ਲੁਧਿਆਣਾ: ਸ੍ਰੀ ਅਨੰਦਪੁਰ ਸਾਹਿਬ ਜਾ ਰਹੇ ਸ਼ਰਧਾਲੂਆਂ ਦੀ ਗੱਡੀ ਸਮਰਾਲਾ ਵਿੱਚ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ ਵਿੱਚ 25 ਸ਼ਰਧਾਲੂ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਸਾਹਮਣੇ ਤੋਂ ਆ ਰਹੇ ਵਾਹਨ ਦਾ ਡਰਾਈਵਰ ਮੋਬਾਈਲ ਫੋਨ ਦੀ ਵਰਤੋਂ ਕਰ ਰਿਹਾ ਸੀ। ਜਿਸ ਕਾਰਨ ਉਸ ਦੀ ਕਾਰ ਸ਼ਰਧਾਲੂਆਂ ਦੀ ਪਿਕਅਪ ਨਾਲ ਟਕਰਾ ਗਈ। ਪਿਕਪ ਕਾਰ ਪਲਟਣ ਕਰਕੇ ਇਹ ਹਾਦਸਾ ਵਾਪਰ ਗਿਆ। ਸਾਰੇ ਸ਼ਰਧਾਲੂ ਸ੍ਰੀ ਆਨੰਦਪੁਰ ਸਾਹਿਬ ਨਤਮਸਤਕ ਹੋਣ ਜਾ ਰਹੇ ਸਨ।
ਡਰਾਈਵਰ ਤੋਂ ਸੁਣੋ ਨੇ ਦੱਸਿਆ ਕਿਵੇਂ ਹਾਦਸਾ:ਮਹਿੰਦਰਾ ਪਿਕਪ ਦੇ ਡਰਾਈਵਰ ਨੇ ਦੱਸਿਆ ਕਿ ਉਹ ਮੱਥਾ ਟੇਕਣ ਲਈ ਰਾਏਕੋਟ ਤੋਂ ਸ੍ਰੀ ਅਨੰਦਪੁਰ ਸਾਹਿਬ ਜਾ ਰਿਹਾ ਸੀ। ਜੀਪ ਵਿੱਚ 20-25 ਸ਼ਰਧਾਲੂ ਸਵਾਰ ਸਨ। ਇਸ ਦੌਰਾਨ ਸਾਹਮਣੇ ਤੋਂ ਆ ਰਹੀ ਟਾਟਾ ਸਫਾਰੀ ਗੱਡੀ ਦੀ ਤੇਜ਼ ਰਫਤਾਰ ਦੇਖ ਕੇ ਉਸ ਨੇ ਮਹਿੰਦਰਾ ਨੂੰ ਨਹਿਰ ਦੇ ਕਿਨਾਰੇ ਖੜ੍ਹੀ ਕਰ ਦਿੱਤੀ। ਪਰ ਟਾਟਾ ਸਫਾਰੀ ਦੇ ਡਰਾਈਵਰ ਨੇ ਉਸ ਦੀ ਗੱਡੀ ਨੂੰ ਟੱਕਰ ਮਾਰ ਦਿੱਤੀ। ਇਹ ਹਾਦਸਾ ਟਾਟਾ ਸਫਾਰੀ ਦਾ ਡਰਾਈਵਰ ਵੱਲੋਂ ਮੋਬਾਈਲ ਫੋਨ ਦੀ ਵਰਤੋਂ ਕਰਨ ਕਾਰਨ ਵਾਪਰਿਆ। ਮਹਿੰਦਰਾ ਪਿਕਪ ਦੇ ਡਰਾਈਵਰ ਨੇ ਦੱਸਿਆ ਕਿ ਜਿਸ ਕਾਰ ਨਾਲ ਉਨ੍ਹਾਂ ਦੀ ਟੱਕਰ ਹੋਈ ਹੈ ਉਹ ਲੁਧਿਆਣਾ ਦੇ ਮਾਡਲ ਟਾਊਨ ਦੀ ਹੈ। ਉਸ ਕਾਰ ਵਿੱਚ 2 ਤੋਂ ਤਿੰਨ ਲੋਕ ਸਵਾਰ ਸਨ।