ਲੁਧਿਆਣਾ: ਆਮ ਆਦਮੀ ਪਾਰਟੀ (Aam Aadmi Party) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੇ ਦੋ ਰੋਜ਼ਾ ਦੌਰੇ 'ਤੇ ਪਹੁੰਚੇ ਹਨ। ਮੋਗਾ ਪਹੁੰਚ ਕੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਪੰਜਾਬ ਵਾਸੀਆਂ ਨੂੰ ਕਿਸਾਨ ਅੰਦੋਲਨ (Peasant movement) ਦੀਆਂ ਮੁਬਾਰਕਾਂ ਦਿੱਤੀਆਂ।
ਅਰਵਿੰਦ ਕੇਜਰੀਵਾਲ (Arvind Kejriwal) ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਆਉਂਦੀ ਹੈ ਤਾਂ ਹਰ 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਤੋਂ ਬਾਅਦ ਅਰਵਿੰਦ ਕੇਜਰੀਵਾਲ, ਭਗਵੰਤ ਮਾਨ ਤੇ ਹਰਪਾਲ ਚੀਮਾ ਨਾਲ ਆਟੋ 'ਚ ਬੈਠ ਕੇ ਆਟੋ 'ਚ ਬੈਠ ਕੇ ਆਟੋ ਵਾਲੇ ਦੇ ਘਰ ਰੋਟੀ ਖਾਧੀ।
ਪੰਜਾਬ 'ਚ ਘੁੰਮ ਰਿਹਾ ਨਕਲੀ ਕੇਜਰੀਵਾਲ
ਇਸੇ ਦੌਰਾਨ ਉਨ੍ਹਾਂ ਨੇ ਵਿਰੋਧੀਆਂ ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਪੰਜਾਬ 'ਚ ਨਕਲੀ ਕੇਜਰੀਵਾਲ ਘੁੰਮ ਰਿਹਾ ਹੈ, ਉਹ ਸਿਰਫ ਉਹੀ ਬੋਲਦਾ ਹੈ ਜੋ ਮੈਂ ਬੋਲਦਾ ਹਾਂ, ਉਨ੍ਹਾਂ ਨੇ ਕਿਹਾ ਕਿ ਮੇਰੀ ਆਟੋ ਵਾਲਿਆਂ ਨਾਲ ਮੀਟਿੰਗ ਹੋਈ ਸੀ, ਫਿਰ ਅੱਜ ਉਸ ਨਕਲੀ ਕੇਜਰੀਵਾਲ ਨੇ ਵੀ ਸਵੇਰੇ ਆਟੋ ਵਾਲਿਆਂ ਨਾਲ ਕੀਤੀ ਮੀਟਿੰਗ ਕੀਤੀ ਹੈ। ਪੰਜਾਬ ਸਰਕਾਰ (Government of Punjab) ਵੱਲੋਂ ਬਿਜਲੀ ਦਾ ਬਿੱਲ 0 ਨਹੀਂ ਹੋਇਆ ਅਤੇ ਨਾ ਹੀ ਘਟਾਇਆ ਗਿਆ। ਉਨ੍ਹਾਂ ਨੇ ਕਿਹਾ ਕਿ ਇੱਕ ਮੌਕਾ ਆਮ ਆਦਮੀ ਪਾਰਟੀ (Aam Aadmi Party) ਨੂੰ ਦਿਓ ਤਾਂ ਤੁਸੀਂ ਦੂਜੀ ਪਾਰਟੀ ਭੁੱਲ ਜਾਵੋਗੇ।