ਲੁਧਿਆਣਾ : ਸੈਂਟਰਾ ਗਰੀਨ ਵਿੱਚ ਧਮਕੀ ਭਰਿਆ ਲੈਂਟਰ ਮਿਲਣ ਤੋਂ ਬਾਅਦ ਲੁਧਿਆਣਾ ਦੀ ਪੁਲਿਸ ਐਕਸ਼ਨ ਮੋਡ ਦੇ ਵਿੱਚ ਆ ਗਈ ਹੈ। ਪੁਲਿਸ ਕਮੀਸ਼ਨਰ ਮਨਦੀਪ ਸਿੰਘ ਦੀ ਅਗਵਾਈ ਵਿੱਚ ਬੱਸ ਸਟੈਂਡ ਦੇ ਨਾਲ 3 ਹੋਰ ਜਨਤਕ ਥਾਵਾਂ ਉਤੇ ਤਲਾਸ਼ੀ ਮੁਹਿੰਮ ਚਲਾਈ ਗਈ।
ਪੁਲਿਸ ਮਾੜੇ ਅਨਸਰਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ: ਇਸ ਦੌਰਾਨ ਉਨ੍ਹਾਂ ਨਾਲ ਐਂਟੀ ਟਰੇਰਿਸਟ ਸਕੋਡ, ਐਂਟੀ ਸਬੋਟਸ ਟੀਮ ਵੀ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਅਸੀਂ ਸ਼ਾਮ ਨੂੰ ਹੋਰ ਖੁਲਾਸੇ ਕਰਾਂਗੇ ਕਿ ਇਸ ਤਲਾਸ਼ੀ ਮੁਹਿੰਮ ਦੇ ਦੌਰਾਨ ਉਨ੍ਹਾਂ ਨੂੰ ਕੀ ਕੁਝ ਬਰਾਮਦ ਹੋਇਆ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਪੁਲਿਸ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਸੂਰਤ ਅੰਦਰ ਕਾਮਯਾਬ ਨਹੀਂ ਹੋਣ ਦੇਵੇਗੀ ਇਸ ਦੌਰਾਨ ਉਨ੍ਹਾਂ ਨਾਲ ਸੀਨੀਅਰ ਅਫ਼ਸਰਾਂ ਦੀ ਟੀਮ ਵੀ ਮੌਜੂਦ ਰਹੇ ਹਨ। ਜਿਨ੍ਹਾਂ ਵੱਲੋਂ ਖੁਦ ਸਟੈਂਡ ਦੇ ਨਾਲ ਬੱਸਾਂ ਦੀ ਵੀ ਚੈਕਿੰਗ ਕੀਤੀ ਗਈ ਰਾਹਗੀਰਾਂ ਤੋਂ ਚੈਕਿੰਗ ਕੀਤੀ ਗਈ ਅਤੇ ਜੇਕਰ ਕੋਈ ਪੁਲਿਸ ਸ਼ੱਕੀ ਲੱਗਦਾ ਸੀ ਉਸ ਤੋਂ ਪੁੱਛਗਿੱਛ ਕੀਤੀ ਗਈ ਹੈ।
ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨੇ ਗੱਲਬਾਤ ਕਰਦਿਆਂ ਹੋਇਆ ਕਿਹਾ ਕਿ ਇਹ ਅਚਨਚੇਤ ਚੈਕਿੰਗ 3 ਥਾਵਾਂ ਉਤੇ ਚਲਾਈ ਜਾ ਰਹੀ ਹੈ ਉਨ੍ਹਾਂ ਕਿਹਾ ਅਸੀਂ ਜਲਦ ਹੀ ਜਿਹੜੇ ਲੋਕ ਧਮਕੀਆਂ ਦੇ ਰਹੇ ਹਨ ਉਨ੍ਹਾਂ ਦਾ ਪਰਦਾਫਾਸ਼ ਕਰਨ ਵਾਲੇ ਹਾਂ ਉਨ੍ਹਾਂ ਕਿਹਾ ਕਿ ਅਸੀਂ ਇੱਕ ਕੇਸ ਲਗਭਗ ਸੁਲਝਾ ਲਿਆ ਹੈ ਅਤੇ ਅਸੀਂ ਇਸ ਦਾ ਖੁਲਾਸਾ ਕਰਾਗੇ।