ਲੁਧਿਆਣਾ:ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ (Guru Nanak Dev Ji) ਦੇਪ੍ਰਕਾਸ਼ ਪੁਰਬ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narendra Modi) ਆਖਰਕਾਰ ਕਿਸਾਨਾਂ ਅੱਗੇ ਝੁਕ ਹੀ ਗਏ ਹਨ ਤੇ ਕੇਂਦਰ ਸਰਕਾਰ ਨੇ ਪਿਛਲੇ ਇੱਕ ਸਾਲ ਤੋਂ ਕਿਸਾਨਾਂ ਦੇ ਅੰਦੋਲਨ ਦਾ ਕਾਰਨ ਬਣੇ ਤਿੰਨੋਂ ਨਵੇਂ ਖੇਤੀ ਕਾਨੂੰਨ ਵਾਪਸ (Agriculture law repealed) ਲੈਣ ਦਾ ਐਲਾਨ ਕੀਤਾ ਹੈ।
ਜਿਸ ਨੂੰ ਲੈ ਕੇ ਲੁਧਿਆਣਾ (Ludhiana) ਗਿੱਲ ਹਲਕੇ ਤੋਂ ਕਾਂਗਰਸ ਦੇ ਵਿਧਾਇਕ ਵੇਅਰਹਾਊਸ ਦੇ ਚੇਅਰਮੈਨ ਅਤੇ ਫੈਕਟ ਕਮੇਟੀ ਦੇ ਮੈਂਬਰ ਕੁਲਦੀਪ ਵੈਦ (Committee member Kuldeep Vaid) ਨੇ ਤਿੰਨ ਖੇਤੀ ਕਾਨੂੰਨ ਮੋਦੀ ਸਰਕਾਰ ਵੱਲੋਂ ਵਾਪਸ ਲਏ ਜਾਣ ਤੇ ਜਿੱਥੇ ਇਸ ਨੂੰ ਸ਼ਲਾਘਾਯੋਗ ਕਦਮ ਦੱਸਿਆ, ਉੱਥੇ ਹੀ ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦੇ ਦੌਰਾਨ ਜੋ ਕਿਸਾਨ ਸ਼ਹੀਦ ਹੋਏ ਹਨ, ਜਿਨ੍ਹਾਂ ਕਿਸਾਨਾਂ 'ਤੇ ਪਰਚੇ ਕੀਤੇ ਗਏ, ਉਨ੍ਹਾਂ ਦਾ ਹਿਸਾਬ ਕੌਣ ਦੇਵੇਗਾ? ਕੁਲਦੀਪ ਵੈਦ ਨੇ ਕਿਹਾ ਕਿ ਅਸੀਂ ਫ਼ੈਸਲੇ ਦਾ ਸਵਾਗਤ ਕਰਦੇ ਹਾਂ ਪਰ ਇਹ ਸਾਰੀ ਵੋਟਾਂ ਦੀ ਰਾਜਨੀਤੀ ਹੈ।