ਲੁਧਿਆਣਾ: ਪੰਜਾਬ ਵਿੱਚ ਇੱਕ ਪਾਸੇ 2022 ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਉੱਥੇ ਹੀ ਰਾਜਨੀਤੀ ਪਾਰਟੀਆਂ ਵੱਲੋਂ ਜ਼ੋਰਾਂ ਸ਼ੋਰਾਂ ਨਾਲ ਚੋਣ ਪ੍ਰਚਾਰ ਦੀ ਰਣਨੀਤੀ ਬਣਾਈ ਜਾ ਰਹੀ ਹੈ। ਦੱਸ ਦਈਏ ਕਿ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ (Simerjit Bains) 'ਤੇ ਲੱਗੇ ਕਥਿੱਤ ਬਲਾਤਕਾਰ ਦੇ ਇਲਜ਼ਾਮਾਂ ਦੇ ਬਾਅਦ ਲੁਧਿਆਣਾ ਕੋਟ ਵੱਲੋਂ ਉਨ੍ਹਾਂ ਦੇ ਖ਼ਿਲਾਫ਼ ਐਫ.ਆਈ.ਆਰ (FIR) ਦਰਜ ਕਰਵਾਈ ਗਈ ਸੀ। ਪਰ ਹਾਲੇ ਤੱਕ ਉਨ੍ਹਾਂ ਦੀ ਗ੍ਰਿਫ਼ਤਾਰੀ ਨਹੀਂ ਹੋਈ।
ਜਿਸ ਨੂੰ ਲੈ ਕੇ ਅਕਾਲੀ ਦਲ (Shiromani Akali Dal) ਅਤੇ ਆਮ ਆਦਮੀ ਪਾਰਟੀ (Aam Aadmi Party) ਦੇ ਕੁੱਝ ਆਗੂਆਂ ਵੱਲੋਂ ਲੁਧਿਆਣਾ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਬੈਂਸ ਅਤੇ ਕਾਂਗਰਸ ਦੀ ਮਿਲੀਭੁਗਤ ਦੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਹਾਲੇ ਤੱਕ ਜਿਸ ਨੇ ਜ਼ੁਰਮ ਕੀਤਾ ਹੈ। ਉਸ ਦੀ ਤਾਂ ਗ੍ਰਿਫ਼ਤਾਰੀ ਨਹੀਂ ਹੋਈ। ਪਰ ਬੈਂਸ ਵਿਰੁੱਧ ਆਵਾਜ਼ ਚੁੱਕਣ ਵਾਲਿਆਂ ਦੇ ਖਿਲਾਫ਼ ਜ਼ਰੂਰ ਪਰਚੇ ਦਰਜ ਕੀਤੇ ਜਾ ਰਹੇ ਹਨ।
ਦੱਸ ਦਈਏ ਕਿ ਸਿਮਰਜੀਤ ਬੈਂਸ (Simerjit Bains) ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਕੇਸ ਲੜ ਰਹੇ ਹਨ। ਪਰ ਅਕਾਲੀ ਦਲ ਦੇ ਆਗੂ ਅਤੇ ਸੀਨੀਅਰ ਵਕੀਲ ਹਰੀਸ਼ ਰਾਏ ਢਾਂਡਾ ਨੇ ਕਿਹਾ ਕਿ ਉਹ ਬੇਹੱਦ ਦੁਖੀ ਨੇ ਕਿ ਆਖਿਰਕਾਰ ਪੁਲਿਸ ਕਿਉਂ ਦੋ ਭਰਾਵਾਂ ਦੀ ਮਦਦ ਲਈ ਦਿਨ ਰਾਤ ਮਿਹਨਤ ਕਰ ਰਹੀ ਹੈ। ਇਨ੍ਹਾਂ ਨੂੰ ਸਲਾਖਾਂ ਪਿੱਛੇ ਨਹੀਂ ਪਹੁੰਚਾ ਰਹੀ। ਉਨ੍ਹਾਂ ਕਿਹਾ ਕਿ ਬੈਂਸ (Simerjit Bains) ਨੂੰ ਸਲਾਖਾਂ ਪਿੱਛੇ ਕਿਉਂ ਨਹੀਂ ਭੇਜਿਆ ਜਾ ਰਿਹਾ ਉਹ ਹੈਰਾਨ ਹੈ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਲਗਾਤਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਪਰ ਪੁਲਿਸ ਵੱਲੋਂ ਸੁਰੱਖਿਆ ਕਾਂਗਰਸ ਦੇ ਆਗੂਆਂ ਨੂੰ ਦਿੱਤੀਆਂ ਜਾ ਰਹੀਆਂ ਹਨ।
ਆਪ ਤੇ ਅਕਾਲੀਆਂ ਨੇ ਖੋਲ੍ਹਿਆ ਬੈਂਸ ਖਿਲਾਫ਼ ਮੋਰਚਾ ਉਥੇ ਹੀ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਗੋਸ਼ਾ ਨੇ ਵੀ ਕਿਹਾ ਕਿ ਪੁਲਿਸ ਪੀੜਤਾਂ ਦੇ ਹੱਕ ਵਿੱਚ ਆਵਾਜ਼ ਚੁੱਕਣ ਵਾਲਿਆਂ ਦੇ ਖ਼ਿਲਾਫ਼ ਪਰਚੇ ਦਰਜ ਕਰ ਰਹੀ ਹੈ। ਉੱਧਰ ਆਮ ਆਦਮੀ ਪਾਰਟੀ ਦੇ ਆਗੂ ਨੇ ਵੀ ਕਿਹਾ ਕਿ ਹਰਿਆਣਾ ਵਿੱਚ ਉਨ੍ਹਾਂ ਦੇ ਖਿਲਾਫ਼ ਕੁੱਟਮਾਰ ਦਾ ਪਰਚਾ ਦਰਜ ਕਰ ਦਿੱਤਾ ਗਿਆ। ਜਦੋਂਕਿ ਉਹ ਉੱਥੇ ਗਏ ਹੀ ਨਹੀਂ ਸਨ। ਉਨ੍ਹਾਂ ਕਿਹਾ ਕਿ ਇੱਥੋਂ ਪਤਾ ਲੱਗਦਾ ਹੈ ਕਿ ਬੈਂਸ ਦੀ ਕੋਈ ਵੱਡੀ ਤਾਕਤਾਂ ਵੀ ਮਦਦ ਕਰ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਉਹ ਨਵੇਂ ਪੁਲਿਸ ਕਮਿਸ਼ਨਰ ਨੂੰ ਮਿਲ ਚੁੱਕੇ ਹਨ ਅਤੇ ਪੂਰੀ ਰਿਪੋਰਟ ਦੇ ਚੁੱਕੇ ਹਨ। ਉਹ ਖੁਦ ਇਸ ਮਾਮਲੇ ਵਿੱਚ ਮੁੱਖ ਗਵਾਹ ਹਨ ਅਤੇ ਹਾਈ ਕੋਰਟ ਜਾ ਕੇ ਉਹ ਸਾਰੀ ਗਵਾਹੀਆਂ ਦੇਣਗੇ।
ਇਹ ਵੀ ਪੜ੍ਹੋ:-ਆਮ ਆਦਮੀ ਪਾਰਟੀ ਨੇ ਲੋਕਾਂ ਤੋਂ ਮੰਗਿਆ 'ਦਾਨ'