ਪੰਜਾਬ

punjab

ETV Bharat / state

ਪੌਣੇ ਪੰਜ ਕਰੋੜ ਦੀ ਹੈਰੋਇਨ ਸਮੇਤ ਐਕਟਿਵਾ ਸਵਾਰ ਕਾਬੂ - rs 5 crore heroin

ਐਸਟੀਐਫ ਲੁਧਿਆਣਾ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਗੁਪਤ ਸੂਚਨਾ ਦੇ ਸਤਿਗੁਰੂ ਨਗਰ ਵਿੱਚ ਇੱਕ ਐਕਟਿਵਾ ਸਵਾਰ ਵਿਅਕਤੀ ਨੂੰ ਨਸ਼ੇ ਦੀ ਸਪਲਾਈ ਦੇਣ ਲਈ ਘਰੋਂ ਬਾਹਰ ਨਿਕਲਦੇ ਹੀ ਕਾਬੂ ਕਰਕੇ ਉਸਦੀ ਐਕਟਿਵਾ ਦੀ ਡਿੱਗੀ ਵਿੱਚੋਂ 680 ਗ੍ਰਾਮ ਹੈਰੋਇਨ ਅਤੇ ਇੱਕ ਇਲਕਟ੍ਰੌਨਿਕ ਕੰਡਾ ਬਰਾਮਦ ਕਰ ਲਿਆ। ਮੁਲਜ਼ਮ ਦੀ ਪਛਾਣ ਦੀਪਕ ਕੁਮਾਰ ਵਾਸੀ ਨਿਊ ਸਤਿਗੁਰ ਨਗਰ ਵਜੋਂ ਹੋਈ ਹੈ।

ਪੌਣੇ ਪੰਜ ਕਰੋੜ ਦੀ ਹੈਰੋਇਨ ਸਮੇਤ ਐਕਟਿਵਾ ਸਵਾਰ ਕਾਬੂ
ਪੌਣੇ ਪੰਜ ਕਰੋੜ ਦੀ ਹੈਰੋਇਨ ਸਮੇਤ ਐਕਟਿਵਾ ਸਵਾਰ ਕਾਬੂ

By

Published : May 24, 2021, 8:16 PM IST

ਲੁਧਿਆਣਾ : ਐਸਟੀਐਫ ਲੁਧਿਆਣਾ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਗੁਪਤ ਸੂਚਨਾ ਦੇ ਸਤਿਗੁਰੂ ਨਗਰ ਵਿੱਚ ਇੱਕ ਐਕਟਿਵਾ ਸਵਾਰ ਵਿਅਕਤੀ ਨੂੰ ਨਸ਼ੇ ਦੀ ਸਪਲਾਈ ਦੇਣ ਲਈ ਘਰੋਂ ਬਾਹਰ ਨਿਕਲਦੇ ਹੀ ਕਾਬੂ ਕਰਕੇ ਉਸਦੀ ਐਕਟਿਵਾ ਦੀ ਡਿੱਗੀ ਵਿੱਚੋਂ 680 ਗ੍ਰਾਮ ਹੈਰੋਇਨ ਅਤੇ ਇੱਕ ਇਲਕਟ੍ਰੌਨਿਕ ਕੰਡਾ ਬਰਾਮਦ ਕਰ ਲਿਆ। ਮੁਲਜ਼ਮ ਦੀ ਪਛਾਣ ਦੀਪਕ ਕੁਮਾਰ ਵਾਸੀ ਨਿਊ ਸਤਿਗੁਰ ਨਗਰ ਵਜੋਂ ਹੋਈ ਹੈ।

ਪੌਣੇ ਪੰਜ ਕਰੋੜ ਦੀ ਹੈਰੋਇਨ ਸਮੇਤ ਐਕਟਿਵਾ ਸਵਾਰ ਕਾਬੂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਟੀਐਫ ਇੰਸਪੈਕਟਰ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਮੁਲਜ਼ਮ ਦੀਪਕ ਕੁਮਾਰ ਨਸ਼ੇ ਦਾ ਧੰਦਾ ਕਰਦਾ ਹੈ ਤੇ ਅੱਜ ਉਹ ਨਸ਼ੇ ਦੀ ਸਪਲਾਈ ਦੇਣ ਲਈ ਜਾ ਰਿਹਾ ਹੈ। ਪੁਲਿਸ ਨੇ ਫੌਰਨ ਕਾਰਵਾਈ ਕਰਦਿਆਂ ਸਪੈਸ਼ਲ ਟ੍ਰੈਪ ਲਗਾਕੇ ਮੁਲਜ਼ਮ ਨੂੰ ਨਸ਼ੇ ਦੀ ਖੇਪ ਸਣੇ ਕਾਬੂ ਕਰ ਲਿਆ।

ਹਰਬੰਸ ਸਿੰਘ ਨੇ ਕਿਹਾ ਮੁਲਜ਼ਮ ਕਾਫੀ ਸਮੇਂ ਤੋਂ ਨਸ਼ਾ ਵੇਚਣ ਦਾ ਧੰਦਾ ਕਰ ਰਿਹਾ ਸੀ, ਅਤੇ ਉਹ ਆਪ ਵੀ ਨਸ਼ਾ ਕਰਨ ਦਾ ਆਦੀ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਖਿਲਾਫ਼ ਐਨ.ਡੀ.ਪੀ.ਐਸ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਦੱਸਦਈਏ ਕਿ ਮੁਲਜ਼ਮ ਕੋਲੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤ ਕਰੀਬ ਪੌਣੇ ਪੰਜ ਕਰੋੜ ਰੁਪਏ ਦੇ ਆਸ ਪਾਸ ਦੱਸੀ ਜਾਂਦੀ ਹੈ।

ABOUT THE AUTHOR

...view details