ਪੰਜਾਬ

punjab

ETV Bharat / state

ਲੁਧਿਆਣਾ: ਅਕਾਲੀ ਵਰਕਰਾਂ ਅਤੇ ਇਲਾਕਾ ਵਾਸੀਆਂ ਨੇ ਧਰਨਾ ਲਾ ਕੇ ਰੋਕੀ ਨਗਰ ਨਿਗਮ ਦੀ ਕਾਰਵਾਈ - latest ludhiana news

ਲੁਧਿਆਣਾ ਵਿੱਚ ਗ਼ੈਰ-ਕਾਨੂੰਨੀ ਕਲੋਨੀਆਂ ਦੇ ਖ਼ਿਲਾਫ਼ ਲੁਧਿਆਣਾ ਨਗਰ ਨਿਗਮ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਲਾਕਾ ਵਾਸੀਆਂ ਅਤੇ ਅਕਾਲੀ ਦਲ ਦੇ ਆਗੂਆਂ ਦੇ ਧਰਨਾ ਲਾਉਣ ਕਰਕੇ ਕਾਰਪੋਰੇਸ਼ਨ ਦੇ ਅਧਿਕਾਰੀ ਕਾਰਵਾਈ ਕਰਨ ਲਈ ਨਹੀਂ ਪਹੁੰਚਿਆ।

ਫ਼ੋਟੋ
ਫ਼ੋਟੋ

By

Published : Dec 18, 2019, 6:47 PM IST

ਲੁਧਿਆਣਾ: ਗ਼ੈਰ-ਕਾਨੂੰਨੀ ਕਲੋਨੀਆਂ ਦੇ ਖ਼ਿਲਾਫ਼ ਲੁਧਿਆਣਾ ਨਗਰ ਨਿਗਮ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਦੇ ਤਹਿਤ ਬੁੱਧਵਾਰ ਨੂੰ ਰਾਜੀਵ ਗਾਂਧੀ ਕਲੋਨੀ 'ਤੇ ਬੁਲਡੋਜ਼ਰ ਚਲਾਇਆ ਜਾਣਾ ਸੀ ਪਰ ਇਸ ਤੋਂ ਪਹਿਲਾਂ ਹੀ ਇਲਾਕਾ ਵਾਸੀਆਂ ਨੇ ਅਤੇ ਅਕਾਲੀ ਦਲ ਦੇ ਆਗੂਆਂ ਨੇ ਇਕੱਠੇ ਹੋ ਕੇ ਧਰਨਾ ਲਾ ਦਿੱਤਾ ਜਿਸ ਕਾਰਨ ਮੌਕੇ 'ਤੇ ਕੋਈ ਵੀ ਕਾਰਪੋਰੇਸ਼ਨ ਦੇ ਅਧਿਕਾਰੀ ਕਾਰਵਾਈ ਕਰਨ ਲਈ ਨਹੀਂ ਪਹੁੰਚਿਆ।

ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਰਹਿ ਚੁੱਕੇ ਰਣਜੀਤ ਸਿੰਘ ਢਿੱਲੋਂ ਨੇ ਕਿਹਾ ਕਿ ਅੱਜ ਸਰਕਾਰ ਗਰੀਬਾਂ ਅਤੇ ਮਜ਼ਲੂਮਾਂ ਤੇ ਅੱਤਿਆਚਾਰ ਕਰ ਰਹੀ ਹੈ ਜੋ ਕਿ ਬੇਹੱਦ ਹੀ ਸ਼ਰਮਸਾਰ ਗੱਲ ਹੈ। ਉਨ੍ਹਾਂ ਕਿਹਾ ਕਿ ਗ਼ਰੀਬ ਲੋਕ ਅੱਜ ਵੱਡੀ ਗਿਣਤੀ ਅਤੇ ਇੱਥੇ ਆਪਣੇ ਘਰ ਬਚਾਉਣ ਲਈ ਇਕੱਠੇ ਹੋਏ ਹਨ ਜਿਨ੍ਹਾਂ ਦਾ ਸਾਥ ਅਕਾਲੀ ਭਾਜਪਾ ਆਗੂ ਦੇ ਰਹੇ ਹਨ।

ਵੇਖੋ ਵੀਡੀਓ

ਇਹ ਵੀ ਪੜ੍ਹੋ: ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਹੋ ਰਹੇ ਪ੍ਰਦਰਸ਼ਨਾਂ ਕਾਰਨ ਉੱਤਰ-ਪੂਰਬੀ ਦਿੱਲੀ ਵਿੱਚ ਧਾਰਾ 144 ਲਾਗੂ

ਉਧਰ ਦੂਜੇ ਪਾਸੇ ਸਥਾਨਕ ਲੋਕਾਂ ਨੇ ਦੱਸਿਆ ਕਿ ਕਲੋਨੀ ਦੇ ਵਿੱਚ ਲੋਕ 50 ਸਾਲ ਤੋਂ ਰਹਿ ਰਹੇ ਹਨ ਅਤੇ ਹੁਣ ਕਾਰਪੋਰੇਸ਼ਨ ਨੂੰ ਇਸ ਨੂੰ ਤੋੜਨ ਦੀ ਯਾਦ ਆਈ ਹੈ।

ABOUT THE AUTHOR

...view details