ਲੁਧਿਆਣਾ: ਨਗਰ ਕੌਂਸਲ ਜ਼ਿਮਨੀ ਚੋਣ ਨੂੰ ਲੈ ਕੇ ਹਲਕਾ ਸਾਹਨੇਵਾਲ ਵਿੱਚ ਚੋਣ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਨੂੰ ਲੈ ਕੇ ਸਾਹਨੇਵਾਲ ਤੋਂ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੀ ਅਗਵਾਈ ਭਾਜਪਾ ਦੇ ਕਈ ਵਰਕਰ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਇਸ ਮੌਕੇ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ।
30 ਭਾਜਪਾ ਵਰਕਰ ਅਕਾਲੀ ਦਲ 'ਚ ਹੋਏ ਸ਼ਾਮਲ - BJP workers joined the Akali Dal
ਸਾਹਨੇਵਾਲ 'ਚ ਭਾਜਪਾ ਦੇ ਕਈ ਵਰਕਰ ਅਕਾਲੀ ਦਲ ਵਿੱਚ ਸ਼ਾਮਿਲ ਹੋਏ। ਇਸ ਮੌਕੇ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਨੇ ਆਪਣਾ ਉਮੀਦਵਾਰ ਐਲਾਨ ਦਿੱਤਾ।
30 ਭਾਜਪਾ ਵਰਕਰ ਅਕਾਲੀ ਦਲ 'ਚ ਹੋਏ ਸ਼ਾਮਲ
ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੇ ਭਾਜਪਾ ਦੇ ਸਰਗਰਮ ਨੌਜਵਾਨਾਂ ਦਾ ਅਕਾਲੀ ਦਲ 'ਚ ਸ਼ਾਮਲ ਹੋਣ 'ਤੇ ਸੁਆਗਤ ਕੀਤਾ ਅਤੇ ਹਰਪ੍ਰੀਤ ਸਿੰਘ ਨੂੰ ਅਕਾਲੀ ਦਲ ਦਾ ਉਮੀਦਵਾਰ ਵੀ ਐਲਾਨਿਆ।
ਢਿੱਲੋਂ ਨੇ ਕਿਹਾ ਕਿ ਕਿਸਾਨ ਇਸ ਸੰਘਰਸ਼ 'ਚ ਆਪਣੀ ਜਿੱਤ ਹਾਸਿਲ ਕਰ ਕੇ ਆਉਣਗੇ। ਉਧਰ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ ਕਰਵਾਉਣ 'ਤੇ ਹਰਪ੍ਰੀਤ ਸਿੰਘ ਨੇ ਪਾਰਟੀ ਪ੍ਰਧਾਨ ਅਤੇ ਸ਼ਰਨਜੀਤ ਢਿੱਲੋਂ ਦਾ ਧੰਨਵਾਦ ਕੀਤਾ।