ਲੁਧਿਆਣਾ:ਹਰਿਆਣਾ ਦੇ ਕਰਨਾਲ ਵਿੱਚ ਕਿਸਾਨਾਂ ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਅੱਜ ਆਮ ਆਦਮੀ ਪਾਰਟੀ ਵਲੋਂ ਲੁਧਿਆਣਾ ਦੇ ਡੀਸੀ ਦਫਤਰ ਦੇ ਬਾਹਰ ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ਼ ਜੰਮ ਕੇ ਪ੍ਰਦਰਸ਼ਨ ਕੀਤਾ ਗਿਆ।
ਕਿਸਾਨਾਂ ਤੇ ਹੋਏ ਲਾਠੀਚਾਰਜ ਦੇ ਵਿਰੋਧ ਵਿੱਚ ਆਪ ਵੱਲੋਂ ਹਰਿਆਣਾ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਇਸ ਦੌਰਾਨ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਵੱਲੋਂ ਇਸ ਲਾਠੀਚਾਰਜ ਲਈ ਦੋਸ਼ੀ ਅਧਿਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ।
ਕਿਸਾਨਾਂ ਦੇ ਹੱਕ ਵਿੱਚ ਪ੍ਰਦਰਸ਼ਨ ਕਰਨ ਆਏ ਆਮ ਆਦਮੀ ਪਾਰਟੀ ਦੇ ਆਗੂਆਂ ਦਾ ਕਹਿਣਾ ਸੀ, ਕਿ ਕਿਸਾਨ ਆਪਣੇ ਹੱਕਾਂ ਨੂੰ ਲੈ ਕੇ ਪਿਛਲੇ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ ਅਤੇ ਅਜਿਹੇ ਵਿੱਚ ਕਿਸਾਨਾਂ ਦੇ ਉੱਤੇ ਲਾਠੀਚਾਰਜ ਕਰਨਾ ਅੱਤਿਆਚਾਰ ਹੈ ਅਤੇ ਇਸ ਅੱਤਿਆਚਾਰ ਦੇ ਵਿਰੁੱਧ ਹੁਣ ਆਮ ਆਦਮੀ ਪਾਰਟੀ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਜੋ ਵੀ ਅਧਿਕਾਰੀ ਇਸ ਲਾਠੀਚਾਰਜ ਦੇ ਲਈ ਦੋਸ਼ੀ ਹਨ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋਂ:ਕੈਪਟਨ ਨੇ ਮੁੜ ਲਗਾਏ ਖੱਟਰ ’ਤੇ ਨਿਸ਼ਾਨੇ