ਲੁਧਿਆਣਾ:ਲੁਧਿਆਣਾ ਪੁਲਿਸ ਵੱਲੋਂ ਗੈਂਗਸਟਰਾਂ ਦੇ ਖ਼ਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਸ ਮੁਹਿੰਮ ਵਿਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਲੁਧਿਆਣਾ ਪੁਲਿਸ ਦੇ ਸੀਆਈਏ ਸਟਾਫ ਵੱਲੋਂ ਗੈਂਗਸਟਰ ਨੂੰ ਪਨਾਹ ਦੇਣ ਵਾਲੇ ਅਤੇ ਮਾਲੀ ਸਹਾਇਤਾ ਕਰਨ ਵਾਲੇ ਨੂੰ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਨੌਜਵਾਨ ਝੱਮਟ ਪਿੰਡ ਦਾ ਰਹਿਣ ਵਾਲਾ ਹੈ।
ਗੁਪਤ ਸੂਚਨਾ ਦੇ ਅਧਾਰ ਉਤੇ ਕਾਰਵਾਈ: ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ ਦੇ ਇੰਚਾਰਜ ਬੇਅੰਤ ਜੁਨੇਜਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਅਧਾਰ ਉੱਪਰ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜੋ ਕਿ ਗੈਂਗਸਟਰ ਨੂੰ ਪਨਾਹ ਦਿੰਦਾ ਸੀ ਅਤੇ ਮਾਲੀ ਸਹਾਇਤਾ ਵੀ ਕਰਦਾ ਸੀ। ਗੈਂਗਸਟਰ ਰਵੀ ਰਾਜਗੜ੍ਹ ਨੂੰ ਵੀ ਇਸ ਵੱਲੋਂ ਪਨਾਹ ਦਿੱਤੀ ਗਈ ਸੀ ਅਤੇ ਮਾਲੀ ਸਹਾਇਤਾ ਵੀ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਕਿ ਜਾਂਚ ਵਿਚ ਇੱਕ ਮਹਿਲਾ ਦਾ ਨਾਮ ਵੀ ਸਾਹਮਣੇ ਆਇਆ ਹੈ ਜਿਸ ਨੂੰ ਲੈ ਕੇ ਜਾਂਚ ਕੀਤੀ ਜਾ ਰਹੀ ਹੈ।
ਪਨਾਹ ਦੇ ਨਾਲ ਦਿੱਤੀ ਆਰਥਿਕ ਮਦਦ: ਇਸ ਮਾਮਲੇ ਵਿਚ ਇਹ ਵੀ ਖੁਲਾਸਾ ਹੋਇਆ ਹੈ ਕਿ ਹੈ ਲਾਰੇਂਸ ਬਿਸ਼ਨੋਈ ਦੇ ਭਰਾ ਨੂੰ ਵਿਦੇਸ਼ ਭੇਜਣ ਲਈ 25 ਲੱਖ ਰੁਪਏ ਲੁਧਿਆਣਾ ਦੇ ਟਰਾਂਸਪੋਰਟਰ ਬਲਦੇਵ ਚੌਧਰੀ ਨੂੰ ਦਿੱਤੇ ਸਨ। ਹਰਸ਼ਵੀਰ ਤੇ ਰਾਜਵੀਰ ਨੂੰ ਲੁਕਾਉਣ ਦੇ ਵੀ ਇਲਜ਼ਾਮ ਹਨ। ਬਲਦੇਵ ਸਿੰਘ ਹੀ ਨਹੀਂ ਜੈਪੁਰ ਦੇ ਵਿਚ ਨਰਸ ਦੇ ਭਰਾ ਅਨਮੋਲ ਦਾ ਜਾਅਲੀ ਪਾਸਪੋਰਟ ਬਣਵਾ ਕੇ ਉਸ ਨੂੰ ਦੁਬਈ ਭੇਜਿਆ ਸੀ। ਮੂਸੇਵਾਲਾ ਦੇ ਕਤਲ ਤੋਂ ਬਾਅਦ ਦੋ ਮਹੀਨੇ ਤੋਂ ਪੁਲਿਸ ਗੈਂਗਸਟਰ ਰਵੀ ਦੀ ਤਲਾਸ਼ ਵਿੱਚ ਸੀ ਅਤੇ ਉਸ ਨੂੰ ਬੀਤੇ ਦਿਨੀਂ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ। ਉਸ ਨੂੰ ਪਨਾਹ ਦੇਣ ਵਾਲੇ ਨੂੰ ਹੁਣ ਲੁਧਿਆਣਾ ਪੁਲਿਸ ਨੇ ਕਾਬੂ ਕੀਤਾ ਹੈ। ਉਸ ਤੋਂ ਕਈ ਹੋਰ ਖੁਲਾਸੇ ਹੋਣ ਦੀ ਵੀ ਉਮੀਦ ਹੈ।
ਜੂਨ 2022 ਵਿੱਚ ਹੋਇਆ ਕੇਸ ਦਰਜ: ਮੁਲਜ਼ਮ ਹਰਸ਼ਵੀਰ ਨੇ ਵੀ ਜੂਨ 2022 ਵਿਚ ਅਪਰਾਧ ਸ਼ਾਖਾ ਮੋਹਾਲੀ ਦੇ ਵਿੱਚ ਮਾਮਲਾ ਦਰਜ ਹੋਇਆ ਸੀ। ਉਸ ਨੇ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਕਰੀਬੀ ਰਾਜਬੀਰ ਉਰਫ਼ ਰਵੀ ਰਾਜਗੜ੍ਹ ਨੂੰ ਪਨਾਹ ਦਿੱਤੀ ਸੀ। ਇੰਨਾ ਹੀ ਨਹੀਂ ਉਸ ਦੀ ਆਰਥਿਕ ਮਦਦ ਵੀ ਕੀਤੀ ਸੀ। ਜਿਸ ਤੋਂ ਬਾਅਦ ਮੁਲਜ਼ਮ ਖ਼ਿਲਾਫ਼ ਲੁਧਿਆਣਾ ਦੇ ਸਰਾਭਾ ਨਗਰ ਦੇ ਵਿਚ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ:-FIR against BJD MLA: ਉੜੀਸਾ ਹਾਈਕੋਰਟ ਦੇ ਨਿਰਦੇਸ਼ 'ਤੇ ਬੀਜਦ ਵਿਧਾਇਕ ਵਿਜੇ ਸ਼ੰਕਰ ਦਾਸ ਖਿਲਾਫ FIR ਦਰਜ, ਪ੍ਰੇਮਿਕਾ ਨੇ ਲਗਾਇਆ ਜਿਨਸੀ ਸ਼ੋਸ਼ਣ ਦਾ ਇਲਜ਼ਾਮ