂ(Hardeep Singh Mundian raids Sahnewala over illegal mining) ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਇਲਾਕੇ ਵਿੱਚ ਉਹ ਕਿਸੇ ਵੀ ਢੰਗ ਨਾਲ ਗ਼ੈਰਕਾਨੂੰਨੀ ਕੰਮ ਨਹੀਂ ਹੋਣ ਦੇਣਗੇ।
ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਸਾਹਨੇਵਾਲਾ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਮਾਰੀ ਰੇਡ ਉਨ੍ਹਾਂ ਕਿਹਾ ਕਿ ਹੁਣ ਸਰਕਾਰ ਇਮਾਨਦਾਰ ਹੈ ਅਤੇ ਬੇਈਮਾਨਾਂ ਦੀ ਨਹੀਂ ਚੱਲੇਗੀ। ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਹੀ ਹੈਲਪਲਾਈਨ ਨੰਬਰ ਤੋਂ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ ਜਿਸ ਤੋਂ ਬਾਅਦ ਉਹ ਪੁਲਿਸ ਪ੍ਰਸ਼ਾਸਨ ਨਾਲ ਮੌਕੇ ’ਤੇ ਪਹੁੰਚੇ ਅਤੇ ਗੈਰਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕੀਤੀ ਹੈ।
ਹਰਦੀਪ ਮੁੰਡੀਆਂ ਨੇ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਜਾਣਕਾਰੀ ਮਿਲ ਚੁੱਕੀ ਹੈ ਅਤੇ ਉਨ੍ਹਾਂ ਨੇ ਸਾਫ ਕਿਹਾ ਹੈ ਕਿ ਪੰਜਾਬ ਵਿੱਚ ਜਦੋਂ ਤੱਕ ਨਵੀਂ ਪਾਲਿਸੀ ਨਹੀਂ ਆ ਜਾਂਦੀ ਉਦੋਂ ਤੱਕ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਮਾਈਨਿੰਗ ਨਹੀਂ ਹੋਵੇਗੀ। ਉਨ੍ਹਾਂ ਦੱਸਿਆ ਕਿ ਸਾਹਨੇਵਾਲ ਹਲਕੇ ਵਿੱਚ ਸਿਆਸੀ ਸ਼ਹਿ ਦੇ ਨਾਲ ਹੀ ਗੈਰਕਾਨੂੰਨੀ ਮਾਈਨਿੰਗ ਹੁੰਦੀ ਸੀ ਅਤੇ ਪੁਲਿਸ ਵੀ ਦਬਾਅ ਹੇਠ ਆ ਕੇ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਨਹੀਂ ਕਰ ਪਾਉਂਦੀ ਸੀ ਪਰ ਹੁਣ ਭਗਵੰਤ ਮਾਨ ਦੀ ਅਗਵਾਈ ਹੇਠ ਈਮਾਨਦਾਰ ਸਰਕਾਰ ਸੱਤਾ ਵਿੱਚ ਆਈ ਹੈ ਹੁਣ ਕਿਸੇ ਵੀ ਤਰ੍ਹਾਂ ਦੀ ਬੇਈਮਾਨੀ ਦਾ ਧੰਦਾ ਨਹੀਂ ਚੱਲਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ੇ ਤੇ ਵੀ ਠੱਲ੍ਹ ਪਾਈ ਜਾ ਰਹੀ ਹੈ ਅਤੇ ਨਸ਼ੇ ਦਾ ਵਪਾਰ ਕਰਨ ਵਾਲਿਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਪਹੁੰਚਾਇਆ ਜਾਵੇਗਾ।
ਇਹ ਵੀ ਪੜ੍ਹੋ:SFJ ਦੀ ਧਮਕੀ ਤੋਂ ਬਾਅਦ ਸੀਐਮ ਜੈਰਾਮ ਦੀ ਸੁਰੱਖਿਆ ਵਧਾਉਣ ਦੇ ਹੁਕਮ ...