ਲੁਧਿਆਣਾ:ਪੰਜਾਬ ਦੇ ਨਾਲ ਲੁਧਿਆਣਾ ਦੀ ਆਬੋ-ਹਵਾ ਵੀ ਲਗਾਤਾਰ ਖ਼ਰਾਬ ਹੁੰਦੀ ਜਾ ਰਹੀ ਹੈ ਜੇਕਰ ਮੌਜੂਦਾ ਹਾਲਾਤਾਂ ਦੀ ਗੱਲ ਕੀਤੀ ਜਾਵੇ ਤਾਂ ਲੁਧਿਆਣਾ ਦਾ ਹੀ ਕੁਆਲਟੀ ਇੰਡੈਕਸ 304 ਰਿਕਾਰਡ ਦਰਜ ਕੀਤਾ ਗਿਆ ਹੈ, ਇਸ ਦਾ ਮੁੱਖ ਕਾਰਨ ਲਗਾਤਾਰ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਦਾ ਵਧਣਾ ਦੱਸਿਆ ਜਾ ਰਿਹਾ ਹੈ।
ਲੁਧਿਆਣਾ ਦਾ ਏਅਰ ਕੁਆਲਟੀ ਇੰਡੈਕਸ ਬੇਹੱਦ ਖ਼ਰਾਬ:ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ 18 ਹਜ਼ਾਰ ਦੇ ਕਰੀਬ ਪਹੁੰਚ ਚੁੱਕੇ ਹਨ। ਲੁਧਿਆਣਾ ਦੇ ਵਿੱਚ ਹੀ 800 ਦੇ ਕਰੀਬ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਸ ਕਰਕੇ ਲੁਧਿਆਣਾ ਦੇ ਵਿਚ ਸਵੇਰੇ ਸ਼ਾਮ ਸਮਾਗ ਬਣੀ ਰਹਿੰਦੀ ਹੈ ਜਿਸ ਕਰਕੇ ਲੋਕਾਂ ਨੂੰ ਸਾਹ ਲੈਣ ਵਿੱਚ ਖਾਸ ਕਰਕੇ ਬਜ਼ੁਰਗਾਂ ਅਤੇ ਬੱਚਿਆਂ ਨੂੰ ਖ਼ਾਸੀਆਂ ਦਿਕੱਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਤੱਕ ਕਿਸਾਨਾਂ ਨੂੰ 1.92 ਲੱਖ ਰੁਪਏ ਜੁਰਮਾਨਾ ਵੀ ਲਾਇਆ ਜਾ ਚੁੱਕਾ ਹੈ, ਲੁਧਿਆਣਾ ਦਾ ਏਅਰ ਕੁਆਲਟੀ ਇੰਡੈਕਸ ਬੇਹੱਦ ਖ਼ਰਾਬ ਹੈ।
ਮਾਛੀਵਾੜਾ ਤੋਂ ਸਾਹਮਣੇ ਆਏ ਵੱਧ ਮਾਮਲੇ: ਇਸ ਨੂੰ ਲੈ ਕੇ ਲੁਧਿਆਣਾ ਦੇ ਖੇਤੀਬਾੜੀ ਅਫਸਰ ਨੇ ਕਿਹਾ ਹੈ ਕਿ ਅਸੀਂ ਲਗਾਤਾਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਕਹਿ ਰਹੇ ਹਾਂ ਨਾਲ ਹੀ ਮਸ਼ੀਨਰੀ ਵੀ ਉਪਲੱਬਧ ਕਰਵਾਈ ਜਾ ਰਹੀ ਹੈ, ਸਭ ਤੋਂ ਜ਼ਿਆਦਾ ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਮਾਛੀਵਾੜਾ ਤੋਂ ਸਾਹਮਣੇ ਆਏ ਹਨ ਜਦਕਿ ਸਮਰਾਲਾ, ਜਗਰਾਓ ਅਤੇ ਰਾਏਕੋਟ ਦੇ ਵਿੱਚ ਵੀ ਪਰਾਲੀ ਨੂੰ ਅੱਗ ਲਾਈ ਗਈ ਹੈ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਸੁਪਰ ਸੀਡਰ ਸਰਕਾਰਾਂ ਵੱਲੋਂ ਮੁਹਈਆ ਕਰਵਾਏ ਗਏ ਸੀ ਜਿਨ੍ਹਾਂ ਦੀ ਵਰਤੋਂ ਕਿਸਾਨਾਂ ਨੂੰ ਕਰਵਾਈ ਜਾ ਰਹੀ ਹੈ।