ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਬੀਤੇ ਦਿਨੀਂ ਇੱਕ ਰੋਜ਼ਾ ਵਿਧਾਨ ਸਭਾ ਇਜਲਾਸ ਵਿੱਚ ਖੇਤੀ ਸੁਧਾਰ ਬਿੱਲ ਵਿਰੁੱਧ ਮਤਾ ਪਾਸ ਕਰਕੇ ਰਾਜ ਸਭਾ ਅਤੇ ਲੋਕ ਸਭਾ ਭੇਜ ਦਿੱਤਾ ਹੈ ਜਿਸ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨੇ ਪੰਜਾਬ ਸਰਕਾਰ ਦਾ ਜਿੱਥੇ ਧੰਨਵਾਦ ਕੀਤਾ, ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਕੇਂਦਰੀ ਮੰਤਰੀ ਸੁਖਬੀਰ ਬਾਦਲ ਨੂੰ ਅਪੀਲ ਕੀਤੀ ਹੈ ਕਿ ਉਹ ਵੀ ਲੋਕ ਸਭਾ ਵਿੱਚ ਕਿਸਾਨਾਂ ਦੇ ਹੱਕ 'ਚ ਬਿੱਲ ਨੂੰ ਰੁਕਵਾਉਣ, ਤਾਂ ਹੀ ਕਿਸਾਨ ਉਨ੍ਹਾਂ 'ਤੇ ਭਰੋਸਾ ਕਰਨਗੇ।
ਯੂਨੀਅਨ ਦੇ ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਤੀ ਸੁਧਾਰ ਬਿੱਲ ਦੇ ਵਿਰੁੱਧ ਜੋ ਵਿਧਾਨ ਸਭਾ 'ਚ ਮਤਾ ਪਾਸ ਕੀਤਾ ਹੈ ਉਹ ਕਾਬਿਲੇਤਾਰੀਫ ਹੈ। ਉਨ੍ਹਾਂ ਕਿਹਾ ਕਿ ਹੁਣ ਬਾਦਲਾਂ ਨੂੰ ਵੀ ਇਸ ਬਿੱਲ ਦੇ ਵਿਰੁੱਧ ਲੋਕ ਸਭਾ 'ਚ ਵੋਟ ਕਰਨੀ ਚਾਹੀਦੀ ਹੈ ਅਤੇ ਕਿਸਾਨਾਂ ਦੇ ਹਿੱਤਾਂ 'ਚ ਇਸ ਬਿੱਲ ਦੀ ਖ਼ਿਲਾਫ਼ਤ ਕਰਨੀ ਚਾਹੀਦੀ ਹੈ।