ਲੁਧਿਆਣਾ: ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਲੀਡ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਆਖਰੀ ਵੋਟ ਤੱਕ ਉਮੀਦ ਹੈ ਅਤੇ ਵੋਟ ਫ਼ੀਸਦ ਵਿੱਚ ਭਾਜਪਾ ਦਾ ਇਜ਼ਾਫਾ ਹੋਇਆ ਹੈ। ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਵੀ ਆਮ ਆਦਮੀ ਪਾਰਟੀ ਦੀ ਇਸ ਜਿੱਤ 'ਤੇ ਕਿਹਾ ਹੈ ਕਿ ਇਸ ਦਾ ਅਸਰ ਪੰਜਾਬ ਦੀ ਸਿਆਸਤ ਉੱਤੇ ਨਹੀਂ ਪੈਣ ਵਾਲਾ ਹੈ।
'ਪੰਜਾਬ 'ਤੇ ਨਹੀਂ ਪਵੇਗਾ AAP ਦੀ ਜਿੱਤ ਦਾ ਅਸਰ'
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਅਤੇ ਅਕਾਲੀ ਦਲ ਦੇ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਪੰਜਾਬ 'ਤੇ ਆਮ ਆਦਮੀ ਪਾਰਟੀ ਦੀ ਜਿੱਤ ਦਾ ਅਸਰ ਨਹੀਂ ਪਵੇਗਾ।
ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਦਿੱਲੀ ਵਿੱਚ ਭਾਜਪਾ ਦਾ ਵੋਟ ਸ਼ੇਅਰ ਵਧਿਆ ਹੈ। ਨਾਲ ਹੀ, ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੇ ਨਤੀਜਿਆਂ 'ਤੇ ਵੀ ਸਭ ਨੂੰ ਧਿਆਨ ਦੇਣਾ ਚਾਹੀਦਾ ਹੈ, ਕਿਉਂਕਿ ਉਹ ਫਿਲਹਾਲ ਆਪਣਾ ਖਾਤਾ ਤੱਕ ਨਹੀਂ ਖੋਲ੍ਹ ਸਕੀ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਦਾ ਅਸਰ ਪੰਜਾਬ ਦੀ ਸਿਆਸਤ 'ਤੇ ਨਹੀਂ ਹੋਵੇਗਾ ਕਿਉਂਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਜੋ ਮਿਲਣਾ ਸੀ ਉਹ ਮਿਲ ਚੁੱਕਾ ਹੈ।
ਉਧਰ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਮਹੇਸ਼ਇੰਦਰ ਗਰੇਵਾਲ ਨੇ ਕਿਹਾ ਹੈ ਕਿ ਫਿਲਹਾਲ ਇਹ ਕਹਿਣਾ ਮੁਸ਼ਕਿਲ ਹੈ ਕਿ ਭਾਜਪਾ ਦਾ ਵੋਟ ਸ਼ੇਅਰ ਕਿੰਨਾ ਫੀਸਦੀ ਆਉਂਦਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਵਿੱਚ ਹੋਈ ਇਸ ਜਿੱਤ ਦਾ ਪੰਜਾਬ ਦੀ ਸਿਆਸਤ 'ਤੇ ਕੋਈ ਬਹੁਤਾ ਅਸਰ ਨਹੀਂ ਹੋਣ ਵਾਲਾ। ਗਰੇਵਾਲ ਨੇ ਕਿਹਾ ਕਿ ਅਕਾਲੀ ਦਲ ਨੇ ਇਹ ਪਹਿਲਾਂ ਹੀ ਫੈਸਲਾ ਕਰ ਲਿਆ ਸੀ ਕਿ ਦਿੱਲੀ ਚੋਣਾਂ ਵਿੱਚ ਉਹ ਹਿੱਸਾ ਨਹੀਂ ਲੈਣਗੇ।
ਇਹ ਵੀ ਪੜ੍ਹੋ: ਦਿੱਲੀ ਚੋਣਾਂ ਦੇ ਨਤੀਜੇ ਤੈਅ ਕਰਨਗੇ ਪੰਜਾਬ ਦਾ ਭਵਿੱਖ: ਅਮਨ ਅਰੋੜਾ