ਲੁਧਿਆਣਾ:ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਵੱਲੋਂ ਬੀਤੇ ਦਿਨ ਫਿਰੋਜ਼ਪੁਰ ਰੈਲੀ ਵਿੱਚ ਸੰਬੋਧਨ ਨਾ ਕਰਨ ਭਾਰਤ ਦੇ ਮਾਮਲੇ 'ਤੇ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ। ਇਸ ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰੈੱਸ ਕਾਨਫ਼ਰੰਸ (Press conference) ਕਰਕੇ ਆਪਣਾ ਸਪਸ਼ਟੀਕਰਨ ਵੀ ਦੇ ਚੁੱਕੇ ਹਨ। ਪਰ ਇਸਦੇ ਬਾਵਜੂਦ ਪੰਜਾਬ ਦੀਆਂ ਬਾਕੀ ਪਾਰਟੀਆਂ ਕਾਂਗਰਸ ਤੇ ਸਵਾਲ ਖੜ੍ਹੇ ਕਰ ਰਹੀਆਂ ਹਨ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਨਿਸ਼ਾਨੇ ਵਿੰਨ੍ਹ ਰਹੀਆਂ ਹਨ।
ਮੋਦੀ ਦੀ ਰੈਲੀ ਰੱਧ ਹੋਣ ਤੋਂ ਬਾਅਦ ਭਾਜਪਾ ਆਗੂ ਨੇ ਸੁਣਾਈ ਹੱਡਬੀਤੀ
ਮੋਦੀ ਵੱਲੋਂ ਬੀਤੇ ਦਿਨ ਫਿਰੋਜ਼ਪੁਰ ਰੈਲੀ ਵਿੱਚ ਸੰਬੋਧਨ ਨਾ ਕਰਨ ਭਾਰਤ ਦੇ ਮਾਮਲੇ 'ਤੇ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ। ਇਸ ਮਾਮਲੇ 'ਤੇ ਪੰਜਾਬ ਦੇ ਮੁੱਖ ਮੰਤਰੀ ਪ੍ਰੈੱਸ ਕਾਨਫ਼ਰੰਸ ਕਰਕੇ ਆਪਣਾ ਸਪਸ਼ਟੀਕਰਨ ਵੀ ਦੇ ਚੁੱਕੇ ਹਨ। ਪਰ ਇਸਦੇ ਬਾਵਜੂਦ ਪੰਜਾਬ ਦੀਆਂ ਬਾਕੀ ਪਾਰਟੀਆਂ ਕਾਂਗਰਸ ਤੇ ਸਵਾਲ ਖੜ੍ਹੇ ਕਰ ਰਹੀਆਂ ਹਨ ਅਤੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਨਿਸ਼ਾਨੇ ਵਿੰਨ੍ਹ ਰਹੀਆਂ ਹਨ।
ਉਥੇ ਹੀ ਫਿਰੋਜ਼ਪੁਰ ਰੋਡ 'ਤੇ ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਾਫਲਾ ਪਿੱਛੇ ਮੁੜਿਆ ਤਾਂ ਥੋੜ੍ਹੀ ਦੇਰ ਬਾਅਦ ਉਸੇ ਰੋਡ ਤੋਂ ਆ ਰਹੇ ਪੰਜਾਬ ਦੇ ਕੈਬਨਿਟ ਮੰਤਰੀ ਓਪੀ ਸੋਨੀ ਨੂੰ ਭਾਜਪਾ ਦੇ ਆਗੂਆਂ ਨੇ ਘੇਰ ਲਿਆ ਅਤੇ ਉਨ੍ਹਾਂ ਤੋਂ ਮੋਦੀ ਜ਼ਿੰਦਾਬਾਦ ਦੇ ਨਾਅਰੇ ਲਗਵਾਏ। ਜਿਨ੍ਹਾਂ ਵਿਚ ਲੁਧਿਆਣਾ ਭਾਜਪਾ ਦੇ ਆਗੂ ਵੀ ਮੌਜੂਦ ਸਨ, ਜਿਨ੍ਹਾਂ ਨੇ ਸਾਡੀ ਟੀਮ ਨਾਲ ਗੱਲਬਾਤ ਕਰਦਿਆਂ ਸਾਰੀ ਗੱਲ ਬਿਆਨ ਕਰਦਿਆਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।
ਜਿਨ੍ਹਾਂ ਨੇ ਜਾਣਬੁੱਝ ਕੇ ਰਾਹ ਰੋਕਿਆ ਉਨ੍ਹਾਂ ਕਿਹਾ ਕਿ ਜਦੋਂ ਉਸੇ ਰਾਹ ਤੋਂ ਓਪੀ ਸੋਨੀ ਦਾ ਕਾਫਿਲਾ ਆਇਆ ਤਾਂ ਉਸ ਨੂੰ ਨਹੀਂ ਰੋਕਿਆ ਗਿਆ। ਜਿਸ ਕਰਕੇ ਉਨ੍ਹਾਂ ਇਸੇ ਨਾਲ ਭਾਜਪਾ ਦੇ ਵਰਕਰਾਂ ਨੇ ਓਪੀ ਸੋਨੀ (OP Sony) ਦੇ ਕਾਫਲੇ ਨੂੰ ਘੇਰ ਕੇ ਨਾਅਰੇਬਾਜ਼ੀ ਵੀ ਕੀਤੀ ਅਤੇ ਸਵਾਲ ਜਵਾਬ ਤਲਬੀ ਕੀਤੀ ਤਾਂ ਉਹ ਸਵਾਲਾਂ ਤੋਂ ਭੱਜਦੇ ਵਿਖਾਈ ਦਿੱਤੇ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਦੀ ਜ਼ਿੰਦਾਬਾਦ ਦੇ ਨਾਅਰੇ ਲਾਉਣ ਲਈ ਕਿਹਾ ਗਿਆ ਤੇ ਉਹ ਨਾਅਰੇ ਲਾ ਕੇ ਚਲੇ ਗਏ।
ਇਹ ਵੀ ਪੜ੍ਹੋ:PM ਮੋਦੀ ਦਾ ਰਸਤਾ ਰੋਕਣ ਵਾਲੇ ਕਿਸਾਨ ਆਗੂ ਨੇ ਖੋਲ੍ਹੇ ਵੱਡੇ ਰਾਜ਼ !