ਪੰਜਾਬ

punjab

ETV Bharat / state

100 ਫੀਸਦੀ ਵੈਕਸੀਨੇਸ਼ਨ ਲਈ ਪ੍ਰਸ਼ਾਸਨ ਹੋਇਆ ਪੱਬਾਂ ਭਾਰ

ਸੂਬੇ ਚ ਕੋਰੋਨਾ ਦਾ ਖਤਰਾ ਵਧਦਾ ਜਾ ਰਿਹਾ ਹੈ।ਕੋਰੋਨਾ ਨਾਲ ਨਜਿੱਠਣ ਦੇ ਲਈ ਜਿੱਥੇ ਕੇਂਦਰ ਤੇ ਸੂਬਾ ਸਰਕਾਰਾਂ ਆਪਣੇ ਪੱਧਰ ਤੇ ਉਪਰਾਲੇ ਕਰ ਰਹੀਆਂ ਹਨ ਉੱਥੇ ਹੀ ਪ੍ਰਸ਼ਾਸਨ ਵੀ ਆਪਣੇ ਪੱਧਰ ਤੇ ਕੋਰੋਨਾ ਨੂੰ ਖਤਮ ਕਰਨ ਦੇ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।

100 ਫੀਸਦੀ ਵੈਕਸੀਨੇਸ਼ਨ ਲਈ ਪ੍ਰਸ਼ਾਸਨ ਹੋਇਆ ਪੱਬਾਂ ਭਾਰ
100 ਫੀਸਦੀ ਵੈਕਸੀਨੇਸ਼ਨ ਲਈ ਪ੍ਰਸ਼ਾਸਨ ਹੋਇਆ ਪੱਬਾਂ ਭਾਰ

By

Published : May 26, 2021, 9:08 PM IST

ਲੁਧਿਆਣਾ :ਰਾਏਕੋਟ ਦੇ ਰਾਧਾ ਸੁਆਮੀ ਸਤਿਸੰਗ ਘਰ ਵਿੱਚ ਪ੍ਰਸ਼ਾਸਨ ਦੇ ਵਲੋਂ ਕੋਰੋਨਾ ਵੈਕਸੀਨੇਸ਼ਨ ਨੂੰ ਲੈਕੇ ਵਿਸ਼ੇਸ਼ ਮੀਟਿੰਗ ਰੱਖੀ ਗਈ।ਇਸ ਮੀਟਿੰਗ ਜਿੱਥੇ ਚ ਵੱਖ ਵੱਖ ਵਰਗਾਂ ਦੇ ਲੋਕ ਸ਼ਾਮਿਲ ਹੋਏ ਉੱਥੇ ਹੀ ਕਾਂਗਰਸ ਦੇ ਸਾਂਸ ਡਾਕਟਰ ਅਮਰ ਸਿੰਘ ਵਿਸ਼ੇਸ਼ ਤੌਰ ਤੇ ਇਸ ਮੀਟਿੰਗ ਵਿੱਚ ਸ਼ਾਮਿਲ ਹੋਏ। ਸੰਸਦ ਮੈਂਬਰ ਡਾ. ਅਮਰ ਸਿੰਘ ਦੀ ਮੌਜ਼ੂਦਗੀ ’ਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰਾਏਕੋਟ ਸ਼ਹਿਰ ਨੂੰ ਕੋਰੋਨਾ ਮੁਕਤ ਕਰਨ ਲਈ ਸੌ ਫੀਸਦੀ ਵੈਕਸੀਨੇਸ਼ਨ ਦਾ ਟੀਚਾ ਮਿੱਥਿਆ ਗਿਆ ਹੈ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾਂ ਨੇ ਕਿਹਾ ਕਿ ਕੋਰੋਨਾ ਦੀ ਦੂਜੀ ਲਹਿਰ ਸੋਚ ਨਾਲੋਂ ਜ਼ਿਆਦਾ ਖਤਰਨਾਕ ਹੋ ਕੇ ਉੱਭਰੀ ਹੈ। ਉਨ੍ਹਾਂ ਦੱਸਿਆ ਕਿ ਰਾਏਕੋਟ ਨੂੰ ਉਨ੍ਹਾਂ ਕੁਝ ਸ਼ਹਿਰਾਂ ਵਿੱਚ ਚੁਣਿਆ ਹੈ ਜਿੱਥੇ ਸੌ ਫੀਸਦੀ ਵੈਕਸੀਨੇਸ਼ਨ ਕਰਵਾਈ ਜਾਵੇਗੀ ਤਾਂ ਜੋ ਇਸ ਮਹਾਮਾਰੀ ’ਤੇ ਕਾਬੂ ਪਾ ਕੇ ਇੱਥੋਂ ਦੇ ਵਸਨੀਕਾਂ ਨੂੰ ਵੀ ਰਾਹਤ ਦਿੱਤੀ ਜਾ ਸਕੇ। ਉਨ੍ਹਾਂ ਅਪੀਲ ਕੀਤੀ ਕਿ ਆਪਣੇ ਪਰਿਵਾਰ ਅਤੇ ਕਾਰੋਬਾਰ ਦੀ ਸੁਰੱਖਿਆ ਲਈ ਵੈਕਸੀਨ ਜ਼ਰੂਰ ਲਗਾਈ ਜਾਵੇ।

100 ਫੀਸਦੀ ਵੈਕਸੀਨੇਸ਼ਨ ਲਈ ਪ੍ਰਸ਼ਾਸਨ ਹੋਇਆ ਪੱਬਾਂ ਭਾਰ

ਇਸ ਮੌਕੇ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਰਾਏਕੋਟ ਸ਼ਹਿਰ ਨੂੰ ਕੋਰੋਨਾ ਮੁਕਤ ਕਰਨ ਲਈ ਸੌ ਫੀਸਦੀ ਵੈਕਸੀਨੇਸ਼ਨ ਕਰਨ ਦੇ ਉਪਰਾਲੇ ਲਈ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਸ਼ਰਮਾਂ ਦਾ ਧੰਨਵਾਦ ਕਰਦੇ ਹੋਏ ਸ਼ਹਿਰ ਦੇ ਕੌਂਸਲਰਾਂ, ਵੱਖ ਵੱਖ ਸੰਸਥਾਵਾਂ ਦੇ ਨੁਮਆਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਵਲੋਂ ਚੁੱਕੇ ਗਏ ਇਸ ਬੀੜੇ ਨੂੰ ਪੂਰਾ ਕਰਨ ਅਤੇ ਮਹਾਮਾਰੀ ਤੋਂ ਛੁਟਕਾਰਾ ਪਾਉਣ ਵਿੱਚ ਪ੍ਰਸ਼ਾਸਨ ਦਾ ਸਹਿਯੋਗ ਕਰਨ ਅਤੇ ਵੱਧ ਤੋਂ ਵੱਧ ਲੋਕਾਂ ਦੇ ਵੈਕਸੀਨੇਸ਼ਨ ਕਰਵਾਉਣ।

ਇਹ ਵੀ ਪੜੋ:ਬਾਬਾ ਰਾਮਦੇਵ ਦਾ ਵਿਵਾਦਤ ਬਿਆਨ: ਕਿਸੇ 'ਚ ਦਮ ਨਹੀਂ ਹੈ ਜੋ ਮੈਨੂੰ ਗ੍ਰਿਫ਼ਤਾਰ ਕਰ ਸਕੇ

ABOUT THE AUTHOR

...view details