ਲੁਧਿਆਣਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸ਼ਹਿਰਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਹਿਤ ਲੁਧਿਆਣਾ ਦੇ ਪਿੰਡ ਖਾਸੀ ਕਲਾਂ ਦੇ ਗੁਰਦੁਆਰਾ ਪਰਮੇਸ਼ਵਰ ਦੁਆਰ ਵਿੱਚ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਪਹੁੰਚੇ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸੁਲਤਾਨਪੁਰ ਲੋਧੀ 'ਚ ਸ੍ਰੀ ਬੇਰ ਸਾਹਿਬ ਵਿੱਚ ਹੀ ਸਟੇਜ ਲੱਗੇਗੀ।
ਸੁਲਤਾਨਪੁਰ ਲੋਧੀ 'ਚ ਸ੍ਰੀ ਬੇਰ ਸਾਹਿਬ ਵਿੱਚ ਹੀ ਸਟੇਜ ਲੱਗੇਗੀ: ਗਿਆਨੀ ਹਰਪ੍ਰੀਤ ਸਿੰਘ - 550 prakash purb
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ-ਵੱਖ ਸ਼ਹਿਰਾਂ ਵਿੱਚ ਧਾਰਮਿਕ ਸਮਾਗਮ ਕਰਵਾਏ ਜਾ ਰਹੇ ਹਨ। ਇਸ ਤਹਿਤ ਲੁਧਿਆਣਾ ਦੇ ਪਿੰਡ ਖਾਸੀ ਕਲਾਂ ਦੇ ਗੁਰਦੁਆਰਾ ਪਰਮੇਸ਼ਵਰ ਦੁਆਰ ਵਿੱਚ ਸਮਾਗਮ ਕਰਵਾਇਆ ਗਿਆ।
ਸਟੇਜ ਨੂੰ ਲੈ ਕੇ ਅਕਾਲੀ ਦਲ ਤੇ ਸਰਕਾਰ ਵਿਚਾਲੇ ਚੱਲ ਰਹੇ ਟਕਰਾਅ 'ਤੇ ਉਨ੍ਹਾਂ ਕਿਹਾ ਕਿ ਇਹ ਸ਼੍ਰੋਮਣੀ ਕਮੇਟੀ ਕੇ ਸਰਕਾਰ ਹੱਲ ਕਰੇਗੀ। ਉਧਰ ਪਾਕਿਸਤਾਨ ਦੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਗਏ ਪਹਿਲੇ ਜਥੇ ਦੇ ਮਾਮਲੇ 'ਤੇ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਵੀ ਦਰਸ਼ਨ ਕਰਨਾ ਚਾਹੁੰਦਾ ਹੈ, ਪਾਕਿਸਤਾਨ ਸਰਕਾਰ ਨੂੰ ਸਾਰਿਆਂ ਨੂੰ ਵੀਜ਼ਾ ਦੇਣਾ ਚਾਹੀਦਾ ਹੈ। ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਹੀ ਸਾਰੇ ਮਸਲੇ ਸੁਲਝਾਉਣ ਲਈ ਕਿਹਾ ਤੇ ਨਾਲ ਹੀ ਸਾਫ਼ ਕਰ ਦਿੱਤਾ ਕਿ ਸੁਲਤਾਨਪੁਰ ਲੋਧੀ ਵਿੱਚ ਸਿਰਫ਼ ਸ੍ਰੀ ਬੇਰ ਸਾਹਿਬ ਦੀ ਹੀ ਸਟੇਜ ਸਜਾਈ ਜਾਵੇਗੀ।
ਇਹ ਵੀ ਪੜ੍ਹੋ: ਫ਼ਰੀਦਕੋਟ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ