ਲੁਧਿਆਣਾ:ਪੰਜਾਬ ਦੇ ਕਾਰੋਬਾਰੀਆਂ ਵੱਲੋਂ ਉੱਤਰ ਪ੍ਰਦੇਸ਼ ਦੇ ਵਿੱਚ ਨਿਵੇਸ਼ (businessmen of Punjab investing in Uttar Pradesh) ਕਰਨ ਲਈ 2 ਲੱਖ 30 ਹਜ਼ਾਰ ਕਰੋੜ ਰੁਪਏ ਦੇ ਸਮਝੌਤਿਆਂ ਉੱਤੇ ਹਸਤਾਖ਼ਰ ਕੀਤੇ ਗਏ ਹਨ, ਇਸ ਨੂੰ ਲੈ ਕੇ ਹੁਣੇ ਪੰਜਾਬ ਦੀ ਸਿਆਸਤ ਵੀ ਗਰਮਾ ਗਈ ਹੈ। ਸਿਆਸੀ ਪਾਰਟੀਆਂ ਵੱਲੋਂ ਮੌਜੂਦਾ ਸਰਕਾਰ ਦੀਆਂ ਨੀਤੀਆਂ ਉੱਤੇ ਸਵਾਲ ਖੜ੍ਹੇ ਕੀਤੇ ਗਏ ਹਨ। ਪੰਜਾਬ ਵਿੱਚ ਵਿਗੜ ਰਹੀ ਕਾਨੂੰਨ ਵਿਵਸਥਾ ਨੂੰ ਲੈ ਕੇ ਵੀ ਗੱਲਬਾਤ ਕਰਦਿਆਂ ਸਿਆਸੀ ਪਾਰਟੀਆਂ ਨੇ ਕਿਹਾ ਹੈ ਕਿ ਪਹਿਲਾਂ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੂੰ ਬਾਹਰਲੇ ਸੂਬਿਆਂ ਦੇ ਵਿੱਚੋ ਨਿਵੇਸ਼ ਲਿਆਉਣ ਦੀ ਥਾਂ ਆਪਣੇ ਸੂਬੇ ਦੇ ਕਾਰੋਬਾਰੀਆਂ ਨੂੰ ਸਹੂਲਤਾਂ ਦੇਣੀਆਂ ਚਾਹੀਦੀਆਂ ਹਨ।
ਕਾਂਗਰਸ ਨੇ ਚੁੱਕੇ ਸਵਾਲ:-ਪੰਜਾਬ ਕਾਂਗਰਸ ਦੇ ਬੁਲਾਰੇ ਕੰਵਰ ਹਰਪ੍ਰੀਤ ਵੱਲੋਂ ਪੰਜਾਬ ਸਰਕਾਰ ਦੀ ਨੀਤੀਆਂ ਉੱਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਪੰਜਾਬ ਦੇ ਸਨਅਤਕਾਰ ਉੱਤਰ ਪ੍ਰਦੇਸ਼ ਦੇ ਵਿੱਚ ਜਾਕੇ ਨਿਵੇਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿੱਚ ਵਿਗੜੇ ਹਾਲਾਤ ਨੇ ਖਰਾਬ ਹੁੰਦੇ ਜਾ ਰਹੇ ਹਨ ਅਤੇ ਇਸ ਦਾ ਅੰਦਾਜ਼ਾ ਨਿਵੇਸ਼ਕਾਂ ਲਗਾਇਆ ਜਾ ਸਕਦਾ ਹੈ। ਜੋ ਹੁਣ ਪੰਜਾਬ ਵਿੱਚ ਨਿਵੇਸ਼ ਕਰਨ ਤੋਂ ਵੀ ਕਤਰਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਉੱਤੇ ਧਿਆਨ ਦੇਣ ਦੀ ਲੋੜ ਹੈ।